ਚੰਡੀਗੜ੍ਹ ਦੇ ਸਕੂਲ ਵਿਚ ਗੈਸ ਲੀਕ ਹੋਣ ਕਾਰਨ ਪਈਆਂ ਭਾਜੜਾਂ
ਚੰਡੀਗੜ੍ਹ, 22 ਨਵੰਬਰ, ਨਿਰਮਲ : ਚੰਡੀਗੜ੍ਹ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਸੈਕਟਰ-40 ਨੇੜੇ ਇੱਕ ਨਿੱਜੀ ਸਕੂਲ ਵਿੱਚ ਗੈਸ ਲੀਕ ਹੋਣ ਕਾਰਨ ਭਾਜੜਾਂ ਪੈ ਗਈਆਂ। ਬੱਚਿਆਂ ਨੂੰ ਤੁਰੰਤ ਸਕੂਲ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਜਾਣਕਾਰੀ ਅਨੁਸਾਰ ਸਕੂਲ ਦੇ ਗਰਾਊਂਡ ਵਿੱਚ ਅਚਾਨਕ ਐਲਪੀਜੀ ਪਾਈਪ ਲਾਈਨ ਲੀਕ ਹੋ ਗਈ। ਸਕੂਲ ਪ੍ਰਬੰਧਕਾਂ ਨੇ ਤੁਰੰਤ ਬੱਚਿਆਂ […]
By : Editor Editor
ਚੰਡੀਗੜ੍ਹ, 22 ਨਵੰਬਰ, ਨਿਰਮਲ : ਚੰਡੀਗੜ੍ਹ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਸੈਕਟਰ-40 ਨੇੜੇ ਇੱਕ ਨਿੱਜੀ ਸਕੂਲ ਵਿੱਚ ਗੈਸ ਲੀਕ ਹੋਣ ਕਾਰਨ ਭਾਜੜਾਂ ਪੈ ਗਈਆਂ। ਬੱਚਿਆਂ ਨੂੰ ਤੁਰੰਤ ਸਕੂਲ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
ਜਾਣਕਾਰੀ ਅਨੁਸਾਰ ਸਕੂਲ ਦੇ ਗਰਾਊਂਡ ਵਿੱਚ ਅਚਾਨਕ ਐਲਪੀਜੀ ਪਾਈਪ ਲਾਈਨ ਲੀਕ ਹੋ ਗਈ। ਸਕੂਲ ਪ੍ਰਬੰਧਕਾਂ ਨੇ ਤੁਰੰਤ ਬੱਚਿਆਂ ਨੂੰ ਸਕੂਲੋਂ ਕੱਢ ਦਿੱਤਾ। ਸੂਚਨਾ ਮਿਲਦੇ ਹੀ ਪੁਲਸ ਅਤੇ ਪ੍ਰਸ਼ਾਸਨ ਮੌਕੇ ’ਤੇ ਪਹੁੰਚ ਗਿਆ। ਗੈਸ ਲੀਕ ਹੋਣ ਤੋਂ ਬਾਅਦ ਸਕੂਲ ਨੇ ਬੱਚਿਆਂ ਨੂੰ ਛੁੱਟੀ ਦੇ ਦਿੱਤੀ ਹੈ। ਇਸ ਵਾਪਰੀ ਘਟਨਾ ਤੋਂ ਬਾਅਦ ਮਾਪੇ ਦਹਿਸ਼ਤ ਵਿੱਚ ਹਨ। ਕੁੱਝ ਬੱਚਿਆਂ ਨੂੰ ਸਕੂਲੋਂ ਬਾਹਰ ਕੱਢ ਕੇ ਪਾਰਕ ਵਿੱਚ ਬਿਠਾਇਆ ਗਿਆ ਹੈ। ਪੁਲਿਸ ਟੀਮ ਮੌਕੇ ’ਤੇ ਮੌਜੂਦ ਹੈ। ਚੰਡੀਗੜ੍ਹ ਵਿੱਚ ਪਾਈਪ ਲਾਈਨ ਰਾਹੀਂ ਗੈਸ ਦੀ ਸਪਲਾਈ ਕੀਤੀ ਜਾਂਦੀ ਹੈ।
ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਕੰਪਨੀ ਦੀ ਟੀਮ ਮੌਕੇ ’ਤੇ ਪਹੁੰਚ ਗਈ ਹੈ। ਪਾਈਪ ਲਾਈਨ ਦੇ ਵਾਲਵ ਬੰਦ ਕਰਕੇ ਗੈਸ ਸਪਲਾਈ ਬੰਦ ਕਰ ਦਿੱਤੀ ਗਈ ਹੈ। ਫਿਲਹਾਲ ਟੀਮ ਪਾਈਪ ਦੀ ਮੁਰੰਮਤ ਵਿੱਚ ਲੱਗੀ ਹੋਈ ਹੈ। ਹਾਲਾਂਕਿ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਆਸਪਾਸ ਦੇ ਇਲਾਕਿਆਂ ਨੂੰ ਵੀ ਖਾਲੀ ਕਰਵਾਇਆ ਜਾ ਰਿਹਾ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਲੁਧਿਆਣਾ ਵਿੱਚ ਜ਼ਹਿਰੀਲੀ ਗੈਸ ਨਾਲ 11 ਲੋਕਾਂ ਦੀ ਮੌਤ ਹੋ ਗਈ ਸੀ।