Begin typing your search above and press return to search.

ਕਈ ਨੌਜਵਾਨ ਅਕਾਲੀ ਦਲ ਵਿਚ ਹੋਏ ਸ਼ਾਮਲ

ਫਤਿਹਗੜ੍ਹ ਸਾਹਿਬ, 20 ਮਈ, ਨਿਰਮਲ : ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਦੇ ਹੱਕ ਵਿੱਚ ਚੋਣ ਮੀਟਿੰਗ ਯੂਥ ਜ਼ਿਲ੍ਹਾ ਮਨਦੀਪ ਸਿੰਘ ਪਨੈਚ ਦੀ ਅਗਵਾਈ ਵਿੱਚ ਸਰਹਿੰਦ ਮੰਡੀ ਵਿਖੇ ਹੋਈ ਤੇ ਕਈ ਨੌਜਵਾਨ ਅਕਾਲੀ ਦਲ ਦੇ ਵਿੱਚ ਸ਼ਾਮਿਲ ਹੋਏ। ਇਸ ਦੌਰਾਨ ਬਿਕਰਮਜੀਤ ਸਿੰਘ ਖਾਲਸਾ ਨੂੰ ਲੱਡੂਆਂ ਨਾਲ ਤੋਲਿਆ […]

ਕਈ ਨੌਜਵਾਨ ਅਕਾਲੀ ਦਲ ਵਿਚ ਹੋਏ ਸ਼ਾਮਲ
X

Editor EditorBy : Editor Editor

  |  20 May 2024 6:11 AM IST

  • whatsapp
  • Telegram


ਫਤਿਹਗੜ੍ਹ ਸਾਹਿਬ, 20 ਮਈ, ਨਿਰਮਲ : ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਦੇ ਹੱਕ ਵਿੱਚ ਚੋਣ ਮੀਟਿੰਗ ਯੂਥ ਜ਼ਿਲ੍ਹਾ ਮਨਦੀਪ ਸਿੰਘ ਪਨੈਚ ਦੀ ਅਗਵਾਈ ਵਿੱਚ ਸਰਹਿੰਦ ਮੰਡੀ ਵਿਖੇ ਹੋਈ ਤੇ ਕਈ ਨੌਜਵਾਨ ਅਕਾਲੀ ਦਲ ਦੇ ਵਿੱਚ ਸ਼ਾਮਿਲ ਹੋਏ। ਇਸ ਦੌਰਾਨ ਬਿਕਰਮਜੀਤ ਸਿੰਘ ਖਾਲਸਾ ਨੂੰ ਲੱਡੂਆਂ ਨਾਲ ਤੋਲਿਆ ਗਿਆ।

ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ, ਯੂਥ ਦੇ ਪੰਜਾਬ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸੀਨੀਅਰ ਅਕਾਲੀ ਨੇਤਾ ਗੁਰਮੁਖ ਸਿੰਘ ਚਰਨਾਥਲ ਅਤੇ ਜ਼ਿਲਾ ਯੂਥ ਪ੍ਰਧਾਨ ਮਨਦੀਪ ਸਿੰਘ ਪਨੈਚ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹਨਾਂ ਵਾਅਦਿਆਂ ਤੇ ਖਰਾ ਨਾ ਉਤਰ ਕੇ ਲੋਕਾਂ ਨਾਲ ਧੋਖਾ ਕੀਤਾ ਹੈ ਜਿਸ ਕਾਰਨ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹਨਾਂ ਵਾਅਦਿਆਂ ਤੇ ਖਰਾ ਨਾ ਉਤਰ ਕੇ ਲੋਕਾਂ ਨਾਲ ਧੋਖਾ ਕੀਤਾ ਹੈ ਜਿਸ ਕਾਰਨ ਸੂਬੇ ਭਰ ਦੀ ਜਨਤਾ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਤੀ ਰੋਸ ਹੈ ਤੇ ਲੋਕ ਮੁੜ ਮਹਰੂਮ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬ ਦੀ ਖੁਸ਼ਹਾਲੀ, ਵਿਕਾਸ ਅਤੇ ਤਰੱਕੀ ਨੂੰ ਯਾਦ ਕਰਨ ਲੱਗ ਗਏ ਹਨ। ਉਹਨਾਂ ਕਿਹਾ ਕਿ ਜੇਕਰ ਪੰਜਾਬ ਨੂੰ ਬਚਾਉਣਾ ਤਾਂ ਅਕਾਲੀ ਦਲ ਨੂੰ ਸੱਤਾ ਵਿੱਚ ਲਿਆਉਣ ਦੀ ਲੋੜ ਹੈ।

ਇਹ ਖ਼ਬਰ ਵੀ ਪੜ੍ਹੋ

ਇੱਕ ਵਿਅਕਤੀ ਵੱਲੋਂ ਕਈ ਵਾਰ ਵੋਟ ਪਾਉਣ ਦੇ ਮਾਮਲੇ ਵਿੱਚ ਚੋਣ ਕਮਿਸ਼ਨ ਨੇ ਸਖ਼ਤ ਕਾਰਵਾਈ ਕੀਤੀ ਹੈ। ਪੋਲਿੰਗ ਪਾਰਟੀ ਦੇ ਸਾਰੇ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੁੜ ਪੋਲਿੰਗ ਦੀ ਵੀ ਸਿਫਾਰਿਸ਼ ਕੀਤੀ ਗਈ ਹੈ।

ਐਤਵਾਰ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਵੀਡੀਓ ਨੇ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਇਸ ਵਿੱਚ ਇੱਕ ਨੌਜਵਾਨ ਭਾਜਪਾ ਨੂੰ ਅੱਠ ਵਾਰ ਵੋਟ ਦੇਣ ਤੋਂ ਬਾਅਦ ਆਪਣੀ ਵੀਡੀਓ ਬਣਾ ਰਿਹਾ ਹੈ। ਇਹ ਵੀਡੀਓ ਏਟਾ ਦੇ ਅਲੀਗੰਜ ਵਿਧਾਨ ਸਭਾ ਹਲਕੇ ਦੇ ਪ੍ਰਾਇਮਰੀ ਸਕੂਲ ਖੀਰੀਆ ਪਮਰਾਨ ਦੇ ਬੂਥ ਨੰਬਰ 43 ਦਾ ਦੱਸਿਆ ਜਾ ਰਿਹਾ ਹੈ।

ਸਪਾ ਮੁਖੀ ਅਖਿਲੇਸ਼ ਯਾਦਵ ਨੇ ਟਵਿਟਰ ’ਤੇ ਵੀਡੀਓ ਪੋਸਟ ਕਰਦੇ ਹੋਏ ਲਿਖਿਆ, ਜੇਕਰ ਚੋਣ ਕਮਿਸ਼ਨ ਨੂੰ ਲੱਗਦਾ ਹੈ ਕਿ ਇਹ ਗਲਤ ਹੋਇਆ ਹੈ ਤਾਂ ਉਸ ਨੂੰ ਕੁਝ ਕਾਰਵਾਈ ਕਰਨੀ ਚਾਹੀਦੀ ਹੈ, ਨਹੀਂ ਤਾਂ… ਯੂਪੀ ਦੇ ਮੁੱਖ ਚੋਣ ਅਧਿਕਾਰੀ ਨਵਦੀਪ ਰਿਣਵਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਪਹਿਲਾਂ ਹੀ ਕਾਰਵਾਈ ਕੀਤੀ ਜਾ ਚੁੱਕੀ ਹੈ। ਕਈ ਵਾਰ ਵੋਟ ਪਾਉਣ ਵਾਲੇ ਵਿਅਕਤੀ ਦਾ ਨਾਂ ਰਾਜਨ ਸਿੰਘ ਵਾਸੀ ਪਿੰਡ ਖੀਰੀਆ ਪਮਰਾਨ ਹੈ, ਜਿਸ ਨੂੰ ਪੁਲਸ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਬੰਧਤ ਪੋਲਿੰਗ ਪਾਰਟੀ ਦੇ ਸਾਰੇ ਮੈਂਬਰਾਂ ਨੂੰ ਮੁਅੱਤਲ ਕਰਨ ਦੇ ਨਾਲ-ਨਾਲ ਲੋੜੀਂਦੀ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉੱਥੇ ਦੁਬਾਰਾ ਪੋਲਿੰਗ ਕਰਵਾਉਣ ਦੀ ਸਿਫਾਰਿਸ਼ ਭਾਰਤੀ ਚੋਣ ਕਮਿਸ਼ਨ ਨੂੰ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਸਬੰਧਤ ਪੋਲਿੰਗ ਪਾਰਟੀ ਦੇ ਸਾਰੇ ਮੈਂਬਰਾਂ ਨੂੰ ਮੁਅੱਤਲ ਕਰਨ ਦੇ ਨਾਲ-ਨਾਲ ਲੋੜੀਂਦੀ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉੱਥੇ ਦੁਬਾਰਾ ਪੋਲਿੰਗ ਕਰਵਾਉਣ ਦੀ ਸਿਫਾਰਿਸ਼ ਭਾਰਤੀ ਚੋਣ ਕਮਿਸ਼ਨ ਨੂੰ ਕੀਤੀ ਗਈ ਹੈ। ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਵੋਟਰਾਂ ਦੀ ਸ਼ਨਾਖਤ ਲਈ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

Next Story
ਤਾਜ਼ਾ ਖਬਰਾਂ
Share it