ਕਾਂਗਰਸੀ MLA ਪਰਗਟ ਸਿੰਘ-ਸੁਖਵਿੰਦਰ ਕੋਟਲੀ ਵਿਰੁੱਧ FIR ਦਰਜ
ਚੰਡੀਗੜ੍ਹ : ਚੰਡੀਗੜ੍ਹ ਪੁਲੀਸ ਨੇ ਪੰਜਾਬ ਦੇ ਜਲੰਧਰ ਛਾਉਣੀ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਅਤੇ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਸਮੇਤ 15 ਸੀਨੀਅਰ ਕਾਂਗਰਸੀ ਆਗੂਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਇਹ ਮਾਮਲਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰਨ 'ਤੇ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਸ […]
By : Editor (BS)
ਚੰਡੀਗੜ੍ਹ : ਚੰਡੀਗੜ੍ਹ ਪੁਲੀਸ ਨੇ ਪੰਜਾਬ ਦੇ ਜਲੰਧਰ ਛਾਉਣੀ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਅਤੇ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਸਮੇਤ 15 ਸੀਨੀਅਰ ਕਾਂਗਰਸੀ ਆਗੂਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਇਹ ਮਾਮਲਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰਨ 'ਤੇ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਆਈਪੀਸੀ ਦੀਆਂ ਧਾਰਾਵਾਂ 188, 186, 332 ਅਤੇ 353 ਜੋੜੀਆਂ ਹਨ। ਇਹ ਮਾਮਲਾ ਉੱਤਰੀ ਥਾਣਾ ਚੰਡੀਗੜ੍ਹ ਵਿਖੇ ਦਰਜ ਕੀਤਾ ਗਿਆ ਹੈ।
ਚੰਡੀਗੜ੍ਹ ਪੁਲੀਸ ਵੱਲੋਂ ਦਰਜ ਕਰਵਾਈ ਗਈ ਐਫਆਈਆਰ ਵਿੱਚ ਕਿਹਾ ਗਿਆ ਹੈ ਕਿ ਉਕਤ ਕਾਂਗਰਸੀ ਆਗੂ ਚੰਡੀਗੜ੍ਹ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਆਗੂਆਂ ਨੂੰ ਕਈ ਵਾਰ ਰੋਕਿਆ ਗਿਆ, ਪਰ ਉਹ ਨਹੀਂ ਮੰਨੇ।
ਜਦੋਂ ਪੁਲੀਸ ਨੇ ਉਨ੍ਹਾਂ ਨੂੰ ਪਿੱਛੇ ਧੱਕਣ ਦੀ ਕੋਸ਼ਿਸ਼ ਕੀਤੀ ਤਾਂ ਚੰਡੀਗੜ੍ਹ ਪੁਲੀਸ ਦੇ ਮੁਲਾਜ਼ਮਾਂ ਦੀਆਂ ਵਰਦੀਆਂ ਨੂੰ ਧੱਕਾ ਮਾਰ ਕੇ ਪਾੜ ਦਿੱਤਾ ਗਿਆ। ਚੰਡੀਗੜ੍ਹ ਪੁਲੀਸ ਨੇ ਇਸ ਮਾਮਲੇ ਵਿੱਚ ਜਲੰਧਰ ਛਾਉਣੀ ਦੇ ਵਿਧਾਇਕ ਪਰਗਟ ਸਿੰਘ ਅਤੇ ਆਦਮਪੁਰ ਹਲਕਾ ਵਿਧਾਇਕ ਸੁਖਵਿੰਦਰ ਕੋਟਲੀ ਸਮੇਤ 15 ਕਾਂਗਰਸੀ ਆਗੂਆਂ ਨੂੰ ਨਾਮਜ਼ਦ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਕੇਸ ਵਿੱਚ ਕੁੱਲ 15 ਵੱਡੇ ਆਗੂਆਂ ਦੇ ਨਾਮ ਸਾਹਮਣੇ ਆਏ ਹਨ। ਜਿਸ ਵਿੱਚ ਜਲੰਧਰ ਛਾਉਣੀ ਦੇ ਵਿਧਾਇਕ ਪਰਗਟ ਸਿੰਘ, ਜਲੰਧਰ ਹਲਕਾ ਆਦਮਪੁਰ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੇ ਨਾਲ ਵਰਿੰਦਰ ਸਿੰਘ ਢਿੱਲੋਂ, ਸਮਿਤ ਸਿੰਘ, ਖੁਸ਼ਬਾਜ਼ ਜੱਟਾ, ਲਖਵਿੰਦਰ ਸਿੰਘ, ਚੁਸਪਿੰਦਰ ਬੀਰ ਚਾਹਲ, ਹਰਮਨ ਸੇਂਖੋਂ, ਸਿਕੰਦਰ ਬੋਰਾ, ਸਚਿਨ ਨਯਨ, ਉਦੈਵੀਰ ਢਿੱਲੋਂ, ਸੁਰਜੀਤ ਸਿੰਘ ਨੇ ਸ਼ਿਰਕਤ ਕੀਤੀ। ਅਗੰਦ ਸਿੰਘ, ਸੰਜੀਵ ਸ਼ਰਮਾ ਅਤੇ ਕਰਨੈਲ ਸਿੰਘ ਦੇ ਨਾਂ ਸ਼ਾਮਲ ਹਨ।