ਐਚ-1ਬੀ ਵੀਜ਼ਾ ਨਿਯਮਾਂ ਵਿਚ ਵੱਡੀਆਂ ਤਬਦੀਲੀਆਂ ਕਰ ਰਿਹੈ ਅਮਰੀਕਾ
ਵਾਸ਼ਿੰਗਟਨ, 21 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ) : ਭਾਰਤੀਆਂ ਲਈ ਅਮਰੀਕਾ ਦਾ ਰਾਹ ਸੌਖਾ ਕਰਦਿਆਂ ਬਾਇਡਨ ਸਰਕਾਰ ਵੱਲੋਂ ਐਚ-1ਬੀ ਵੀਜ਼ਾ ਨਿਯਮਾਂ ਵਿਚ ਵੱਡੀ ਤਬਦੀਲੀ ਕੀਤੀ ਜਾ ਰਹੀ ਹੈ। ਵਿਦੇਸ਼ਾਂ ਤੋਂ ਆਉਣ ਵਾਲੇ ਮੁਲਾਜ਼ਮਾਂ ਦੀ ਸਮਰੱਥਾ ਬਿਹਤਰ ਕਰਨ ਅਤੇ ਕੌਮਾਂਤਰੀ ਵਿਦਿਆਰਥੀਆਂ ਨੂੰ ਅਮਰੀਕਾ ਵਿਚ ਕੰਮ ਕਰਨ ਲਈ ਅਧਿਕਾਰਤ ਦੇ ਮਕਸਦ ਤਹਿਤ ਇਹ ਤਬੀਲੀਆਂ ਕੀਤੀਆਂ ਜਾ ਰਹੀਆਂ ਹਨ। ਨਵੇਂ […]
By : Hamdard Tv Admin
ਵਾਸ਼ਿੰਗਟਨ, 21 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ) : ਭਾਰਤੀਆਂ ਲਈ ਅਮਰੀਕਾ ਦਾ ਰਾਹ ਸੌਖਾ ਕਰਦਿਆਂ ਬਾਇਡਨ ਸਰਕਾਰ ਵੱਲੋਂ ਐਚ-1ਬੀ ਵੀਜ਼ਾ ਨਿਯਮਾਂ ਵਿਚ ਵੱਡੀ ਤਬਦੀਲੀ ਕੀਤੀ ਜਾ ਰਹੀ ਹੈ। ਵਿਦੇਸ਼ਾਂ ਤੋਂ ਆਉਣ ਵਾਲੇ ਮੁਲਾਜ਼ਮਾਂ ਦੀ ਸਮਰੱਥਾ ਬਿਹਤਰ ਕਰਨ ਅਤੇ ਕੌਮਾਂਤਰੀ ਵਿਦਿਆਰਥੀਆਂ ਨੂੰ ਅਮਰੀਕਾ ਵਿਚ ਕੰਮ ਕਰਨ ਲਈ ਅਧਿਕਾਰਤ ਦੇ ਮਕਸਦ ਤਹਿਤ ਇਹ ਤਬੀਲੀਆਂ ਕੀਤੀਆਂ ਜਾ ਰਹੀਆਂ ਹਨ।
ਨਵੇਂ ਨਿਯਮ 23 ਅਕਤੂਬਰ ਨੂੰ ਯੂ.ਐਸ. ਸਿਟੀਜ਼ਨਸ਼ਿਪ ਐਂਡ ਇੰਮੀਗ੍ਰੇਸ਼ਨ ਸੇਵਾਵਾਂ ਵੱਲੋਂ ਫੈਡਰਲ ਰਜਿਸਟਰ ਵਿਚ ਪ੍ਰਕਾਸ਼ਤ ਕੀਤੇ ਜਾਣਗੇ ਅਤੇ ਇਨ੍ਹਾਂ ਰਾਹੀਂ ਪ੍ਰਵਾਸੀ ਕਿਰਤੀਆਂ ਨੂੰ ਬਿਹਤਰ ਮਾਹੌਲ ਮੁਹੱਈਆ ਕਰਵਾਉਣ ਦਾ ਯਤਨ ਕੀਤਾ ਜਾਵੇਗਾ। ਮੀਡੀਆ ਰਿਪੋਰਟਾਂ ਮੁਤਾਬਕ ਐਚ-1ਬੀ ਵੀਜ਼ਿਆਂ ਦੀ ਤੈਅਸ਼ੁਦਾ ਗਿਣਤੀ ਵਿਚ ਕੋਈ ਵਾਧਾ ਨਹੀਂ ਕੀਤਾ ਜਾ ਰਿਹਾ। ਹੋਮਲੈਂਡ ਸਕਿਉਰਿਟੀ ਵਿਭਾਗ ਨੇ ਦੱਸਿਆ ਕਿ ਤਜਵੀਜ਼ਸ਼ੁਦਾ ਤਬਦੀਲੀਆਂ ਦਾ ਮਕਸਦ ਯੋਗਤਾ ਜ਼ਰੂਰਤਾਂ ਨੂੰ ਪਹਿਲਾਂ ਦੇ ਮੁਕਾਬਲੇ ਬਿਹਤਰ ਬਣਾਉਣਾ, ਪ੍ਰੋਗਰਾਮ ਦੀ ਸਮਰੱਥਾ ਵਿਚ ਸੁਧਾਰ ਕਰਨਾ ਅਤੇ ਇੰਪਲੌਇਰਜ਼ ਤੇ ਮੁਲਾਜ਼ਮਾਂ ਨੂੰ ਸੁਖਾਲਾ ਮਹਿਸੂਸ ਕਰਵਾਉਣਾ ਸ਼ਾਮਲ ਹੈ।