ਕੈਨੇਡਾ ਦੇ ਹੱਕ ਵਿਚ ਡਟੇ ਅਮਰੀਕਾ ਅਤੇ ਯੂ.ਕੇ.
ਵਾਸ਼ਿੰਗਟਨ, 21 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਅਤੇ ਭਾਰਤ ਵਿਚਾਲੇ ਚੱਲ ਰਹੇ ਕੂਟਨੀਤਕ ਟਕਰਾਅ ਦਰਮਿਆਨ ਅਮਰੀਕਾ ਅਤੇ ਯੂ.ਕੇ. ਵੱਲੋਂ ਕੈਨੇਡਾ ਦੀ ਡਟਵੀਂ ਹਮਾਇਤ ਕੀਤੀ ਗਈ ਹੈ। 41 ਕੈਨੇਡੀਅਨ ਡਿਪਲੋਮੈਟਸ ਨੂੰ ਵਾਪਸ ਜਾਣ ਲਈ ਮਜਬੂਰ ਕਰਨ ’ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਅਮਰੀਕਾ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਹਰਦੀਪ ਸਿੰਘ ਨਿੱਜਰ ਕਤਲਕਾਂਡ ਦੀ ਜਾਂਚ ਵਿਚ ਸਹਿਯੋਗ […]
By : Hamdard Tv Admin
ਵਾਸ਼ਿੰਗਟਨ, 21 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਅਤੇ ਭਾਰਤ ਵਿਚਾਲੇ ਚੱਲ ਰਹੇ ਕੂਟਨੀਤਕ ਟਕਰਾਅ ਦਰਮਿਆਨ ਅਮਰੀਕਾ ਅਤੇ ਯੂ.ਕੇ. ਵੱਲੋਂ ਕੈਨੇਡਾ ਦੀ ਡਟਵੀਂ ਹਮਾਇਤ ਕੀਤੀ ਗਈ ਹੈ। 41 ਕੈਨੇਡੀਅਨ ਡਿਪਲੋਮੈਟਸ ਨੂੰ ਵਾਪਸ ਜਾਣ ਲਈ ਮਜਬੂਰ ਕਰਨ ’ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਅਮਰੀਕਾ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਹਰਦੀਪ ਸਿੰਘ ਨਿੱਜਰ ਕਤਲਕਾਂਡ ਦੀ ਜਾਂਚ ਵਿਚ ਸਹਿਯੋਗ ਕਰਨਾ ਚਾਹੀਦਾ ਹੈ। ਉਧਰ ਯੂ.ਕੇ. ਨੇ ਆਖਿਆ ਹੈ ਕਿ ਭਾਰਤ ਸਰਕਾਰ ਵੱਲੋਂ ਲਏ ਫੈਸਲਿਆਂ ਨਾਲ ਉਹ ਬਿਲਕੁਲ ਵੀ ਸਹਿਮਤ ਨਹੀਂ।
ਭਾਰਤ ਨੂੰ ਨਿੱਜਰ ਕਤਲਕਾਂਡ ਦੀ ਪੜਤਾਲ ਵਿਚ ਸਹਿਯੋਗ ਦੀ ਨਸੀਹਤ
ਅਮਰੀਕਾ ਦੇ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਹਰਦੀਪ ਸਿੰਘ ਨਿੱਜਰ ਕਤਲਕਾਂਡ ਦੀ ਪੜਤਾਲ ਵਿਚ ਕੈਨੇਡਾ ਨੂੰ ਸਹਿਯੋਗ ਦੇਣ ਦੀ ਬਜਾਏ, ਕੈਨੇਡੀਅਨ ਡਿਪਲੋਮੈਟਸ ਨੂੰ ਹੀ ਭਾਰਤ ਤੋਂ ਰਵਾਨਾ ਕਰਨ ਦੀ ਘਟਨਾ ਚਿੰਤਾਵਾਂ ਪੈਦਾ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮਤਭੇਦ ਦੂਰ ਕਰਨ ਲ ਈ ਡਿਪਲੋਮੈਟਸ ਦੀ ਸਖਤ ਜ਼ਰੂਰਤ ਹੈ ਅਤੇ ਅਮਰੀਕਾ, ਭਾਰਤ ਸਰਕਾਰ ਨੂੰ ਅਪੀਲ ਕਰਦਾ ਹੈ ਕਿ ਕੈਨੇਡੀਅਨ ਡਿਪਲੋਮੈਟਸ ਘਟਾਉਣ ’ਤੇ ਜ਼ੋਰ ਨਾ ਦਿੰਦਿਆਂ ਕੈਨੇਡਾ ਵੱਲੋਂ ਕੀਤੀ ਜਾ ਰਹੀ ਪੜਤਾਲ ਵਿਚ ਸਾਥ ਦਿਤਾ ਜਾਵੇ। ਮੈਥਿਊ ਮਿਲਰ ਨੇ ਕੂਟਨੀਤਕ ਰਿਸ਼ਤਿਆਂ ਬਾਰੇ 1961 ਦੀ ਵੀਆਨਾ ਕਨਵੈਨਸ਼ਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਮਰੀਕਾ ਉਮੀਦ ਕਰਦਾ ਹੈ ਕਿ ਭਾਰਤ ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਤੋਂ ਪਿੱਛੇ ਨਹੀਂ ਹਟੇਗੀ