ਦਿੱਲੀ ਦੀ ਕੁੜੀ ਨੇ ਸੰਗਰੂਰ ’ਚ ਦਿੱਤੀ ਜਾਨ
ਲਹਿਰਾਗਾਗ, 11 ਮਈ, ਨਿਰਮਲ : ਸੰਗਰੂਰ ਦੇ ਲਹਿਰਾਗਾਗਾ ਵਿੱਚ ਇੱਕ ਲੜਕੀ ਨੇ ਮਾਲ ਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਦਿੱਲੀ ਦੀ ਰਹਿਣ ਵਾਲੀ ਨਿਸ਼ਾ ਵਰਮਾ ਵਜੋਂ ਹੋਈ ਹੈ। ਇਸ ਹਾਦਸੇ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਮੁਤਾਬਕ ਘਟਨਾ ਵਾਲੀ ਥਾਂ ਤੋਂ […]
By : Editor Editor
ਲਹਿਰਾਗਾਗ, 11 ਮਈ, ਨਿਰਮਲ : ਸੰਗਰੂਰ ਦੇ ਲਹਿਰਾਗਾਗਾ ਵਿੱਚ ਇੱਕ ਲੜਕੀ ਨੇ ਮਾਲ ਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਦਿੱਲੀ ਦੀ ਰਹਿਣ ਵਾਲੀ ਨਿਸ਼ਾ ਵਰਮਾ ਵਜੋਂ ਹੋਈ ਹੈ। ਇਸ ਹਾਦਸੇ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਮੁਤਾਬਕ ਘਟਨਾ ਵਾਲੀ ਥਾਂ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ।
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬਿਜਲੀ ਗਰਿੱਡ ਰੇਲਵੇ ਸਟੇਸ਼ਨ ਲਹਿਰਾਗਾਗਾ ਨੇੜੇ ਰੇਲਵੇ ਬੁਰਜ ਨੰਬਰ 111/3-4 ਨੇੜੇ ਮਾਲ ਗੱਡੀ ਅੱਗੇ ਛਾਲ ਮਾਰ ਕੇ ਇੱਕ ਲੜਕੀ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਮ੍ਰਿਤਕ ਲੜਕੀ ਦੀ ਪਹਿਚਾਣ ਨਿਸ਼ਾ ਵਰਮਾ ਵਜੋਂ ਹੋਈ ਹੈ ਜੋ ਕਿ ਦਿੱਲੀ ਦੀ ਰਹਿਣ ਵਾਲੀ ਸੀ। ਖੁਦਕੁਸ਼ੀ ਦੀ ਘਟਨਾ ਮਗਰੋਂ ਮਾਲ ਗੱਡੀ ਦੇ ਡਰਾਈਵਰ ਨੇ ਇਸ ਸਬੰਧੀ ਸਟੇਸ਼ਨ ਮਾਸਟਰ ਨੂੰ ਸੂਚਿਤ ਕੀਤਾ ਤਾਂ ਜੀਆਰਪੀ ਥਾਣੇ ਦੀ ਟੀਮ ਜਾਂਚ ਲਈ ਮੌਕੇ ’ਤੇ ਪਹੁੰਚ ਗਈ।
ਮਮਲੇ ਸਬੰਧੀ ਜਾਣਕਾਰੀ ਦਿੰਦਿਆਂ ਲਹਿਰਾਗਾਗਾ ਰੇਲਵੇ ਪੁਲਿਸ ਦੇ ਇੰਚਾਰਜ ਜਗਵਿੰਦਰ ਸਿੰਘ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਮ੍ਰਿਤਕ ਲੜਕੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮੁਰਦਾਘਰ ਵਿਚ ਰਖਵਾਇਆ ਗਿਆ। ਪੁਲਿਸ ਨੂੰ ਕਾਫੀ ਮੁਸ਼ੱਕਤ ਤੋਂ ਬਾਅਦ ਮ੍ਰਿਤਕਾ ਦੇ ਵਾਰਸਾਂ ਦਾ ਪਤਾ ਲੱਗਾ, ਜਿਸ ਤੋਂ ਬਾਅਦ ਮ੍ਰਿਤਕ ਦੀ ਪਛਾਣ ਦਿੱਲੀ ਦੀ ਰਹਿਣ ਵਾਲੀ ਨਿਸ਼ਾ ਵਰਮਾ ਵਜੋਂ ਹੋਈ ।
ਇਹ ਵੀ ਪੜ੍ਹੋ
ਦੇਸ਼ ਵਿੱਚ ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖਣ ਲਈ ਕੇਂਦਰ ਵਿੱਚ ਬਦਲਾਅ ਜ਼ਰੂਰੀ ਹੈ। ਪੰਜਾਬ ਵਿੱਚ ਨੌਜਵਾਨਾਂ ਦਾ ਸ਼ਰੇਆਮ ਕਤਲ ਹੋ ਰਿਹਾ ਹੈ। ਫਿਰੌਤੀ ਮੰਗੀ ਜਾ ਰਹੀ ਹੈ, ਇਸ ਲਈ ਜੇਕਰ ਅਸੀਂ ਪੰਜਾਬ ਵਿਚ ਵੀ ਕਾਂਗਰਸ ਪਾਰਟੀ ਦਾ ਸਾਥ ਦੇਈਏ ਤਾਂ ਆਉਣ ਵਾਲੇ ਸਮੇਂ ਵਿਚ ਦੇਸ਼ ਵਿਚ ਸ਼ਾਂਤੀ ਬਣੀ ਰਹੇਗੀ। ਇਹ ਗੱਲ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਜੀਤ ਮਹਿੰਦਰ ਸਿੰਘ ਸਿੱਧੂ ਦੇ ਹੱਕ ਵਿੱਚ ਕੀਤੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਹੀ।
ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਉਹ 24 ਮਹੀਨਿਆਂ ਤੋਂ ਆਪਣੇ ਪੁੱਤਰ ਲਈ ਇਨਸਾਫ਼ ਦੀ ਭਾਲ ਕਰ ਰਹੇ ਹਨ ਪਰ ਬੀਤੇ ਦਿਨ ਜਦੋਂ ਮਾਣਯੋਗ ਅਦਾਲਤ ਨੇ ਦੋਸ਼ੀਆਂ ’ਤੇ ਦੋਸ਼ ਆਇਦ ਕੀਤੇ ਤਾਂ ਇੰਝ ਲੱਗ ਰਿਹਾ ਸੀ ਜਿਵੇਂ ਉਨ੍ਹਾਂ ਦੇ ਪੁੱਤਰ ਨੂੰ ਇਨਸਾਫ਼ ਮਿਲ ਗਿਆ ਹੋਵੇ ਪਰ ਉਨ੍ਹਾਂ ਕਿਹਾ ਕਿ ਇਨਸਾਫ਼ ਨਹੀਂ ਮਿਲੇਗਾ. ਕਿਉਂਕਿ ਦੋਸ਼ੀ ਹਰ ਦਿਨ ਨਵੀਂ ਨਵੀਂ ਚਾਲ ਚਲ ਰਹੇ ਹਨ।
ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਵਿੱਚ ਅੱਜ ਤੱਕ ਪੰਜਾਬ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਫਿਰੌਤੀ ਮੰਗੀ ਜਾ ਰਹੀ ਹੈ, ਨੌਜਵਾਨਾਂ ਦੇ ਕਤਲ ਹੋ ਰਹੇ ਹਨ ਪਰ ਸਰਕਾਰ ਸ਼ਾਂਤੀ ਕਾਇਮ ਰੱਖਣ ਵਿੱਚ ਫੇਲ੍ਹ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਦੀ ਗੱਲ ਕਰੀਏ ਤਾਂ ਦੇਸ਼ ’ਚ ਭਾਜਪਾ ਕੱਟੜਤਾ ਦੇ ਨਾਂ ’ਤੇ ਵੋਟਾਂ ਮੰਗ ਰਹੀ ਹੈ। ਧਰਮ ਦੇ ਨਾਂ ’ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਅਸੀਂ ਦੇਸ਼ ਦੇ ਹਿੱਤ ’ਚ ਵੋਟ ਪਾਉਂਦੇ ਹਾਂ ਤਾਂ ਕੇਂਦਰ ’ਚ ਬਦਲਾਅ ਦੀ ਲੋੜ ਹੈ। ਤਾਂ ਜੋ ਅਸੀਂ ਦੇਸ਼ ਨੂੰ ਨਵਾਂ ਪ੍ਰਧਾਨ ਮੰਤਰੀ ਦੇ ਸਕੀਏ।