ਕਰਤਾਰਪੁਰ ਕਾਰੀਡੋਰ ਕੋਲ ਕੰਡਿਆਲੀ ਤਾਰ ਪਾਣੀ ਵਿਚ ਡੁੱਬੀ
ਅੰਮ੍ਰਿਤਸਰ, 20 ਜੁਲਾਈ, ਹ.ਬ. : ਜੰਮੂ-ਕਸ਼ਮੀਰ ਦੇ ਉਜ ਡੈਮ ਤੋਂ ਰਾਵੀ ਵਿੱਚ ਛੱਡਿਆ ਗਿਆ 2.50 ਲੱਖ ਕਿਊਸਿਕ ਪਾਣੀ ਅੱਜ ਮਾਝੇ ਵਿੱਚ ਤਬਾਹੀ ਮਚਾ ਸਕਦਾ ਹੈ। ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਤੋਂ ਇਲਾਵਾ ਪਾਕਿਸਤਾਨ ਦੇ ਪੰਜਾਬ ’ਚ ਵੀ ਇਸ ਦਾ ਅਸਰ ਪਵੇਗਾ, ਜਿਸ ਤੋਂ ਬਾਅਦ ਜ਼ਿਲਾ ਪ੍ਰਸ਼ਾਸਨ ਨੇ ਮਾਝੇ ਦੇ 3 ਜ਼ਿਲਿਆਂ ’ਚ ਅਲਰਟ ਜਾਰੀ ਕਰ ਦਿੱਤਾ […]
By : Editor (BS)
ਅੰਮ੍ਰਿਤਸਰ, 20 ਜੁਲਾਈ, ਹ.ਬ. : ਜੰਮੂ-ਕਸ਼ਮੀਰ ਦੇ ਉਜ ਡੈਮ ਤੋਂ ਰਾਵੀ ਵਿੱਚ ਛੱਡਿਆ ਗਿਆ 2.50 ਲੱਖ ਕਿਊਸਿਕ ਪਾਣੀ ਅੱਜ ਮਾਝੇ ਵਿੱਚ ਤਬਾਹੀ ਮਚਾ ਸਕਦਾ ਹੈ। ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਤੋਂ ਇਲਾਵਾ ਪਾਕਿਸਤਾਨ ਦੇ ਪੰਜਾਬ ’ਚ ਵੀ ਇਸ ਦਾ ਅਸਰ ਪਵੇਗਾ, ਜਿਸ ਤੋਂ ਬਾਅਦ ਜ਼ਿਲਾ ਪ੍ਰਸ਼ਾਸਨ ਨੇ ਮਾਝੇ ਦੇ 3 ਜ਼ਿਲਿਆਂ ’ਚ ਅਲਰਟ ਜਾਰੀ ਕਰ ਦਿੱਤਾ ਹੈ। ਨੀਵੇਂ ਇਲਾਕਿਆਂ ਦੇ ਲੋਕਾਂ ਨੂੰ ਵੀ ਸੁਰੱਖਿਅਤ ਥਾਵਾਂ ’ਤੇ ਜਾਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ’ਚ ਬਣੇ ਕਰਤਾਰਪੁਰ ਲਾਂਘੇ ਦੇ ਆਲੇ-ਦੁਆਲੇ ਰਾਵੀ ਦੇ ਪਾਣੀ ਦਾ ਪੱਧਰ ਵਧਣ ਕਾਰਨ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਪਾਣੀ ’ਚ ਡੁੱਬ ਗਈ ਹੈ। ਪਾਕਿਸਤਾਨ ਵਿੱਚ ਬਣੇ ਧੁੱਸੀ ਬੰਨ੍ਹ ਦੇ ਟੁੱਟਣ ਕਾਰਨ ਇਹ ਸਥਿਤੀ ਪੈਦਾ ਹੋ ਰਹੀ ਹੈ। ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਸਰਹੱਦ ’ਤੇ ਸਥਿਤੀ ’ਤੇ ਨਜ਼ਰ ਰੱਖ ਰਿਹਾ ਹੈ। ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਦੇਰ ਰਾਤ ਤੱਕ ਰਾਵੀ ਦੇ ਆਲੇ-ਦੁਆਲੇ ਲਾਮਬੰਦ ਰਿਹਾ। ਮੰਤਰੀ ਕੁਲਦੀਪ ਧਾਲੀਵਾਲ, ਡੀਸੀ ਅੰਮ੍ਰਿਤਸਰ ਅਮਿਤ ਤਲਵਾੜ ਅਤੇ ਗੁਰਦਾਸਪੁਰ ਦੇ ਡੀਸੀ ਹਿਮਾਂਸ਼ੂ ਅਗਰਵਾਲ ਅਤੇ ਫੌਜ ਦੇ ਜਵਾਨ ਰਾਵੀ ਦੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਖਤਰੇ ਨਾਲ ਨਜਿੱਠਣ ਲਈ ਪ੍ਰਬੰਧ ਕਰਦੇ ਰਹੇ।
ਇਸ ਦੇ ਨਾਲ ਹੀ ਤਰਨਤਾਰਨ ’ਚ ਬਿਆਸ ’ਤੇ ਬਣਿਆ ਧੁੱਸੀ ਬੰਨ੍ਹ ਇਕ ਵਾਰ ਫਿਰ ਟੁੱਟ ਗਿਆ, ਜਿਸ ਕਾਰਨ ਹਜ਼ਾਰਾਂ ਏਕੜ ਖੜ੍ਹੀ ਫਸਲ ਪਾਣੀ ’ਚ ਡੁੱਬ ਗਈ। ਰਾਵੀ ਦਰਿਆ ’ਚ ਪਾਣੀ ਦਾ ਪੱਧਰ ਵਧਣ ਕਾਰਨ ਗੁਰਦਾਸਪੁਰ ਦੇ ਪਿੰਡ ਮਕੋੜਾ ਪੱਤਣ ਦੇ ਆਸ-ਪਾਸ ਦੇ ਸੱਤ ਪਿੰਡਾਂ ਦਾ ਦੇਸ਼ ਨਾਲੋਂ ਸੰਪਰਕ ਟੁੱਟ ਗਿਆ ਹੈ। ਪਾਣੀ ਦਾ ਪੱਧਰ ਵਧਣ ਕਾਰਨ ਇਨ੍ਹਾਂ ਇਲਾਕਿਆਂ ’ਚ ਕਿਸ਼ਤੀਆਂ ਚਲਾਉਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਡੀਸੀ ਗੁਰਦਾਸਪੁਰ ਨੇ ਵੀ ਇਨ੍ਹਾਂ ਇਲਾਕਿਆਂ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ



