Begin typing your search above and press return to search.

ਤੇਜ਼ ਰਫਤਾਰ ਕਾਰ ਦੀ ਟਰੱਕ ਨਾਲ ਟੱਕਰ 6 ਦੀ ਮੌਤ

ਭਿਵਾਨੀ, 12 ਅਕਤੂਬਰ, ਨਿਰਮਲ : ਸੜਕ ਹਾਦਸਿਆਂ ਵਿਚ ਦਿਨੋਂ ਦਿਨ ਵਾਧਾ ਹੁੰਦਾ ਹੀ ਜਾ ਰਿਹਾ ਹੈ। ਇਸੇ ਤਰ੍ਹਾਂ ਇੱਕ ਹੋਰ ਭਿਆਨਕ ਸੜਕ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ। ਭਿਵਾਨੀ ਜ਼ਿਲ੍ਹੇ ਵਿਚ ਦਰਦਨਾਕ ਹਾਦਸਾ ਵਾਪਰਿਆ ਹੈ, ਜਿਸ ਵਿਚ ਛੇ ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਿਕ ਭਿਵਾਨੀ-ਬਹਿਲ ਰੋਡ ’ਤੇ ਪਿੰਡ ਸੇਰਲਾ ਨੇੜੇ ਇਕ […]

ਤੇਜ਼ ਰਫਤਾਰ ਕਾਰ ਦੀ ਟਰੱਕ ਨਾਲ ਟੱਕਰ 6 ਦੀ ਮੌਤ
X

Hamdard Tv AdminBy : Hamdard Tv Admin

  |  12 Oct 2023 7:16 AM IST

  • whatsapp
  • Telegram


ਭਿਵਾਨੀ, 12 ਅਕਤੂਬਰ, ਨਿਰਮਲ : ਸੜਕ ਹਾਦਸਿਆਂ ਵਿਚ ਦਿਨੋਂ ਦਿਨ ਵਾਧਾ ਹੁੰਦਾ ਹੀ ਜਾ ਰਿਹਾ ਹੈ। ਇਸੇ ਤਰ੍ਹਾਂ ਇੱਕ ਹੋਰ ਭਿਆਨਕ ਸੜਕ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ। ਭਿਵਾਨੀ ਜ਼ਿਲ੍ਹੇ ਵਿਚ ਦਰਦਨਾਕ ਹਾਦਸਾ ਵਾਪਰਿਆ ਹੈ, ਜਿਸ ਵਿਚ ਛੇ ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਿਕ ਭਿਵਾਨੀ-ਬਹਿਲ ਰੋਡ ’ਤੇ ਪਿੰਡ ਸੇਰਲਾ ਨੇੜੇ ਇਕ ਬਲੇਨੋ ਕਾਰ ਬੇਕਾਬੂ ਹੋ ਕੇ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ’ਚ ਬਲੇਨੋ ਕਾਰ ਵਿਚ ਸਵਾਰ ਪੰਜ ਦੋਸਤਾਂ ਦੀ ਮੌਤ ਹੋ ਗਈ। ਉੱਥੇ ਹੀ ਟਰੱਕ ਡਰਾਈਵਰ ਦੇ ਸਹਾਇਕ ਦੀ ਵੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਇਹ ਹਾਦਸਾ ਤੇਜ਼ ਰਫਤਾਰ ਕਾਰ ਦੀ ਟੱਕਰ ਕਾਰਨ ਵਾਪਰਿਆ। ਦੇਰ ਰਾਤ ਇਕ ਕਾਰ ’ਚ ਛੇ ਨੌਜਵਾਨ ਪਿੰਡ ਸੇਰਲਾ ਵੱਲੋਂ ਆ ਰਹੇ ਸਨ ਅਤੇ ਕਾਰ ਦੀ ਰਫ਼ਤਾਰ ਬਹੁਤ ਜ਼ਿਆਦਾ ਸੀ।

ਇਸ ਦੌਰਾਨ ਦੂਜੇ ਵਾਹਨ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਬਲੇਨੋ ਕਾਰ ਖੜ੍ਹੇ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉਡ ਗਏ। ਗੱਡੀ ਵਿਚ ਸਵਾਰ ਚਾਰ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਦੋ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਟਰੱਕ ਡਰਾਈਵਰ ਦਾ ਸਹਾਇਕ ਪਿੱਛੇ ਤੋਂ ਰੱਸੀਆਂ ਠੀਕ ਕਰ ਰਿਹਾ ਸੀ ਜਦੋਂ ਤੇਜ਼ ਰਫਤਾਰ ਕਾਰ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ’ਚ ਉਸ ਦੀ ਵੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਪੁਲਿਸ ਮਾਮਲੇ ਦੀ ਜਾਂਚ ’ਚ ਜੁਟੀ ਹੋਈ ਹੈ ਅਤੇ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ।

ਦੇਰ ਰਾਤ ਵਾਪਰੇ ਇਸ ਹਾਦਸੇ ਵਿਚ ਮ੍ਰਿਤਕਾਂ ਦੀ ਪਛਾਣ ਨਸੀਬ ਉਰਫ਼ ਮੌਲਾਦ ਵਾਸੀ ਬੁਢੇਰਾ, ਵਿਕਾਸ ਮਾਹਲਾ, ਪ੍ਰਦੀਪ, ਰਵੀ ਇੰਦਰਵਾਲੀ ਅਤੇ ਜਤਿੰਦਰ ਵਾਸੀ ਲੱਡਿਆਵਾਲੀ ਵਜੋਂ ਹੋਈ ਹੈ। ਮ੍ਰਿਤਕ ਟਰੱਕ ਸਹਾਇਕ ਯੂਪੀ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।

Next Story
ਤਾਜ਼ਾ ਖਬਰਾਂ
Share it