Begin typing your search above and press return to search.

ਈਡੀ ਵਲੋਂ ਕਾਂਗਰਸੀ ਮੇਅਰ ਦੇ ਘਰ ਛਾਪਾ

ਬਟਾਲਾ, 25 ਮਈ, ਨਿਰਮਲ : ਬਟਾਲਾ ਵਿੱਚ ਅੱਜ ਤੜਕੇ ਈਡੀ ਨੇ ਕਾਂਗਰਸੀ ਮੇਅਰ ਦੇ ਘਰ ਛਾਪਾ ਮਾਰਿਆ ਹੈ। ਇਹ ਛਾਪੇਮਾਰੀ ਉਸ ਦੇ ਘਰ ਦੇ ਨਾਲ-ਨਾਲ ਉਸ ਦੇ ਨਜ਼ਦੀਕੀਆਂ ਦੇ ਘਰ ਵੀ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਈਡੀ ਵਿਭਾਗ ਦੀਆਂ ਟੀਮਾਂ ਅੱਜ ਸਵੇਰੇ ਪੰਜਾਬ ਵਿੱਚ ਕੁੱਲ ਤਿੰਨ ਥਾਵਾਂ ’ਤੇ ਪਹੁੰਚੀਆਂ। ਫਿਲਹਾਲ ਤਿੰਨੋਂ ਥਾਵਾਂ ਨੂੰ ਪੂਰੀ ਤਰ੍ਹਾਂ ਸੀਲ […]

ਈਡੀ ਵਲੋਂ ਕਾਂਗਰਸੀ ਮੇਅਰ ਦੇ ਘਰ ਛਾਪਾ
X

Editor EditorBy : Editor Editor

  |  25 May 2024 8:00 AM IST

  • whatsapp
  • Telegram


ਬਟਾਲਾ, 25 ਮਈ, ਨਿਰਮਲ : ਬਟਾਲਾ ਵਿੱਚ ਅੱਜ ਤੜਕੇ ਈਡੀ ਨੇ ਕਾਂਗਰਸੀ ਮੇਅਰ ਦੇ ਘਰ ਛਾਪਾ ਮਾਰਿਆ ਹੈ। ਇਹ ਛਾਪੇਮਾਰੀ ਉਸ ਦੇ ਘਰ ਦੇ ਨਾਲ-ਨਾਲ ਉਸ ਦੇ ਨਜ਼ਦੀਕੀਆਂ ਦੇ ਘਰ ਵੀ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਈਡੀ ਵਿਭਾਗ ਦੀਆਂ ਟੀਮਾਂ ਅੱਜ ਸਵੇਰੇ ਪੰਜਾਬ ਵਿੱਚ ਕੁੱਲ ਤਿੰਨ ਥਾਵਾਂ ’ਤੇ ਪਹੁੰਚੀਆਂ। ਫਿਲਹਾਲ ਤਿੰਨੋਂ ਥਾਵਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਘਰ ਦੇ ਕਿਸੇ ਵੀ ਮੈਂਬਰ ਨੂੰ ਅੰਦਰ ਜਾਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ।

ਜਾਣਕਾਰੀ ਅਨੁਸਾਰ ਗੁਰਦਾਸਪੁਰ ਦੀ ਅਗਵਾਈ ਹੇਠ ਸਵੇਰੇ ਈਡੀ ਦੀਆਂ ਗੱਡੀਆਂ ਬਟਾਲਾ ਦੇ ਮੇਅਰ ਸੁਖਦੀਪ ਸਿੰਘ ਸੁੱਖ ਤੇਜਾ ਦੇ ਘਰ ਪੁੱਜੀਆਂ। ਇਸ ਤੋਂ ਇਲਾਵਾ ਉਸ ਦੇ ਦੋ ਨਜ਼ਦੀਕੀ ਸਾਥੀਆਂ ਰਜਿੰਦਰ ਕੁਮਾਰ ਉਰਫ ਪੱਪੂ ਜੈਂਤੀਪੁਰੀਆ ਅਤੇ ਉਸ ਦੇ ਮੈਨੇਜਰ ਗੋਪੀ ਉੱਪਲ ਦੇ ਘਰ ਵੀ ਟੀਮਾਂ ਪਹੁੰਚ ਗਈਆਂ ਹਨ। ਇਹ ਛਾਪੇਮਾਰੀ ਕਿਸ ਸਬੰਧ ਵਿੱਚ ਕੀਤੀ ਗਈ ਹੈ, ਇਸ ਬਾਰੇ ਅਜੇ ਤੱਕ ਈਡੀ ਦੁਆਰਾ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਈਡੀ ਵਲੋਂ ਕੀਤੀ ਇਸ ਛਾਪੇਮਾਰੀ ਨੂੰ ਬੜੀ ਗਹੁ ਨਾਲ ਵੇਖਿਆ ਜਾ ਰਿਹਾ ਹੈ। ਕਿਉਂਕਿ ਇਸ ਵੇਲੇ ਭਾਰਤ ਵਿਚ ਲੋਕ ਸਭਾ ਚੋਣਾਂ ਦਾ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਤੇ ਪੰਜਾਬ ਵਿਚ ਵੀ 1 ਜੂਨ ਨੁੂੰ ਵੋਟਾਂ ਪੈਣਗੀਆ।

Next Story
ਤਾਜ਼ਾ ਖਬਰਾਂ
Share it