ਕੋਟਕਪੂਰਾ: ਘਰ ਦੀ ਛੱਤ ਡਿੱਗਣ ਕਾਰਨ ਪਤੀ-ਪਤਨੀ ਤੇ ਤਿੰਨ ਸਾਲਾ ਬੱਚੇ ਦੀ ਮੌਤ
ਕੋਟਕਪੂਰਾ,12 ਮਾਰਚ, ਹ.ਬ. : ਕੋਟਕਪੂਰਾ ਦੇ ਦੇਵੀਵਾਲਾ ਰੋਡ ’ਤੇ ਬੁੱਧਵਾਰ ਤੜਕੇ ਕਰੀਬ 4 ਵਜੇ ਇੱਕ ਮਕਾਨ ਦੀ ਛੱਤ ਡਿੱਗਣ ਨਾਲ ਇੱਕ ਵਿਅਕਤੀ, ਉਸ ਦੀ ਗਰਭਵਤੀ ਪਤਨੀ ਅਤੇ ਉਸ ਦੇ ਤਿੰਨ ਸਾਲਾ ਪੁੱਤਰ ਦੀ ਮੌਤ ਹੋ ਗਈ। ਜਦਕਿ ਰਿਸ਼ਤੇਦਾਰ ਇੱਕ ਪੰਦਰਾਂ ਸਾਲਾ ਲੜਕੀ ਗੰਭੀਰ ਜ਼ਖਮੀ ਹੋ ਗਈ। ਜੋ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ […]
By : Hamdard Tv Admin
ਕੋਟਕਪੂਰਾ,12 ਮਾਰਚ, ਹ.ਬ. : ਕੋਟਕਪੂਰਾ ਦੇ ਦੇਵੀਵਾਲਾ ਰੋਡ ’ਤੇ ਬੁੱਧਵਾਰ ਤੜਕੇ ਕਰੀਬ 4 ਵਜੇ ਇੱਕ ਮਕਾਨ ਦੀ ਛੱਤ ਡਿੱਗਣ ਨਾਲ ਇੱਕ ਵਿਅਕਤੀ, ਉਸ ਦੀ ਗਰਭਵਤੀ ਪਤਨੀ ਅਤੇ ਉਸ ਦੇ ਤਿੰਨ ਸਾਲਾ ਪੁੱਤਰ ਦੀ ਮੌਤ ਹੋ ਗਈ। ਜਦਕਿ ਰਿਸ਼ਤੇਦਾਰ ਇੱਕ ਪੰਦਰਾਂ ਸਾਲਾ ਲੜਕੀ ਗੰਭੀਰ ਜ਼ਖਮੀ ਹੋ ਗਈ। ਜੋ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵਿਖੇ ਜ਼ੇਰੇ ਇਲਾਜ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤੜਕੇ ਕਰੀਬ 4 ਵਜੇ ਜਦੋਂ ਸਾਰਾ ਪਰਿਵਾਰ ਸੌਂ ਰਿਹਾ ਸੀ ਤਾਂ ਅਚਾਨਕ ਕਮਰੇ ਦੀ ਛੱਤ ਡਿੱਗ ਪਈ। ਜਿਸ ਕਾਰਨ ਅੰਦਰ ਸੁੱਤੇ ਪਏ ਗਗਨਦੀਪ ਸਿੰਘ, ਉਸ ਦੀ ਪਤਨੀ ਕਮਲਜੀਤ ਕੌਰ ਅਤੇ ਉਨ੍ਹਾਂ ਦੇ ਤਿੰਨ ਸਾਲਾ ਪੁੱਤਰ ਗੁਰਕਮਲ ਗੈਵੀ ਦੀ ਮੌਤ ਹੋ ਗਈ। ਕਮਲਜੀਤ ਕੌਰ ਗਰਭਵਤੀ ਸੀ, ਜਿਸ ਕਾਰਨ ਮ੍ਰਿਤਕ ਗਗਨਦੀਪ ਸਿੰਘ ਦੇ ਮਾਮੇ ਦੀ 15 ਸਾਲਾ ਲੜਕੀ ਜੋ ਉਸ ਦੀ ਦੇਖਭਾਲ ਲਈ ਆਈ ਸੀ, ਵੀ ਉਥੇ ਸੁੱਤੀ ਪਈ ਸੀ, ਉਹ ਗੰਭੀਰ ਜ਼ਖ਼ਮੀ ਹੋ ਗਈ।