ਜੱਗੂ ਭਗਵਾਨਪੁਰੀਆ ਦਾ ਸ਼ੂਟਰ ਮਹਾਰਾਸ਼ਟਰ ਤੋਂ ਕਾਬੂ
ਅੰਮ੍ਰਿਤਸਰ, 18 ਜੁਲਾਈ, ਹ.ਬ. : ਪੰਜਾਬ ਦੀ ਅੰਮ੍ਰਿਤਸਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸ਼ੂਟਰ ਨੂੰ ਮਹਾਰਾਸ਼ਟਰ ਤੋਂ ਗ੍ਰਿਫਤਾਰ ਕਰ ਲਿਆ ਹੈ। ਇਹ ਸ਼ੂਟਰ ਜਿੱਥੇ ਪੰਜਾਬ ’ਚ ਸਰਗਰਮ ਸੀ, ਉਥੇ ਹੀ ਦਿੱਲੀ-ਹਰਿਆਣਾ ’ਚ ਵੀ ਉਸ ’ਤੇ ਕਈ ਮਾਮਲੇ ਦਰਜ ਹਨ। ਸ਼ੂਟਰ ਦੀ ਪਛਾਣ ਦੀਪਕ ਰਾਠੀ ਉਰਫ ਢਿੱਲੋ ਉਰਫ ਪਰਵੇਸ਼ ਹਰਿਆਣਵੀ ਵਾਸੀ ਬਹਾਦਰਗੜ੍ਹ ਜ਼ਿਲਾ ਝੱਜਰ ਹਰਿਆਣਾ […]
By : Editor (BS)
ਅੰਮ੍ਰਿਤਸਰ, 18 ਜੁਲਾਈ, ਹ.ਬ. : ਪੰਜਾਬ ਦੀ ਅੰਮ੍ਰਿਤਸਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸ਼ੂਟਰ ਨੂੰ ਮਹਾਰਾਸ਼ਟਰ ਤੋਂ ਗ੍ਰਿਫਤਾਰ ਕਰ ਲਿਆ ਹੈ। ਇਹ ਸ਼ੂਟਰ ਜਿੱਥੇ ਪੰਜਾਬ ’ਚ ਸਰਗਰਮ ਸੀ, ਉਥੇ ਹੀ ਦਿੱਲੀ-ਹਰਿਆਣਾ ’ਚ ਵੀ ਉਸ ’ਤੇ ਕਈ ਮਾਮਲੇ ਦਰਜ ਹਨ। ਸ਼ੂਟਰ ਦੀ ਪਛਾਣ ਦੀਪਕ ਰਾਠੀ ਉਰਫ ਢਿੱਲੋ ਉਰਫ ਪਰਵੇਸ਼ ਹਰਿਆਣਵੀ ਵਾਸੀ ਬਹਾਦਰਗੜ੍ਹ ਜ਼ਿਲਾ ਝੱਜਰ ਹਰਿਆਣਾ ਵਜੋਂ ਹੋਈ ਹੈ। ਅੰਮ੍ਰਿਤਸਰ ਪੁਲਸ ਨੇ ਮੁਲਜ਼ਮ ਦਾ ਟਰਾਂਜ਼ਿਟ ਰਿਮਾਂਡ ਹਾਸਲ ਕਰਕੇ ਉਸ ਨੂੰ ਪੰਜਾਬ ਲਿਆਂਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਏਡੀਸੀਪੀ-3 ਅਭਿਮਨਿਊ ਰਾਣਾ ਅਤੇ ਏਸੀਪੀ ਡਿਟੈਕਟਿਵ ਗੁਰਿੰਦਰਪਾਲ ਸਿੰਘ ਨਾਗਰਾ ਦੀ ਦੇਖ-ਰੇਖ ਹੇਠ ਇਹ ਕਾਰਵਾਈ ਮੁਕੰਮਲ ਕੀਤੀ ਗਈ। ਸੀਆਈਏ ਇੰਚਾਰਜ ਅਮਨਦੀਪ ਸਿੰਘ ਤੋਂ ਸੂਚਨਾ ਮਿਲਣ ਤੋਂ ਬਾਅਦ ਟੀਮ ਮਹਾਰਾਸ਼ਟਰ ਲਈ ਰਵਾਨਾ ਹੋ ਗਈ। ਮਹਾਰਾਸ਼ਟਰ ਪੁਲਿਸ ਨੂੰ ਵੀ ਨਾਲ ਲਿਆ ਗਿਆ ਅਤੇ ਮੁਲਜ਼ਮ ਨੂੰ ਰੰਕਲਾ ਟਾਵਰ ਏਰੀਆ ਕੋਹਲਾਪੁਰ ਮਹਾਰਾਸ਼ਟਰ ਤੋਂ ਗ੍ਰਿਫਤਾਰ ਕੀਤਾ ਗਿਆ।