ਖਾਲਿਸਤਾਨ ਦੇ ਮਸਲੇ ’ਤੇ ਵੋਟ ਬੈਂਕ ਦੀ ਸਿਆਸਤ ਕਰ ਰਹੇ ਟਰੂਡੋ : ਜੈਸ਼ੰਕਰ
ਖਾਲਿਸਤਾਨ ਹਮਾਇਤੀਆਂ ਦੀਆਂ ਸਰਗਰਮੀਆਂ ’ਤੇ ਚੁੱਪ ਵੱਟਣ ਦਾ ਦੋਸ਼ ਲਾਇਆ ਨਵੀਂ ਦਿੱਲੀ, 29 ਜੂਨ (ਵਿਸ਼ੇਸ਼ ਪ੍ਰਤੀਨਿਧ) : ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ’ਤੇ ਵੋਟ ਬੈਂਕ ਦੀ ਸਿਆਸਤ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕੈਨੇਡਾ ਦੀ ਧਰਤੀ ’ਤੇ ਖਾਲਿਸਤਾਨ ਹਮਾਇਤੀਆਂ ਦੀਆਂ ਸਰਗਰਮੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ ਪਰ […]
By : Editor (BS)
ਖਾਲਿਸਤਾਨ ਹਮਾਇਤੀਆਂ ਦੀਆਂ ਸਰਗਰਮੀਆਂ ’ਤੇ ਚੁੱਪ ਵੱਟਣ ਦਾ ਦੋਸ਼ ਲਾਇਆ
ਨਵੀਂ ਦਿੱਲੀ, 29 ਜੂਨ (ਵਿਸ਼ੇਸ਼ ਪ੍ਰਤੀਨਿਧ) : ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ’ਤੇ ਵੋਟ ਬੈਂਕ ਦੀ ਸਿਆਸਤ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕੈਨੇਡਾ ਦੀ ਧਰਤੀ ’ਤੇ ਖਾਲਿਸਤਾਨ ਹਮਾਇਤੀਆਂ ਦੀਆਂ ਸਰਗਰਮੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ ਪਰ ਟਰੂਡੋ ਸਰਕਾਰ ਨੇ ਪੂਰੀ ਤਰ੍ਹਾਂ ਚੁੱਪ ਵੱਟੀ ਹੋਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੇ ਕੈਨੇਡਾ ਵਿਚ ਚਲਦੀਆਂ ਸਰਗਰਮੀਆਂ ਭਾਰਤ ਦੀ ਸੁਰੱਖਿਆ ਅਤੇ ਏਕਤਾ ਨੂੰ ਪ੍ਰਭਾਵਤ ਕਰਦੀਆਂ ਹਨ ਤਾਂ ਸਾਨੂੰ ਜਵਾਬ ਦੇਣਾ ਪਵੇਗਾ।