Begin typing your search above and press return to search.

ਚੰਡੀਗੜ੍ਹ ਦੇ ਕਈ ਪੈਟਰੋਲ ਪੰਪਾਂ ’ਤੇ ਤੇਲ ਖਤਮ

ਚੰਡੀਗੜ੍ਹ, 2 ਜਨਵਰੀ, ਨਿਰਮਲ : ਟਰੱਕ ਅਪਰੇਟਰਾਂ ਦੀ ਹੜਤਾਲ ਦਾ ਚੰਡੀਗੜ੍ਹ ਵਿਚ ਅਸਰ ਦਿਖਣਾ ਸ਼ੁਰੂ ਹੋ ਗਿਆ ਹੈ। ਇੱਥੇ ਦੇ ਕਈ ਪੈਟਰੋਲ ਪੰਪਾਂ ’ਤੇ ਡੀਜ਼ਲ ਤੇ ਪੈਟਰੋਲ ਖਤਮ ਹੋ ਗਿਆ ਹੈ। ਟਰੱਕ ਆਪਰੇਟਰਾਂ ਦੀ ਹੜਤਾਲ ਦਾ ਅਸਰ ਦਿਸਣਾ ਸ਼ੁਰੂ ਹੋ ਗਿਆ ਹੈ। ਟਰੱਕ ਆਪਰੇਟਰਾਂ ਦੀ ਹੜਤਾਲ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਪੈਟਰੋਲ ਪੰਪਾਂ […]

Many petrol pumps in Chandigarh ran out of oil
X

Editor EditorBy : Editor Editor

  |  2 Jan 2024 9:35 AM IST

  • whatsapp
  • Telegram
ਚੰਡੀਗੜ੍ਹ, 2 ਜਨਵਰੀ, ਨਿਰਮਲ : ਟਰੱਕ ਅਪਰੇਟਰਾਂ ਦੀ ਹੜਤਾਲ ਦਾ ਚੰਡੀਗੜ੍ਹ ਵਿਚ ਅਸਰ ਦਿਖਣਾ ਸ਼ੁਰੂ ਹੋ ਗਿਆ ਹੈ। ਇੱਥੇ ਦੇ ਕਈ ਪੈਟਰੋਲ ਪੰਪਾਂ ’ਤੇ ਡੀਜ਼ਲ ਤੇ ਪੈਟਰੋਲ ਖਤਮ ਹੋ ਗਿਆ ਹੈ।
ਟਰੱਕ ਆਪਰੇਟਰਾਂ ਦੀ ਹੜਤਾਲ ਦਾ ਅਸਰ ਦਿਸਣਾ ਸ਼ੁਰੂ ਹੋ ਗਿਆ ਹੈ। ਟਰੱਕ ਆਪਰੇਟਰਾਂ ਦੀ ਹੜਤਾਲ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਪੈਟਰੋਲ ਪੰਪਾਂ ਤੇ ਪੈਟਰੋਲ-ਡੀਜ਼ਲ ਲੈਣ ਲਈ ਲਾਈਨਾਂ ਲੱਗੀਆਂ ਹੋਈਆਂ ਹਨ। ਹੜਤਾਲ ਤੋਂ ਬਾਅਦ ਚੰਡੀਗੜ੍ਹ ਦੇ ਕਈ ਪੰਪਾਂ ਤੇ ਪੈਟਰੋਲ ਅਤੇ ਡੀਜ਼ਲ ਖਤਮ ਹੋ ਗਿਆ ਹੈ। ਜਿਸ ਦੇ ਪੈਟਰੋਲ ਪੰਪਾਂ ਵੱਲੋਂ ਪੋਸਟਰ ਵੀ ਲਾ ਦਿੱਤੇ ਗਏ ਹਨ ਕਿ ਪੈਟਰੋਲ-ਡੀਜ਼ਲ ਖਤਮ ਹੋ ਗਿਆ ਹੈ। ਜਿਸ ਤੋਂ ਬਾਅਦ ਹੁਣ ਚੰਡੀਗੜ੍ਹ ਵਿਚ ਅੱਜ ਪੈਟਰੋਲ ਅਤੇ ਡੀਜ਼ਲ ਦੀ ਕਮੀ ਹੋ ਸਕਦੀ ਹੈ ਕਿਉਂਕਿ ਨਵੇਂ ਹਿੱਟ ਐਂਡ ਰਨ ਕਾਨੂੰਨ ਵਿਰੁੱਧ ਟਰੱਕ ਡਰਾਈਵਰ ਹੜਤਾਲ ’ਤੇ ਚਲੇ ਗਏ ਹਨ। ਉਨ੍ਹਾਂ ਦੀ ਹੜਤਾਲ ਦਾ ਅੱਜ ਦੂਜਾ ਦਿਨ ਹੈ।
ਅਜਿਹੇ ਵਿਚ ਸ਼ਹਿਰ ਅੰਦਰ ਪੈਟਰੋਲ ਅਤੇ ਡੀਜ਼ਲ ਸਮੇਤ ਫਲ ਅਤੇ ਸਬਜ਼ੀਆਂ ਦੀ ਸਪਲਾਈ ਵੀ ਪ੍ਰਭਾਵਿਤ ਹੋਵੇਗੀ। ਡਰਾਈਵਰਾਂ ਵੱਲੋਂ ਇਹ ਹੜਤਾਲ ਸਿਰਫ਼ 3 ਦਿਨਾਂ ਲਈ ਕੀਤੀ ਗਈ ਹੈ। ਇਸ ਦਾ ਸਿੱਧਾ ਅਸਰ ਆਮ ਜਨਤਾ ‘ਤੇ ਪਵੇਗਾ। ਅਸਲ ਵਿਚ ਟਰੱਕ ਅਪਰੇਟਰ ਅਤੇ ਡਰਾਈਵਰ ਨਵੇਂ ਕਾਨੂੰਨ ਵਿੱਚ ਦੋਸ਼ੀ ਡਰਾਈਵਰ ਨੂੰ 7 ਲੱਖ ਰੁਪਏ ਤੱਕ ਦੇ ਜੁਰਮਾਨੇ ਅਤੇ 10 ਸਾਲ ਤੱਕ ਦੀ ਕੈਦ ਦੀ ਵਿਵਸਥਾ ਦਾ ਵਿਰੋਧ ਕਰ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ
ਪਟਿਆਲਾ ਪੁਲਿਸ ਨੇ ਅਕਤੂਬਰ 2023 ਵਿੱਚ ਮੋਗਾ ਵਿੱਚ ਇੱਕ ਕਬੱਡੀ ਖਿਡਾਰੀ ਨੂੰ ਗੋਲੀ ਮਾਰਨ ਵਾਲੇ ਸ਼ੂਟਰ ਨੂੰ ਉਸਦੇ ਸਾਥੀ ਸਮੇਤ ਗ੍ਰਿਫਤਾਰ ਕੀਤਾ ਹੈ। ਦੋਵੇਂ ਮੁਲਜ਼ਮ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਹੋਏ ਹਨ। ਪੁਲਿਸ ਨੇ ਇਨ੍ਹਾਂ ਕੋਲੋਂ ਦੋ ਦੇਸੀ ਪਿਸਤੌਲ, 10 ਕਾਰਤੂਸ ਅਤੇ ਇੱਕ ਦੇਸੀ ਪਿਸਤੌਲ ਬਰਾਮਦ ਕੀਤਾ ਹੈ।
ਪੁਲਸ ਅਨੁਸਾਰ ਦੋਵੇਂ ਮੁਲਜ਼ਮ ਪਟਿਆਲਾ ਵਿੱਚ ਕੋਈ ਵੱਡੀ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਸਨ। ਮੁਲਜ਼ਮਾਂ ਦੀ ਪਛਾਣ ਸੰਦੀਪ ਸਿੰਘ ਉਰਫ ਸੀਪਾ ਵਾਸੀ ਪਿੰਡ ਸਿਉਣਾ, ਜ਼ਿਲ੍ਹਾ ਪਟਿਆਲਾ ਅਤੇ ਬੇਅੰਤ ਸਿੰਘ ਉਰਫ਼ ਨੂਰ ਉਰਫ਼ ਨੂਰੀ ਵਾਸੀ ਪਿੰਡ ਰਣਸਿੰਘ ਖੁਰਦ, ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਐਸਐਸਪੀ ਵਰੁਣ ਸ਼ਰਮਾ ਨੇ ਸੋਮਵਾਰ ਨੂੰ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਮਾਡਲ ਟਾਊਨ ਪੁਲਸ ਚੌਕੀ ਦੀ ਟੀਮ ਨੇ ਪਟਿਆਲਾ ਦੇ ਲੀਲਾ ਭਵਨ ਚੌਕ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਸ ਨੇ ਮੁਲਜ਼ਮ ਸੰਦੀਪ ਸਿੰਘ ਸੀਪਾ ਅਤੇ ਉਸ ਦੇ ਸਾਥੀ ਬੇਅੰਤ ਸਿੰਘ ਨੂੰ ਸੈਂਚੁਰੀ ਐਨਕਲੇਵ ਨੇੜੇ ਨਜੂਰ ਕਲੋਨੀ ਤੋਂ ਗ੍ਰਿਫ਼ਤਾਰ ਕਰ ਲਿਆ।

ਪੁਲਸ ਨੇ ਸੰਦੀਪ ਸਿੰਘ ਕੋਲੋਂ ਇਕ ਪਿਸਤੌਲ, ਦੇਸੀ ਪਿਸਤੌਲ ਅਤੇ 10 ਕਾਰਤੂਸ ਅਤੇ ਬੇਅੰਤ ਸਿੰਘ ਕੋਲੋਂ ਇਕ ਪਿਸਤੌਲ ਬਰਾਮਦ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਵਲ ਲਾਈਨ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਐਸਐਸਪੀ ਨੇ ਦੱਸਿਆ ਕਿ 23 ਅਕਤੂਬਰ 2023 ਨੂੰ ਮੋਗਾ ਦੇ ਪਿੰਡ ਧੂਰਕੋਟ ਵਿੱਚ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਉਰਫ਼ ਬਿੰਦਰੂ ਨੂੰ ਗੋਲੀ ਮਾਰ ਦਿੱਤੀ ਗਈ ਸੀ। ਹਮਲੇ ਵਿੱਚ ਕਬੱਡੀ ਖਿਡਾਰੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਗੋਲੀਬਾਰੀ ਵਿੱਚ ਮੁਲਜ਼ਮ ਸੰਦੀਪ ਸਿੰਘ ਸੀਪਾ ਸ਼ਾਮਲ ਸੀ।
ਐਸਐਸਪੀ ਨੇ ਦੱਸਿਆ ਕਿ ਇਹ ਹਮਲਾ ਗੈਂਗਸਟਰ ਜਗਦੀਪ ਸਿੰਘ ਉਰਫ਼ ਜੱਗਾ ਦੇ ਕਹਿਣ ’ਤੇ ਕੀਤਾ ਗਿਆ ਹੈ। ਦਰਅਸਲ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਜਗਦੀਪ ਸਿੰਘ ਜੱਗਾ ਅਤੇ ਕਬੱਡੀ ਖਿਡਾਰੀ ਇੱਕੋ ਪਿੰਡ ਧੂਰਕੋਟ ਦੇ ਵਸਨੀਕ ਸਨ ਅਤੇ ਪਿੰਡ ਦੀ ਸਰਪੰਚੀ ਨੂੰ ਲੈ ਕੇ ਦੋਵਾਂ ਵਿਚਾਲੇ ਰੰਜਿਸ਼ ਚੱਲ ਰਹੀ ਸੀ। ਇਸ ਮਾਮਲੇ ਵਿੱਚ ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਵਿੱਚ ਕੇਸ ਦਰਜ ਹੈ।
ਐਸਐਸਪੀ ਨੇ ਦੱਸਿਆ ਕਿ ਸੰਦੀਪ ਸਿੰਘ ਖ਼ਿਲਾਫ਼ ਪਹਿਲਾਂ ਵੀ ਥਾਣਾ ਸਿਵਲ ਲਾਈਨ ਅਤੇ ਥਾਣਾ ਅਨਾਜ ਮੰਡੀ ਵਿੱਚ ਲੜਾਈ-ਝਗੜੇ ਦੇ ਤਿੰਨ ਕੇਸ ਦਰਜ ਹਨ। ਬੇਅੰਤ ਸਿੰਘ ਖ਼ਿਲਾਫ਼ ਭਾਵੇਂ ਕੋਈ ਕੇਸ ਦਰਜ ਨਹੀਂ ਹੈ ਪਰ ਉਹ ਵੀ ਗੈਂਗਸਟਰ ਜੱਗਾ ਦੇ ਇਸ਼ਾਰੇ ’ਤੇ ਲੰਮੇ ਸਮੇਂ ਤੋਂ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਹੈ। ਇਸ ਦੇ ਨਾਲ ਹੀ ਗੈਂਗਸਟਰ ਜੱਗਾ ਇਸ ਸਮੇਂ ਭਗੌੜਾ ਹੈ ਅਤੇ ਉਸ ਵਿਰੁੱਧ ਕਤਲ, ਹਥਿਆਰ ਐਕਟ ਅਤੇ ਲੁੱਟ-ਖੋਹ ਦੇ ਅੱਠ ਕੇਸ ਦਰਜ ਹਨ। ਪੁਲੀਸ ਅਨੁਸਾਰ ਮੁਲਜ਼ਮ ਸੰਦੀਪ ਸਿੰਘ ਅਤੇ ਬੇਅੰਤ ਸਿੰਘ ਲਾਰੈਂਸ ਬਿਸ਼ਨੋਈ ਗਰੋਹ ਨੂੰ ਹਥਿਆਰ ਵੀ ਸਪਲਾਈ ਕਰਦੇ ਸਨ।
Next Story
ਤਾਜ਼ਾ ਖਬਰਾਂ
Share it