ਕਿਸਾਨਾਂ ’ਤੇ ਭੜਕੇ ਸੁਸ਼ੀਲ ਰਿੰਕੂ

ਕਿਸਾਨਾਂ ’ਤੇ ਭੜਕੇ ਸੁਸ਼ੀਲ ਰਿੰਕੂ


ਜਲੰਧਰ, 27 ਅਪ੍ਰੈਲ, ਨਿਰਮਲ : ਜਲੰਧਰ ਲੋਕ ਸਭਾ ਸੀਟ ਤੋਂ ਬੀਜੇਪੀ ਉਮੀਦਵਾਰ ਅਤੇ ਸਾਬਕਾ ਸਾਂਸਦ ਸਸ਼ੀਲ ਰਿੰਕੂ ਵਲੋਂ ਸ਼ੇਅਰ ਕੀਤਾ ਗਿਆ ਇੱਕ ਵੀਡੀਓ ਸ਼ਹਿਰ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ। ਵੀਡੀਓ ਵਿਚ ਉਹ ਕਿਸਾਨਾਂ ’ਤੇ ਭੜਕ ਰਹੇ ਹਨ।

ਵੀਡੀਓ ਵਿਚ ਰਿੰਕੂ ਕਹਿ ਰਹੇ ਹਨ ਕਿ ਮੈਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਨੂੰ ਨਮਨ ਕਰਨ ਆਇਆ ਸੀ। ਇਸ ਦੌਰਾਨ ਕਿਸਾਨਾਂ ਵਲੋਂ ਮੁਰਦਾਬਾਦ ਦੇ ਨਾਅਰੇ ਲਗਾਏ ਗਏ। ਇਹ ਮੇਰਾ ਨਹੀਂ ਬਲਕਿ ਬਾਬਾ ਸਾਹਿਬ ਅਤੇ ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਗਿਆ।

ਦੱਸ ਦੇਈਏ ਕਿ ਸੁਸ਼ੀਲ ਕੁਮਾਰ ਰਿੰਕੂ ਦੁਆਰਾ ਉਕਤ ਵੀਡੀਓ ਅਪਣੇ ਫੇਸਬੁੱਕ ਅਕਾਊਂਟ ’ਤੇ ਸ਼ੇਅਰ ਕੀਤਾ ਗਿਆ। ਜਿਸ ਵਿਚ ਰਿੰਕੂ ਨੇ ਕਿਹਾ ਕਿ ਜਿਸ ਤਰੀਕੇ ਨਾਲ ਇਹ ਕਿਸਾਨ ਅੱਜ ਮੈਨੂੰ ਬਾਬਾ ਸਾਹਿਬ ਨੂੰ ਨਮਨ ਕਰਨ ਤੋਂ ਰੋਕ ਰਹੇ ਹਨ । ਨਮਨ ਕਰਨ ਸਮੇਂ ਮੁਰਦਾਬਾਦ ਦੇ ਨਾਅਰੇ ਲਗਾ ਰਹੇ ਹਨ। ਇਹ ਸਿਰਫ ਮੇਰਾ ਨਹੀਂ ਬਲਕਿ ਪੂਰੇ ਦਲਿਤ ਭਾਈਚਾਰੇ ਦਾ ਅਪਮਾਨ ਹੈ।

ਇਹ ਵੀ ਪੜ੍ਹੋ

ਸੜਕ ਹਾਦਸਿਆਂ ਵਿਚ ਦਿਨੋਂ ਦਿਨ ਵਾਧਾ ਹੁੰਦਾ ਜਾ ਰਿਹਾ । ਇਸੇ ਤਰ੍ਹਾਂ ਪੰਜਾਬ ਵਿਚ ਇੱਕ ਹੋਰ ਭਿਆਨਕ ਹਾਦਸਾ ਵਾਪਰ ਗਿਆ।
ਕਸਬਾ ਗੋਇੰਦਵਾਲ ਸਾਹਿਬ ਦੇ ਬਾਹਰਵਾਰ ਤੇਜ ਰਫ਼ਤਾਰ ਕਾਰ ਦੇ ਰੁੱਖ ’ਚ ਵੱਜਣ ਕਾਰਨ ਹੋਏ ਹਾਦਸੇ ਵਿਚ 4 ਨੌਜਵਾਨਾਂ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਇਕ ਗੰਭੀਰ ਨੂੰ ਹਸਪਤਾਲ ਲਿਜਾਇਆ ਗਿਆ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਗੋਇੰਦਵਾਲ ਸਾਹਿਬ ਨੇੜੇ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਦੇ ਨਜ਼ਦੀਕ ਤੇਜ਼ ਰਫ਼ਤਾਰ ਵਰਨਾ ਗੱਡੀ ਡੀਐਲ 8 ਸੀ ਏਏ 5117 ਬੇਕਾਬੂ ਹੋ ਕੇ ਰੁੱਖ ਨਾਲ ਟਕਰਾ ਗਈ।

ਕਸਬਾ ਗੋਇੰਦਵਾਲ ਸਾਹਿਬ ਦੇ ਬਾਹਰਵਾਰ ਤੇਜ ਰਫ਼ਤਾਰ ਕਾਰ ਦੇ ਰੁੱਖ ’ਚ ਵੱਜਣ ਕਾਰਨ ਹੋਏ ਹਾਦਸੇ ਵਿਚ 4 ਨੌਜਵਾਨਾਂ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਇਕ ਗੰਭੀਰ ਨੂੰ ਹਸਪਤਾਲ ਲਿਜਾਇਆ ਗਿਆ।

ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਗੋਇੰਦਵਾਲ ਸਾਹਿਬ ਨੇੜੇ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਦੇ ਨਜ਼ਦੀਕ ਤੇਜ਼ ਰਫ਼ਤਾਰ ਵਰਨਾ ਗੱਡੀ ਡੀਐੱਲ 8 ਸੀ ਏਏ 5117 ਬੇਕਾਬੂ ਹੋ ਕੇ ਰੁੱਖ ਨਾਲ ਟਕਰਾ ਗਈ।

ਹਾਦਸਾ ਇਨ੍ਹਾਂ ਭਿਆਨਕ ਸੀ ਕਿ ਮੌਕੇ ’ਤੇ ਗੱਡੀ ਸਵਾਰ 5 ਨੌਜਵਾਨਾਂ ਵਿੱਚੋਂ 4 ਨੌਜਵਾਨਾ ਦੀ ਮੌਤ ਹੋ ਗਈ ਤੇ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸਨੂੰ ਸਥਾਨਕ ਲੋਕਾ ਵੱਲੋਂ ਨਿੱਜੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਪੰਜੇ ਨੌਜਵਾਨ. ਤਰਨਤਾਰਨ ਦੇ ਨਜ਼ਦੀਕੀ ਪਿੰਡ ਪੰਡੋਰੀ ਰਣ ਸਿੰਘ ਦੇ ਵਸਨੀਕ ਹਨ । ਪ੍ਰਤੱਖ ਦਰਸ਼ੀਆਂ ਅਨੁਸਾਰ ਗੱਡੀ ਦੀ ਰਫ਼ਤਾਰ ਤੇਜ਼ ਹੋਣ ਕਾਰਨ ਡੇਰਾ ਚਰਨ ਬਾਗ਼ ਦੇ ਨਜ਼ਦੀਕ ਪੈਂਦੇ ਮੌੜ ਤੋਂ ਗੱਡੀ ਦਾ ਸੰਤੁਲਨ ਵਿਗੜ ਗਿਆ । ਜਿਸਦੇ ਚਲਦੇ ਤੇਜ਼ ਰਫਤਾਰ ਗੱਡੀ ਰੁੱਖ ਨੂੰ ਪੁੱਟਦੇ ਹੋਏ ਟ੍ਰਾਂਸਫਾਰਮਰ ਨਾਲ ਟਕਰਾਅ ਗਈ । ਹਾਦਸੇ ”ਚ 4 ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਹਾਦਸਾ ਇੰਨਾ ਭਿਆਨਕ ਦੀ ਕਿ ਗੱਡੀ ਦੇ ਪਰਖੱਚੇ ਉੱਡ ਗਏ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…