ਕੈਨੇਡਾ ’ਚ 2 ਹੋਰ ਸਿੱਖਾਂ ਦੀ ਜਾਨ ਨੂੰ ਖਤਰਾ
ਵੈਨਕੂਵਰ, 9 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ) : ਹਰਦੀਪ ਸਿੰਘ ਨਿੱਜਰ ਕਤਲਕਾਂਡ ਮਗਰੋਂ ਦੋ ਹੋਰ ਕੈਨੇਡੀਅਨ ਸਿੱਖਾਂ ਦੀ ਜਾਨ ਖਤਰੇ ਵਿਚ ਦੱਸੀ ਜਾ ਰਹੀ ਹੈ। ‘ਦਾ ਟੈਲੀਗ੍ਰਾਫ’ ਦੀ ਰਿਪੋਰਟ ਮੁਤਾਬਕ ਰਾਯਲ ਕੈਨੇਡੀਅਨ ਮਾਊਂਟਡ ਪੁਲਿਸ ਵੱਲੋਂ ਦੋਹਾਂ ਸਿੱਖਾਂ ਨੂੰ ਆਪਣਾ ਘਰ ਛੱਡ ਕੇ ਕਿਤੇ ਹੋਰ ਰਹਿਣ ਦੀ ਹਦਾਇਤ ਦਿਤੀ ਗਈ ਕਿਉਂਕਿ ਉਨ੍ਹਾਂ ਦੀ ਘਰ ਵਿਚ ਮੌਜੂਦਗੀ ਕਾਰਨ ਉਨ੍ਹਾਂ […]
By : Hamdard Tv Admin
ਵੈਨਕੂਵਰ, 9 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ) : ਹਰਦੀਪ ਸਿੰਘ ਨਿੱਜਰ ਕਤਲਕਾਂਡ ਮਗਰੋਂ ਦੋ ਹੋਰ ਕੈਨੇਡੀਅਨ ਸਿੱਖਾਂ ਦੀ ਜਾਨ ਖਤਰੇ ਵਿਚ ਦੱਸੀ ਜਾ ਰਹੀ ਹੈ। ‘ਦਾ ਟੈਲੀਗ੍ਰਾਫ’ ਦੀ ਰਿਪੋਰਟ ਮੁਤਾਬਕ ਰਾਯਲ ਕੈਨੇਡੀਅਨ ਮਾਊਂਟਡ ਪੁਲਿਸ ਵੱਲੋਂ ਦੋਹਾਂ ਸਿੱਖਾਂ ਨੂੰ ਆਪਣਾ ਘਰ ਛੱਡ ਕੇ ਕਿਤੇ ਹੋਰ ਰਹਿਣ ਦੀ ਹਦਾਇਤ ਦਿਤੀ ਗਈ ਕਿਉਂਕਿ ਉਨ੍ਹਾਂ ਦੀ ਘਰ ਵਿਚ ਮੌਜੂਦਗੀ ਕਾਰਨ ਉਨ੍ਹਾਂ ਦੇ ਪਰਵਾਰ ’ਤੇ ਹਮਲਾ ਹੋਣ ਦਾ ਖਦਸ਼ਾ ਜ਼ਾਹਰ ਕੀਤਾ ਗਿਆ। ਚਿਤਾਵਨੀ ਮਿਲਣ ’ਤੇ ਦੋਵੇਂ ਸਿੱਖ ਆਪਣੇ ਪਰਵਾਰਾਂ ਤੋਂ ਵੱਖ ਹੋ ਗਏ ਹਨ। ਦੂਜੇ ਪਾਸੇ ਹਰਦੀਪ ਸਿੰਘ ਨਿੱਜਰ ਕਤਲਕਾਂਡ ਪਿੱਛੇ ਚੀਨ ਦਾ ਹੱਥ ਹੋਣ ਦਾ ਦਾਅਵਾ ਕੀਤਾ ਗਿਆ ਹੈ।
ਇੰਡੀਪੈਂਡੈਂਟ ਬਲੌਗਰ ਜੈਨੀਫਰ ਜ਼ੈਂਗ ਨੇ ਦਾਅਵਾ ਕੀਤਾ ਹੈ ਕਿ ਪੱਛਮੀ ਮੁਲਕਾਂ ਅਤੇ ਭਾਰਤ ਵਿਚਾਲੇ ਟਕਰਾਅ ਪੈਦਾ ਕਰਨ ਦੀ ਸਾਜ਼ਿਸ਼ ਤਹਿਤ ਚਾਇਨੀਜ਼ ਕਮਿਊਨਿਸਟ ਪਾਰਟੀ ਦੇ ਏਜੰਟਾਂ ਵੱਲੋਂ ਹਰਦੀਪ ਸਿੰਘ ਨਿੱਜਰ ਦਾ ਕਤਲ ਕਰਵਾਇਆ ਗਿਆ। ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ’ਤੇ ਅਪਲੋਡ ਕੀਤੀ ਵੀਡੀਓ ਵਿਚ ਜੈਨੀਫਰ ਜ਼ੈਂਗ ਨੇ ਕੈਨੇਡਾ ਰਹਿੰਦੇ ਆਪਣੇ ਇਕ ਸਾਥੀ ਲਾਓ ਡੈਂਗ ਦੀ ਹਵਾਲੇ ਨਾਲ ਕਿਹਾ ਹੈ ਕਿ ਬੀਤੇ ਜੂਨ ਮਹੀਨੇ ਦੇ ਸ਼ੁਰੂ ਵਿਚ ਲਾਂਬੂ ਲਾਉਣ ਦੀ ਯੋਜਨਾ ਸ਼ੁਰੂ ਕਰਦਿਆਂ ਚਾਇਨੀਜ਼ ਕਮਿਊਨਿਸਟ ਪਾਰਟੀ ਵੱਲੋਂ ਆਪਣੇ ਇਕ ਉਚ ਅਧਿਕਾਰੀ ਨੂੰ ਅਮਰੀਕਾ ਦਸ ਸਿਐਟਲ ਸ਼ਹਿਰ ਭੇਜਿਆ ਗਿਆ ਜਿਥੇ ਇਕ ਗੁਪਤ ਮੀਟਿੰਗ ਹੋਈ। ਮੀਟਿੰਗ ਦਾ ਮੁੱਖ ਮਕਸਦ ਭਾਰਤ ਅਤੇ ਪੱਛਮੀ ਮੁਲਕਾਂ ਵਿਚਾਲੇ ਰਿਸ਼ਤਿਆਂ ਨੂੰ ਖੇਰੂੰ-ਖੇਰੂੰ ਕਰਨਾ ਸੀ।
ਜੈਨੀਫਰ ਜ਼ੈਂਗ ਨੇ ਅੱਗੇ ਕਿਹਾ ਕਿ ਚਾਇਨੀਜ਼ ਕਮਿਊਨਿਟਸ ਪਾਰਟੀ ਦੇ ਏਜੰਟਾਂ ਨੂੰ ਹਰਦੀਪ ਸਿੰਘ ਨਿੱਜਰ ਦਾ ਕਤਲ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਅਤੇ 18 ਜੂਨ ਨੂੰ ਸਰੀ ਦੇ ਗੁਰੂ ਨਾਨਕ ਸਿੱਖ ਗੁਰਦਵਾਰਾ ਵਿਚ ਹਰਦੀਪ ਸਿੰਘ ਨਿੱਜਰ ਨੂੰ ਗੋਲੀਆਂ ਨਾਲ ਵਿੰਨ੍ਹ ਦਿਤਾ ਗਿਆ।