ਕੇਂਦਰ ਵਿਚ ਬਦਲਾਅ ਦੀ ਜ਼ਰੂਰਤ : ਬਲਕੌਰ ਸਿੰਘ
ਜੀਤ ਮਹਿੰਦਰ ਸਿੱਧੂ ਦੇ ਹੱਕ ’ਚ ਰੈਲੀ ਦੌਰਾਨ ਕੀਤਾ ਸੰਬੋਧਨ ਮਾਨਸਾ, 11 ਮਈ, ਨਿਰਮਲ : ਦੇਸ਼ ਵਿੱਚ ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖਣ ਲਈ ਕੇਂਦਰ ਵਿੱਚ ਬਦਲਾਅ ਜ਼ਰੂਰੀ ਹੈ। ਪੰਜਾਬ ਵਿੱਚ ਨੌਜਵਾਨਾਂ ਦਾ ਸ਼ਰੇਆਮ ਕਤਲ ਹੋ ਰਿਹਾ ਹੈ। ਫਿਰੌਤੀ ਮੰਗੀ ਜਾ ਰਹੀ ਹੈ, ਇਸ ਲਈ ਜੇਕਰ ਅਸੀਂ ਪੰਜਾਬ ਵਿਚ ਵੀ ਕਾਂਗਰਸ ਪਾਰਟੀ ਦਾ ਸਾਥ ਦੇਈਏ ਤਾਂ […]
By : Editor Editor
ਜੀਤ ਮਹਿੰਦਰ ਸਿੱਧੂ ਦੇ ਹੱਕ ’ਚ ਰੈਲੀ ਦੌਰਾਨ ਕੀਤਾ ਸੰਬੋਧਨ
ਮਾਨਸਾ, 11 ਮਈ, ਨਿਰਮਲ : ਦੇਸ਼ ਵਿੱਚ ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖਣ ਲਈ ਕੇਂਦਰ ਵਿੱਚ ਬਦਲਾਅ ਜ਼ਰੂਰੀ ਹੈ। ਪੰਜਾਬ ਵਿੱਚ ਨੌਜਵਾਨਾਂ ਦਾ ਸ਼ਰੇਆਮ ਕਤਲ ਹੋ ਰਿਹਾ ਹੈ। ਫਿਰੌਤੀ ਮੰਗੀ ਜਾ ਰਹੀ ਹੈ, ਇਸ ਲਈ ਜੇਕਰ ਅਸੀਂ ਪੰਜਾਬ ਵਿਚ ਵੀ ਕਾਂਗਰਸ ਪਾਰਟੀ ਦਾ ਸਾਥ ਦੇਈਏ ਤਾਂ ਆਉਣ ਵਾਲੇ ਸਮੇਂ ਵਿਚ ਦੇਸ਼ ਵਿਚ ਸ਼ਾਂਤੀ ਬਣੀ ਰਹੇਗੀ। ਇਹ ਗੱਲ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਜੀਤ ਮਹਿੰਦਰ ਸਿੰਘ ਸਿੱਧੂ ਦੇ ਹੱਕ ਵਿੱਚ ਕੀਤੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਹੀ।
ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਉਹ 24 ਮਹੀਨਿਆਂ ਤੋਂ ਆਪਣੇ ਪੁੱਤਰ ਲਈ ਇਨਸਾਫ਼ ਦੀ ਭਾਲ ਕਰ ਰਹੇ ਹਨ ਪਰ ਬੀਤੇ ਦਿਨ ਜਦੋਂ ਮਾਣਯੋਗ ਅਦਾਲਤ ਨੇ ਦੋਸ਼ੀਆਂ ’ਤੇ ਦੋਸ਼ ਆਇਦ ਕੀਤੇ ਤਾਂ ਇੰਝ ਲੱਗ ਰਿਹਾ ਸੀ ਜਿਵੇਂ ਉਨ੍ਹਾਂ ਦੇ ਪੁੱਤਰ ਨੂੰ ਇਨਸਾਫ਼ ਮਿਲ ਗਿਆ ਹੋਵੇ ਪਰ ਉਨ੍ਹਾਂ ਕਿਹਾ ਕਿ ਇਨਸਾਫ਼ ਨਹੀਂ ਮਿਲੇਗਾ. ਕਿਉਂਕਿ ਦੋਸ਼ੀ ਹਰ ਦਿਨ ਨਵੀਂ ਨਵੀਂ ਚਾਲ ਚਲ ਰਹੇ ਹਨ।
ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਵਿੱਚ ਅੱਜ ਤੱਕ ਪੰਜਾਬ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਫਿਰੌਤੀ ਮੰਗੀ ਜਾ ਰਹੀ ਹੈ, ਨੌਜਵਾਨਾਂ ਦੇ ਕਤਲ ਹੋ ਰਹੇ ਹਨ ਪਰ ਸਰਕਾਰ ਸ਼ਾਂਤੀ ਕਾਇਮ ਰੱਖਣ ਵਿੱਚ ਫੇਲ੍ਹ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਦੀ ਗੱਲ ਕਰੀਏ ਤਾਂ ਦੇਸ਼ ’ਚ ਭਾਜਪਾ ਕੱਟੜਤਾ ਦੇ ਨਾਂ ’ਤੇ ਵੋਟਾਂ ਮੰਗ ਰਹੀ ਹੈ। ਧਰਮ ਦੇ ਨਾਂ ’ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਅਸੀਂ ਦੇਸ਼ ਦੇ ਹਿੱਤ ’ਚ ਵੋਟ ਪਾਉਂਦੇ ਹਾਂ ਤਾਂ ਕੇਂਦਰ ’ਚ ਬਦਲਾਅ ਦੀ ਲੋੜ ਹੈ। ਤਾਂ ਜੋ ਅਸੀਂ ਦੇਸ਼ ਨੂੰ ਨਵਾਂ ਪ੍ਰਧਾਨ ਮੰਤਰੀ ਦੇ ਸਕੀਏ।
ਇਹ ਖ਼ਬਰ ਵੀ ਪੜ੍ਹੋ
ਅੱਜ ਸਵੇਰੇ ਬਹੁਤ ਹੀ ਮੰਦਭਾਗੀ ਖ਼ਬਰ ਸੁਣਨ ਨੁੂੰ ਮਿਲੀ। ਦੱਸਦੇ ਚਲੀਏ ਕਿ ਪੰਜਾਬੀ ਦੇ ਵੱਡੇ ਲੇਖਕ, ਸ਼ਾਇਰ ਅਤੇ ਕਵੀ ਪਦਮ ਸ੍ਰੀ ਸਾਹਿਤਕਾਰ ਡਾ. ਸੁਰਜੀਤ ਪਾਤਰ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦਾ ਦਿਹਾਂਤ ਦਿਲ ਦਾ ਦੌਰਾ ਪੈਣ ਕਾਰਨ ਹੋਇਆ। ਸਰਜੀਤ ਪਾਤਰ 79 ਸਾਲ ਦੇ ਸਨ ਅਤੇ ਅਪਣੇ ਘਰ ਵਿਚ ਹੀ ਉਨ੍ਹਾਂ ਨੇ ਅੰਤਿਮ ਸਾਹ ਲਏ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਹ ਸਵੇਰੇ ਉਠੇ ਹੀ ਨਹੀਂ। ਪਤਾ ਲੱਗਿਆ ਹੈ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਹੈ ਅਤੇ ਆਪਣੇ ਘਰ ਵਿਚ ਹੀ ਉਨ੍ਹਾਂ ਨੇ ਆਪਣੇ ਆਖਰੀ ਸਾਹ ਲਏ।
ਸੁਰਜੀਤ ਪਾਤਰ ਦਾ ਜਨਮ ਸੰਨ 1945 ਨੂੰ ਪੰਜਾਬ ਵਿੱਚ ਜਲੰਧਰ ਜਿਲ੍ਹੇ ਦੇ ਪਿੰਡ ‘ਪੱਤੜ ਕਲਾਂ’ ਵਿਖੇ ਹੋਇਆ। ਉਨ੍ਹਾਂ ਦੇ ਮਾਤਾ ਦਾ ਨਾਮ ਗੁਰਬਖਸ਼ ਕੌਰ ਅਤੇ ਪਿਤਾ ਦਾ ਨਾਮ ਹਰਭਜਨ ਸਿੰਘ ਹੈ। ਪਾਤਰ ਨੇ ਆਪਣੇ ਪਿੰਡ ਦੇ ਸਕੂਲ ਤੋਂ ਹੀ ਪ੍ਰਾਇਮਰੀ ਦੀ ਸਿੱਖਿਆ ਲਈ ਅਤੇ ਖਾਲਸਾ ਹਾਈ ਸਕੂਲ ਖਹਿਰਾ ਮਝਾ ਤੋਂ ਦਸਵੀ ਪਾਸ ਕੀਤੀ। ਰਣਧੀਰ ਗੌਰਮਿੰਟ ਕਾਲਜ ਕਪੂਰਥਲਾ ਤੋਂ ਬੀ,ਏ ਕਰਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਪੰਜਾਬੀ ਦੀ ਐਮ.ਏ ਅਤੇ ਗੁਰੂ ਨਾਨੳਕ ਦੇਵ ਯੂਨੀਵਰਿਸਟੀ ਅੰਮ੍ਰਿਤਸਰ ਤੋਂ ਪੀਐਚਡੀ ਕੀਤੀ।