ਗਿੱਦੜਬਾਹਾ ਵਿਚ ਸਿਲੰਡਰ ਫਟਣ ਕਾਰਨ 7 ਲੋਕ ਜ਼ਖ਼ਮੀ
ਗਿੱਦੜਬਾਹਾ, 18 ਮਈ, ਨਿਰਮਲ : ਜ਼ਿਲ੍ਹਾ ਮੁਕਤਸਰ ਦੇ ਵਿਧਾਨ ਸਭਾ ਖੇਤਰ ਗਿੱਦੜਬਾਹਾ ਵਿਚ ਡੇਰਾ ਬਾਬਾ ਗੰਗਾਰਾਮ ਵਿਚ ਚਲ ਰਹੇ ਬਰਸੀ ਸਮਾਗਮ ਦੌਰਾਨ ਸਿੰਲਡਰ ਫਟ ਜਾਣ ਕਾਰਨ 7 ਲੋਕ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਨਿੱਜੀ ਹਸਪਤਾਲ ਭਰਤੀ ਕਰਾਇਆ ਗਿਆ। ਚੰਗਾ ਇਹ ਰਿਹਾ ਕਿ ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਘਟਨਾ ਵਿਚ ਹਲਵਾਈ ਸਣੇ […]
By : Editor Editor
ਗਿੱਦੜਬਾਹਾ, 18 ਮਈ, ਨਿਰਮਲ : ਜ਼ਿਲ੍ਹਾ ਮੁਕਤਸਰ ਦੇ ਵਿਧਾਨ ਸਭਾ ਖੇਤਰ ਗਿੱਦੜਬਾਹਾ ਵਿਚ ਡੇਰਾ ਬਾਬਾ ਗੰਗਾਰਾਮ ਵਿਚ ਚਲ ਰਹੇ ਬਰਸੀ ਸਮਾਗਮ ਦੌਰਾਨ ਸਿੰਲਡਰ ਫਟ ਜਾਣ ਕਾਰਨ 7 ਲੋਕ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਨਿੱਜੀ ਹਸਪਤਾਲ ਭਰਤੀ ਕਰਾਇਆ ਗਿਆ। ਚੰਗਾ ਇਹ ਰਿਹਾ ਕਿ ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਘਟਨਾ ਵਿਚ ਹਲਵਾਈ ਸਣੇ 7 ਲੋਕ ਜ਼ਖਮੀ ਹੋ ਗਏ।
16 ਮਈ ਤੋਂ ਡੇਰਾ ਬਾਬਾ ਗੰਗਾਰਾਮ ਵਿਚ ਬਰਸੀ ਸਮਾਗਮ ਪ੍ਰੋਗਰਾਮ 23 ਮਈ ਤੱਕ ਪ੍ਰੋਗਰਾਮ ਚਲਦਾ ਹੈ। ਸ਼ਨਿੱਚਰਵਾਰ ਦੁਪਹਿਰ ਲੰਗਰ ਬਣਾਇਆ ਜਾ ਰਿਹਾ ਸੀ।
ਅਚਾਨਕ ਸਿਲੰਡਰ ਲੀਕ ਹੋਣ ਕਾਰਨ ਸਿਲੰਡਰ ਵਿਚ ਅੱਗ ਲੱਗ ਗਈ। ਜਿਸ ਕਾਰਨ ਸਿਲੰਟਰ ਫਟ ਗਿਆ। ਜ਼ਖਮੀਆਂ ਨੂੰ ਨਿੱਜੀ ਹਸਪਤਾਲ ਅਤੇ ਬਠਿੰਡਾ ਦੇ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ।
ਇਹ ਖ਼ਬਰ ਵੀ ਪੜ੍ਹੋ
ਪੰਜਾਬ ਨੂੰ ਅੱਜ ਕੜਾਕੇ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਨੇ ਹੀਟ ਵੇਵ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ ਦਿਨਾਂ ਵਿੱਚ ਵੀ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਯੂਰਪੀ ਮੌਸਮ ਏਜੰਸੀਆਂ ਮੁਤਾਬਕ ਅਲ ਨੀਨੋ ਦਾ ਪ੍ਰਭਾਵ ਖਤਮ ਹੋ ਗਿਆ ਹੈ ਅਤੇ ਗਰਮੀ ਪਿਛਲੇ ਸਾਰੇ ਰਿਕਾਰਡ ਤੋੜਨ ਵਾਲੀ ਹੈ। ਪੰਜਾਬ ਦੇ ਕੁਝ ਇਲਾਕਿਆਂ ’ਚ ਆਉਣ ਵਾਲੇ ਦਿਨਾਂ ’ਚ ਤਾਪਮਾਨ 47 ਡਿਗਰੀ ਨੂੰ ਪਾਰ ਕਰ ਜਾਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਬੀਤੀ ਸ਼ਾਮ ਪੰਜਾਬ ਦੇ ਲੁਧਿਆਣਾ ਦੇ ਸਮਰਾਲਾ ਦਾ ਤਾਪਮਾਨ ਪੰਜਾਬ ਵਿੱਚ ਸਭ ਤੋਂ ਵੱਧ ਸੀ। ਇੱਥੇ ਤਾਪਮਾਨ 46.3 ਡਿਗਰੀ ਤੱਕ ਪਹੁੰਚ ਗਿਆ ਹੈ। ਜਦੋਂ ਕਿ ਪਠਾਨਕੋਟ ਵਿੱਚ ਤਾਪਮਾਨ 45.1 ਡਿਗਰੀ ਦਰਜ ਕੀਤਾ ਗਿਆ। ਹੀਟ ਵੇਵ ਕਾਰਨ ਅੱਜ ਜ਼ਿਆਦਾਤਰ ਸ਼ਹਿਰਾਂ ’ਚ ਤਾਪਮਾਨ 45 ਨੂੰ ਪਾਰ ਕਰ ਜਾਵੇਗਾ।
ਗਰਮੀ ਦੀ ਲਹਿਰ ਕਾਰਨ ਅੱਜ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਆਉਣ ਵਾਲੇ 5 ਦਿਨਾਂ ਵਿੱਚ ਤਾਪਮਾਨ ਵੱਧ ਰਹਿਣ ਦੀ ਸੰਭਾਵਨਾ ਹੈ।
ਦੱਸਦੇ ਚਲੀਏ ਕਿ ਇਸੇ ਤਰ੍ਹਾਂ ਚੰਡੀਗੜ੍ਹ ਵਿੱਚ ਗਰਮੀ ਇੰਨੀ ਵੱਧ ਗਈ ਹੈ ਕਿ ਹੁਣ ਇੱਥੋਂ ਦਾ ਵੱਧ ਤੋਂ ਵੱਧ ਤਾਪਮਾਨ 44.5 ਡਿਗਰੀ ਤੱਕ ਪਹੁੰਚ ਗਿਆ ਹੈ। ਮਈ ਮਹੀਨੇ ਵਿੱਚ ਇਹ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਇਸ ਤੋਂ ਪਹਿਲਾਂ 2013 ਵਿੱਚ ਮਈ ਮਹੀਨੇ ਵਿੱਚ ਤਾਪਮਾਨ 43.8 ਡਿਗਰੀ ਤੱਕ ਪਹੁੰਚ ਗਿਆ ਸੀ। ਇਸ ਤੇਜ਼ ਧੁੱਪ ਅਤੇ ਤੇਜ਼ ਗਰਮੀ ਕਾਰਨ ਲੋਕ ਪ੍ਰੇਸ਼ਾਨ ਹਨ। ਮੌਸਮ ਵਿਭਾਗ ਅਨੁਸਾਰ ਇੱਕ ਹਫ਼ਤੇ ਤੱਕ ਇਸ ਗਰਮੀ ਤੋਂ ਰਾਹਤ ਨਹੀਂ ਮਿਲੇਗੀ। ਹੌਲੀ-ਹੌਲੀ ਤਾਪਮਾਨ ’ਚ ਹੋਰ ਵਾਧਾ ਦੇਖਣ ਨੂੰ ਮਿਲੇਗਾ। ਇਹ ਤਾਪਮਾਨ ਆਮ ਨਾਲੋਂ 6 ਡਿਗਰੀ ਸੈਲਸੀਅਸ ਵੱਧ ਹੈ।
ਇਸ ਤਾਪਮਾਨ ਦੇ ਮੱਦੇਨਜ਼ਰ ਚੰਡੀਗੜ੍ਹ ਮੌਸਮ ਵਿਭਾਗ ਵੱਲੋਂ ਹੀਟ ਵੇਵ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਚੰਡੀਗੜ੍ਹ ’ਚ 21 ਮਈ ਤੱਕ ਹੀਟ ਵੇਵ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ 21 ਮਈ ਤੱਕ ਤਾਪਮਾਨ ’ਚ ਕੋਈ ਗਿਰਾਵਟ ਨਹੀਂ ਦੇਖਣ ਨੂੰ ਮਿਲੇਗੀ। ਇਸ ਤੋਂ ਬਾਅਦ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਮੌਸਮ ’ਚ ਮਾਮੂਲੀ ਬਦਲਾਅ ਹੋਵੇਗਾ। ਪਰ ਜ਼ਿਆਦਾ ਤਾਪਮਾਨ ਕਾਰਨ ਪੱਛਮੀ ਗੜਬੜੀ ਦਾ ਜ਼ਿਆਦਾ ਅਸਰ ਨਹੀਂ ਪਵੇਗਾ।
ਮੌਸਮ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਅਨੁਸਾਰ ਲੋਕਾਂ ਨੂੰ ਗਰਮੀ ਦੇ ਸਿੱਧੇ ਸੰਪਰਕ ਤੋਂ ਬਚਣਾ ਚਾਹੀਦਾ ਹੈ। ਘਰ ਦੇ ਅੰਦਰ ਹਵਾਦਾਰ ਅਤੇ ਠੰਢੀ ਥਾਂ ’ਤੇ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ। ਹਲਕੇ ਰੰਗ ਦੇ ਢਿੱਲੇ ਸੂਤੀ ਕੱਪੜੇ ਪਾਓ। ਧੁੱਪ ਵਿਚ ਬਾਹਰ ਜਾਣ ਵੇਲੇ, ਆਪਣੇ ਸਿਰ ਨੂੰ ਛੱਤਰੀ, ਕਿਸੇ ਕੱਪੜੇ ਜਾਂ ਟੋਪੀ ਨਾਲ ਢੱਕੋ। ਬਾਹਰ ਜਾਣ ਸਮੇਂ ਬੂਟ ਅਤੇ ਐਨਕਾਂ ਦੀ ਵਰਤੋਂ ਕਰੋ। ਵੱਧ ਤੋਂ ਵੱਧ ਤਰਲ ਪਦਾਰਥ ਜਿਵੇਂ ਪਾਣੀ, ਨਿੰਬੂ ਪਾਣੀ, ਲੱਸੀ ਪੀਓ। ਆਪਣੀ ਖੁਰਾਕ ਵਿੱਚ ਸਲਾਦ ਅਤੇ ਹੋਰ ਪੌਸ਼ਟਿਕ ਭੋਜਨ ਸ਼ਾਮਲ ਕਰੋ।