ਗੁਰਪਤਵੰਤ ਸਿੰਘ ਪਨੂੰ ਦੇ ਕਤਲ ਦੀ ਸਾਜ਼ਿਸ਼ ਦੇ ਦੋਸ਼ਾਂ ਦੀ ਜਾਂਚ ਕਰੇਗਾ ਭਾਰਤ
ਨਵੀਂ ਦਿੱਲੀ, 29 ਨਵੰਬਰ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਦੀ ਧਰਤੀ ’ਤੇ ਗੁਰਪਤਵੰਤ ਸਿੰਘ ਪਨੂੰ ਦੇ ਕਤਲ ਦੀ ਸਾਜ਼ਿਸ਼ ਘੜਨ ਦੇ ਦੋਸ਼ਾਂ ਮਗਰੋਂ ਭਾਰਤ ਸਰਕਾਰ ਵੱਲੋਂ ਇਕ ਉਚ ਪੱਧਰੀ ਜਾਂਚ ਕਮੇਟੀ ਗਠਤ ਕੀਤੀ ਗਈ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਦੱਸਿਆ ਕਿ ਮਾਮਲੇ ਨਾਲ ਸਬੰਧਤ ਪਹਿਲੂਆਂ ਨੂੰ ਘੋਖਣ ਲਈ 18 ਨਵੰਬਰ ਨੂੰ ਹੀ ਜਾਂਚ […]
By : Editor Editor
ਨਵੀਂ ਦਿੱਲੀ, 29 ਨਵੰਬਰ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਦੀ ਧਰਤੀ ’ਤੇ ਗੁਰਪਤਵੰਤ ਸਿੰਘ ਪਨੂੰ ਦੇ ਕਤਲ ਦੀ ਸਾਜ਼ਿਸ਼ ਘੜਨ ਦੇ ਦੋਸ਼ਾਂ ਮਗਰੋਂ ਭਾਰਤ ਸਰਕਾਰ ਵੱਲੋਂ ਇਕ ਉਚ ਪੱਧਰੀ ਜਾਂਚ ਕਮੇਟੀ ਗਠਤ ਕੀਤੀ ਗਈ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਦੱਸਿਆ ਕਿ ਮਾਮਲੇ ਨਾਲ ਸਬੰਧਤ ਪਹਿਲੂਆਂ ਨੂੰ ਘੋਖਣ ਲਈ 18 ਨਵੰਬਰ ਨੂੰ ਹੀ ਜਾਂਚ ਕਮੇਟੀ ਗਠਤ ਕਰ ਦਿਤੀ ਗਈ ਸੀ। ਇਥੇ ਦਸਣਾ ਬਣਦਾ ਹੈ ਕਿ ਫ਼ਾਇਨੈਂਸ਼ੀਅਲ ਟਾਈਮਜ਼ ਵੱਲੋਂ ਪਿਛਲੇ ਦਿਨੀਂ ਪ੍ਰਕਾਸ਼ਤ ਇਕ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਸੀ ਕਿ ਅਮਰੀਕਾ ਨੇ ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪਨੂੰ ਦੀ ਹੱਤਿਆ ਦੀ ਸਾਜ਼ਿਸ਼ ਦਾ ਪਰਦਾ ਫਾਸ਼ ਕਰਦਿਆਂ ਇਸ ਬਾਰੇ ਭਾਰਤ ਸਰਕਾਰ ਨੂੰ ਚਿਤਾਵਨੀ ਦਿਤੀ ਸੀ।