ਕੈਨੇਡਾ ਦੇ ਇੰਮੀਗ੍ਰੇਸ਼ਨ ਵਿਭਾਗ ਵਿਚ ਨਸਲਵਾਦ ਦਾ ਬੋਲਬਾਲਾ
ਔਟਵਾ, 3 ਅਗਸਤ (ਵਿਸ਼ੇਸ਼ ਪ੍ਰਤੀਨਿਧ) : ਪੱਛਮੀ ਮੁਲਕਾਂ ਵਿਚ ਪ੍ਰਵਾਸੀਆਂ ਅਕਸਰ ਨਸਲਵਾਦ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਜੇ ਇਹ ਨਸਲਵਾਦ ਇੰਮੀਗ੍ਰੇਸ਼ਨ ਵਿਭਾਗ ਵਿਚ ਹੋਵੇ ਤਾਂ ਰੱਬ ਹੀ ਰਾਖਾ। ਕੈਨੇਡਾ ਦੇ ਇੰਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਦੀ ਅੰਦਰੂਨੀ ਰਿਪੋਰਟ ਕਹਿੰਦੀ ਹੈ ਕਿ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਨੂੰ ਨਸਲ ਦੇ ਆਧਾਰ ’ਤੇ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ […]
By : Editor (BS)
ਔਟਵਾ, 3 ਅਗਸਤ (ਵਿਸ਼ੇਸ਼ ਪ੍ਰਤੀਨਿਧ) : ਪੱਛਮੀ ਮੁਲਕਾਂ ਵਿਚ ਪ੍ਰਵਾਸੀਆਂ ਅਕਸਰ ਨਸਲਵਾਦ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਜੇ ਇਹ ਨਸਲਵਾਦ ਇੰਮੀਗ੍ਰੇਸ਼ਨ ਵਿਭਾਗ ਵਿਚ ਹੋਵੇ ਤਾਂ ਰੱਬ ਹੀ ਰਾਖਾ। ਕੈਨੇਡਾ ਦੇ ਇੰਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਦੀ ਅੰਦਰੂਨੀ ਰਿਪੋਰਟ ਕਹਿੰਦੀ ਹੈ ਕਿ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਨੂੰ ਨਸਲ ਦੇ ਆਧਾਰ ’ਤੇ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਅਤੇ ਇਥੋਂ ਤੱਕ ਕਿ ਉਨ੍ਹਾਂ ਬਾਰੇ ਭੱਦੀ ਸ਼ਬਦਾਵਲੀ ਵੀ ਵਰਤੀ ਜਾਂਦੀ ਹੈ। ਨਸਲੀ ਵਿਤਕਰਾ ਬਿਲਕੁਲ ਬਰਦਾਸ਼ਤ ਨਾ ਕਰਨ ਦਾ ਦਾਅਵਾ ਕਰਨ ਵਾਲੇ ਵੀ ਕਈ ਵਾਰ ਮਾਨਸਿਕ ਤਸੀਹੇ ਦੇਣ ਵਾਲਿਆਂ ਵਿਚ ਸ਼ਾਮਲ ਹੁੰਦੇ ਹਨ ਜਿਸ ਦੇ ਮੱਦੇਨਜ਼ਰ ਇੰਮੀਗ੍ਰੇਸ਼ਨ ਵਿਭਾਗ ਦੇ ਸਟਾਫ ਵੱਲੋਂ ਨਸਲਵਾਦ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਖੁਦਮੁਖਤਿਆਰ ਨਿਗਰਾਨ ਨਿਯੁਕਤ ਕਰਨ ਦੀ ਮੰਗ ਕੀਤੀ ਗਈ ਹੈ।