ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜਨਗੇ ਅੰਮ੍ਰਿਤਪਾਲ ਸਿੰਘ

ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜਨਗੇ ਅੰਮ੍ਰਿਤਪਾਲ ਸਿੰਘ


ਖਡੂਰ ਸਾਹਿਬ, 27 ਅਪ੍ਰੈਲ, ਨਿਰਮਲ : ਅੰਮ੍ਰਿਤਪਾਲ ਸਿੰਘ ਜੇਲ੍ਹ ’ਚ ਹੋਣ ਦੇ ਬਾਵਜੂਦ ਲੋਕ ਸਭਾ ਚੋਣ ਲੜਨਗੇ। ਇਹ ਗੱਲ ਉਨ੍ਹਾਂ ਦੀ ਮਾਤਾ ਬਲਵਿੰਦਰ ਕੌਰ ਨੇ ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ’ਤੇ ਰੋਸ ਮਾਰਚ ਦੌਰਾਨ ਕਹੀ। ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਦੱਸਿਆ ਕਿ ਉਹ ਜੇਲ੍ਹ ਤੋਂ ਇਕੱਲੇ ਹੀ ਚੋਣ ਲੜੇਗਾ। ਇੰਨਾ ਹੀ ਨਹੀਂ ਉਹ ਕਿਸੇ ਪਾਰਟੀ ’ਚ ਸ਼ਾਮਲ ਨਹੀਂ ਹੋਵੇਗਾ ਅਤੇ ਆਜ਼ਾਦ ਤੌਰ ’ਤੇ ਚੋਣ ਲੜਨਗੇ।

ਬਲਵਿੰਦਰ ਕੌਰ ਨੇ ਕਿਹਾ ਕਿ ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ’ਚ ਸ਼ੁਰੂ ਹੋਈ ਜੰਗ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਚੋਣ ਨਹੀਂ ਲੜਨਾ ਚਾਹੁੰਦਾ। ਪਰ ਸੰਗਤ ਨੇ ਉਸ ਨੂੰ ਚੋਣ ਲੜਨ ਲਈ ਕਿਹਾ। ਜਿਸ ਤੋਂ ਬਾਅਦ ਉਹ ਚੋਣ ਲੜਨ ਲਈ ਰਾਜ਼ੀ ਹੋ ਗਿਆ। ਸੰਗਤਾਂ ਚਾਹੁੰਦੀਆਂ ਹਨ ਕਿ ਅੰਮ੍ਰਿਤਪਾਲ ਸਿੰਘ ਚੋਣ ਲੜੇ ਅਤੇ ਜਿੱਤੇ ਅਤੇ ਉਸ ’ਤੇ ਲਗਾਏ ਐਨਐਸਏ ਦੇ ਦੋਸ਼ ਹਟਾਵੇ।

ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਕਿਹਾ ਕਿ ਸੰਗਤ ਦੀ ਮੰਗ ਅਨੁਸਾਰ ਮੌਜੂਦਾ ਹਾਲਾਤਾਂ ਨੇ ਸਾਨੂੰ ਆਪਣੀ ਰਣਨੀਤੀ ਬਦਲਣ ਲਈ ਮਜਬੂਰ ਕੀਤਾ ਹੈ। ਸਰਕਾਰ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਚੋਣ ਰਾਹ ਅਪਣਾਉਣ ਦਾ ਫੈਸਲਾ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਲੜਾਈ ਉਸ ਸਰਕਾਰ ਖ਼ਿਲਾਫ਼ ਹੋਵੇਗੀ ਜੋ ਸਿੱਖ ਨੌਜਵਾਨਾਂ ਨੂੰ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਸਲਾਖਾਂ ਦੇ ਪਿੱਛੇ ਡੱਕ ਰਹੀ ਹੈ। ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੇ ਕਿਹਾ ਕਿ ਉਹ ਦੋਸ਼ੀ ਨਹੀਂ ਹੈ ਬਲਕਿ ਵਿਚਾਰ ਅਧੀਨ ਕੈਦੀ ਹੈ। ਇਹ ਉਨ੍ਹਾਂ ਨੂੰ ਚੋਣ ਲੜਨ ਤੋਂ ਨਹੀਂ ਰੋਕਦਾ। ਚੋਣ ਲੜਨਾ ਉਨ੍ਹਾਂ ਦਾ ਅਧਿਕਾਰ ਹੈ। ਅੰਮ੍ਰਿਤਪਾਲ ਸਿੰਘ ਚੋਣ ਲੜਨ ਲਈ ਮੰਨਣ ਤੋਂ ਬਾਅਦ ਉਸ ਦੇ ਸਮਰਥਕਾਂ ਨੇ ਲੱਡੂ ਵੀ ਵੰਡੇ।

ਇਹ ਖ਼ਬਰ ਵੀ ਪੜ੍ਹੋ

ਐਨਆਈਏ ਨੇ 2023 ਵਿਚ ਲੰਡਨ ’ਚ ਭਾਰਤੀ ਹਾਈ ਕਮਿਸ਼ਨ ’ਤੇ ਹੋਏ ਹਿੰਸਕ ਹਮਲੇ ਦੇ ਮੁਲਜ਼ਮ ਇੰਦਰਪਾਲ ਸਿੰਘ ਗਾਬਾ ਨੂੰ ਗ੍ਰਿਫਤਾਰ ਕੀਤਾ ਹੈ। ਹੰਸਲੋ ਵਿਚ ਰਹਿਣ ਵਾਲੇ ਇੰਦਰਪਾਲ ਸਿੰਘ ਗਾਬਾ ’ਤੇ ਭਾਰਤੀ ਹਾਈ ਕਮਿਸ਼ਨ ਦੇ ਸਾਹਮਣੇ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ ਹੰਗਾਮਾ ਕਰਨ ਦਾ ਇਲਜ਼ਾਮ ਹੈ।

ਐਨਆਈਏ ਨੇ ਬਿਆਨ ਜਾਰੀ ਕਰਕੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਤੋਂ ਪਤਾ ਚਲਿਆ ਕਿ ਪਿਛਲੇ ਸਾਲ 19 ਅਤੇ 22 ਮਾਰਚ ਨੂੰ ਲੰਡਨ ਵਿਚ ਹੋਈ ਘਟਨਾਵਾਂ ਭਾਰਤੀ ਮਿਸ਼ਨ ਅਤੇ ਉਸ ਦੇ ਅਧਿਕਾਰੀਆਂ ’ਤੇ ਹਮਲੇ ਕਰਨ ਦੀ ਇੱਕ ਵੱਡੀ ਸਾਜ਼ਿਸ਼ ਦਾ ਹਿੱਸਾ ਸੀ।

ਦਰਅਸਲ 22 ਮਾਰਚ 2023 ਵਿਚ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ’ਤੇ ਪੁਲਿਸ ਦੀ ਕਾਰਵਾਈ ਦੇ ਵਿਰੋਧ ਵਿਚ ਖਾਲਿਸਤਾਨ ਸਮਰਥਕਾਂ ਨੇ ਲੰਡਨ ਵਿਚ ਇੰਡੀਅਨ ਹਾਈ ਕਮਿਸ਼ਨ ਦਾ ਤਿਰੰਗਾ ਉਤਾਰ ਦਿੱਤਾ ਸੀ। ਹਾਲਾਂਕਿ ਇੰਡੀਅਨ ਡਿਪਲੋਮੈਟਸ ਨੇ ਕੁਝ ਹੀ ਦੇਰ ਬਾਅਦ ਪਹਿਲਾਂ ਤੋਂ ਜ਼ਿਆਦਾ ਵੱਡਾ ਤਿਰੰਗਾ ਹਾਈ ਕਮਿਸ਼ਨ ’ਤੇ ਲਗਾ ਦਿੱਤਾ ਸੀ।

ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ’ਤੇ ਹੋਈ ਘਟਨਾ ਤੋਂ ਪਹਿਲਾਂ ਭਾਰਤ ਨੇ ਬ੍ਰਿਟਿਸ਼ ਸਰਕਾਰ ਨੂੰ ਖਾਲਿਸਤਾਨੀ ਸਮਰਥਕਾਂ ਦੇ ਪ੍ਰਦਰਸ਼ਨ ਦੀ ਇੰਟੈਲੀਜੈਂਸ ਰਿਪੋਰਟ ਜ਼ਰੀਏ ਜਾਣਕਾਰੀ ਵੀ ਦਿੱਤੀ ਸੀ। ਲੇਕਿਨ ਇਸ ਤੋਂ ਬਾਅਦ ਵੀ ਲੰਡਨ ਪੁਲਿਸ ਮੌਕੇ ’ਤੇ ਦੇਰੀ ਨਾਲ ਪਹੁੰਚੀ ਸੀ। ਘਟਨਾ ਤੋਂ ਬਾਅਦ ਭਾਰਤ ਨੇ ਬ੍ਰਿਟੇਨ ਦੀ ਡਿਪਟੀ ਕਮਿਸ਼ਨਰ ਕ੍ਰਿਸਟੀਨਾ ਸਕੌਟ ਨੂੰ ਤਲਬ ਕੀਤਾ ਸੀ। ਉਨ੍ਹਾਂ ਪੁਛਿਆ ਗਿਆ ਕਿ ਭਾਰਤੀ ਹਾਈ ਕਮਿਸ਼ਨ ’ਤੇ ਸਕਿਓਰਿਟੀ ਕਿਉਂ ਨਹੀਂ ਸੀ।

ਭਾਰਤ ਨੇ ਬ੍ਰਿਟਿਸ਼ ਸਰਕਾਰ ਤੋਂ ਤਿਰੰਗੇ ਦਾ ਅਪਮਾਨ ਕਰਨ ਵਾਲੇ ਲੋਕਾਂ ਨੂੰ ਗ੍ਰਿਫਤਾਰ ਕਰਕੇ ਸਜ਼ਾ ਦੇਣ ਦੀ ਮੰਗ ਕੀਤੀ ਸੀ। ਇਹ ਵੀ ਕਿਹਾ ਸੀ ਕਿ ਬ੍ਰਿਟੇਨ ਸਰਕਾਰ ਭਾਰਤੀ ਹਾਈ ਕਮਿਸ਼ਨ ਨੂੰ ਪੁਖਤਾ ਸੁਰੱਖਿਆ ਮੁਹੱਈਆ ਕਰਾਏ।
ਇਸ ਤੋਂ ਪਹਿਲਾਂ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਤਿਰੰਗੇ ਦਾ ਅਪਮਾਨ ਕਰਨ ਵਾਲੇ ਖਾਲਿਸਤਾਨੀ ਸਮਰਥਕ ਅਵਤਾਰ ਸਿੰਘ ਖੰਡਾ ਨੂੰ ਬ੍ਰਿਟੇਨ ਵਿਚ ਗ੍ਰਿਫਤਾਰ ਕਰ ਲਿਆ ਗਿਆ ਸੀ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…