ਕੈਨੇਡਾ ਪੁਲਿਸ ਵੱਲੋਂ 5 ਪੰਜਾਬੀ ਨੌਜਵਾਨ ਗ੍ਰਿਫ਼ਤਾਰ
ਬਰੈਂਪਟਨ, 6 ਨਵੰਬਰ (ਵਿਸ਼ੇਸ਼ ਪ੍ਰਤੀਨਿਧ) : ਹਥਿਆਰਾਂ ਅਤੇ ਨਸ਼ਿਆਂ ਦੇ ਮਾਮਲੇ ਵਿਚ ਕੈਨੇਡਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਪੰਜ ਪੰਜਾਬੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਨੌਜਵਾਨਾਂ ਦੀ ਸ਼ਨਾਖਤ ਅਮਨਦੀਪ ਸਿੰਘ, ਰਮਨਪ੍ਰੀਤ ਸਿੰਘ, ਮਨਿੰਦਰ ਸਿੰਘ, ਸਵਰਨਪ੍ਰੀਤ ਸਿੰਘ ਅਤੇ ਜੋਬਨਪ੍ਰੀਤ ਸਿੰਘ ਵਜੋਂ ਕੀਤੀ ਗਈ ਹੈ ਅਤੇ ਇਹ ਸਾਰੇ ਬਰੈਂਪਟਨ ਦੇ ਵਸਨੀਕ ਦੱਸੇ ਜਾ ਰਹੇ ਹਨ। ਪੀਲ […]
By : Editor Editor
ਬਰੈਂਪਟਨ, 6 ਨਵੰਬਰ (ਵਿਸ਼ੇਸ਼ ਪ੍ਰਤੀਨਿਧ) : ਹਥਿਆਰਾਂ ਅਤੇ ਨਸ਼ਿਆਂ ਦੇ ਮਾਮਲੇ ਵਿਚ ਕੈਨੇਡਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਪੰਜ ਪੰਜਾਬੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਨੌਜਵਾਨਾਂ ਦੀ ਸ਼ਨਾਖਤ ਅਮਨਦੀਪ ਸਿੰਘ, ਰਮਨਪ੍ਰੀਤ ਸਿੰਘ, ਮਨਿੰਦਰ ਸਿੰਘ, ਸਵਰਨਪ੍ਰੀਤ ਸਿੰਘ ਅਤੇ ਜੋਬਨਪ੍ਰੀਤ ਸਿੰਘ ਵਜੋਂ ਕੀਤੀ ਗਈ ਹੈ ਅਤੇ ਇਹ ਸਾਰੇ ਬਰੈਂਪਟਨ ਦੇ ਵਸਨੀਕ ਦੱਸੇ ਜਾ ਰਹੇ ਹਨ। ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ 3 ਨਵੰਬਰ ਨੂੰ ਦੁਪਹਿਰ ਤਕਰੀਬਨ 12 ਵਜੇ ਵੌਅਨ ਸ਼ਹਿਰ ਦੇ ਹਾਈਵੇਅ 50 ਅਤੇ ਰਦਰਫੋਰਡ ਰੋਡ ਇਲਾਕੇ ਵਿਚੋਂ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਹਥਿਆਰਾਂ ਅਤੇ ਨਸ਼ਿਆਂ ਦੇ ਮਾਮਲੇ ਵਿਚ ਕੀਤੀ ਕਾਰਵਾਈ
ਪੁਲਿਸ ਮੁਤਾਬਕ ਇਨ੍ਹਾਂ ਕੋਲੋਂ 9 ਐਮ.ਐਮ. ਪਸਤੌਲ ਬਰਾਮਦ ਹੋਈ ਜਿਸ ਵਿਚ ਵਾਧੂ ਮੈਗਜ਼ੀਨ ਜੋੜ ਕੇ 20 ਗੋਲੀਆਂ ਭਰੀਆਂ ਹੋਈਆਂ ਸਨ। 3 ਨਵੰਬਰ ਨੂੰ ਹੀ ਬਾਅਦ ਦੁਪਹਿਰ ਤਕਰੀਬਨ ਪੌਣੇ ਚਾਰ ਵਜੇ ਸਪੈਸ਼ਲਾਈਜ਼ਡ ਐਨਫੋਰਸਮੈਂਟ ਬਿਊਰੋ ਦੇ ਅਫਸਰਾਂ ਨੇ ਬਰੈਂਪਟਨਦੇ ਮਾਊਂਟੇਨਐਸ਼ ਰੋਡ ਅਤੇ ਬੋਵੇਅਰਡ ਡਰਾਈਵ ਇਲਾਕੇ ਵਿਚ ਇਕ ਟ੍ਰੈਫਿਕ ਨਾਕੇ ’ਤੇ ਦੋ ਜਣਿਆਂ ਨੂੰ ਗ੍ਰਿਫ਼ਤਾਰ ਕਰਦਿਆਂ ਨਾਜਾਇਜ਼ ਹਥਿਆਰ ਰੱਖਣ ਦੇ ਦੋਸ਼ ਆਇਦ ਕਰ ਦਿਤੇ। ਦੋਹਾਂ ਦੀ ਤਲਾਸ਼ੀ ਦੌਰਾਨ 24 ਕਾਰਤੂਸਾਂ ਦੀ ਸਮਰੱਥਾ ਵਾਲੇ ਦੋ ਮੈਗਜ਼ੀਨ ਵੀ ਬਰਾਮਦ ਕੀਤੇ ਗਏ।