ਦਿੱਲੀ ਵਿਚ ਚੋਣ ਪ੍ਰਚਾਰ ਕਰਨਗੇ ਅਰਵਿੰਦ ਕੇਜਰੀਵਾਲ
ਨਵੀਂ ਦਿੱਲੀ, 11 ਮਈ, ਨਿਰਮਲ : ਵੱਖ ਵੱਖ ਉੋਮੀਦਵਾਰਾਂ ਵਲੋਂ ਲੋਕ ਸਭਾ ਚੋਣਾਂ ਲਈ ਪ੍ਰਚਾਰ ਕੀਤਾ ਜਾ ਰਿਹਾ। ਪੰਜਾਬ ਹੀ ਨਹੀਂ ਦੇਸ਼ ਭਰ ਵਿੱਚ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਰੋਡ ਸ਼ੋਅ ਕੀਤੇ ਦਾ ਰਹੇ ਹਨ। ਇਸ ਦੌਰਾਨ ਰੋਜ਼ਾਨਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕ ਸਭਾ ਚੋਣਾਂ ਲਈ ਰੋਡ ਸ਼ੋਅ ਕਰਕੇ ਚੋਣ ਪ੍ਰਚਾਰ ਕੀਤਾ […]
By : Editor Editor
ਨਵੀਂ ਦਿੱਲੀ, 11 ਮਈ, ਨਿਰਮਲ : ਵੱਖ ਵੱਖ ਉੋਮੀਦਵਾਰਾਂ ਵਲੋਂ ਲੋਕ ਸਭਾ ਚੋਣਾਂ ਲਈ ਪ੍ਰਚਾਰ ਕੀਤਾ ਜਾ ਰਿਹਾ। ਪੰਜਾਬ ਹੀ ਨਹੀਂ ਦੇਸ਼ ਭਰ ਵਿੱਚ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਰੋਡ ਸ਼ੋਅ ਕੀਤੇ ਦਾ ਰਹੇ ਹਨ। ਇਸ ਦੌਰਾਨ ਰੋਜ਼ਾਨਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕ ਸਭਾ ਚੋਣਾਂ ਲਈ ਰੋਡ ਸ਼ੋਅ ਕਰਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਅੱਜ ਸੀਐਮ ਭਗਵੰਤ ਮਾਨ ਦਿੱਲੀ ਵਿੱਚ ਪ੍ਰਚਾਰ ਕਰਨਗੇ।
ਇਹ ਚੋਣ ਪ੍ਰਚਾਰ ਪੂਰਬੀ ਦਿੱਲੀ ਅਤੇ ਦੱਖਣੀ ਦਿੱਲੀ ਵਿੱਚ ਰੋਡ ਸ਼ੋਅ ਕਰਨਗੇ। ਸਭ ਤੋਂ ਅਹਿਮ ਗੱਲ ਹੈ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਰਹਿਣਗੇ। ਸੀਐਮ ਭਗਵੰਤ ਮਾਨ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟ ਪਾਉਣ ਦੀ ਅਪੀਲ ਕਰਨਗੇ। ਭਗਵੰਤ ਮਾਨ ਲੋਕਾਂ ਨੂੰ ਪੂਰਬੀ ਦਿੱਲੀ ਲੋਕ ਸਭਾ ਹਲਕੇ ਤੋਂ ਉਮੀਦਵਾਰ ਕੁਲਦੀਪ ਕੁਮਾਰ ਅਤੇ ਦੱਖਣੀ ਦਿੱਲੀ ਲੋਕ ਸਭਾ ਹਲਕੇ ਤੋਂ ਸਹਿਰਾਮ ਪਹਿਲਵਾਨ ਨੂੰ ਵੋਟਾਂ ਪਾਉਣ ਦੀ ਅਪੀਲ ਕਰਨਗੇ।
ਇਸ ਦੇ ਲਈ ਪਾਰਟੀ ਵਲੋਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਦਿੱਲੀ ’ਚ ਰੋਡ ਸ਼ੋਅ ਕੀਤਾ ਸੀ। ਗੌਰਤਲਬ ਹੈ ਕਿ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।
ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਮਿਲ ਗਈ ਹੈ। ਇਸ ਦੇ ਨਾਲ ਹੀ ਕੇਜਰੀਵਾਲ ਦੇ ਚੋਣ ਪ੍ਰਚਾਰ ਨੂੰ ਲੈ ਕੇ ਕੋਈ ਰੋਕ ਨਹੀਂ ਹੈ। ਹਾਲਾਂਕਿ ਉਸ ਨੂੰ 2 ਜੂਨ ਨੂੰ ਆਤਮ ਸਮਰਪਣ ਕਰਨਾ ਹੋਵੇਗਾ।
ਇਹ ਵੀ ਪੜ੍ਹੋ
ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਨਗਰ ਨਿਗਮ ਦੇ ਨੋਟਿਸ ਤੋਂ ਬਾਅਦ ਪੰਜਾਬ ਦੇ ਲੁਧਿਆਣਾ ਵਿੱਚ ਆਪਣੀ ਸਰਕਾਰੀ ਕੋਠੀ ਖਾਲੀ ਕਰ ਦਿੱਤੀ ਹੈ। ਉਨ੍ਹਾਂ ਨੇ ਸ਼ੁੱਕਰਵਾਰ ਦੀ ਰਾਤ ਭਾਜਪਾ ਦਫਤਰ ’ਚ ਫਰਸ਼ ’ਤੇ ਸੌਂ ਕੇ ਬਿਤਾਈ।
ਨਗਰ ਨਿਗਮ ਨੇ ਰਵਨੀਤ ਬਿੱਟੂ ਨੂੰ ਈ-ਮੇਲ ਰਾਹੀਂ ਨੋਟਿਸ ਭੇਜ ਕੇ ਸਰਕਾਰੀ ਮਕਾਨ ਖਾਲੀ ਕਰਨ ਅਤੇ 2 ਕਰੋੜ ਰੁਪਏ ਦਾ ਕਰਜ਼ ਮੋੜਨ ਦੀ ਹਦਾਇਤ ਕੀਤੀ ਸੀ। ਬਿੱਟੂ ਨੇ ਪਹਿਲਾਂ ਸ਼ੁੱਕਰਵਾਰ ਨੂੰ ਹੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਅਤੇ ਆਪਣੀ ਜ਼ਮੀਨ ਅਤੇ ਗਹਿਣੇ ਗਿਰਵੀ ਰੱਖ ਕੇ 2 ਕਰੋੜ ਰੁਪਏ ਇਕੱਠੇ ਕੀਤੇ ਅਤੇ ਨਗਰ ਨਿਗਮ ਨੂੰ ਅਦਾ ਕੀਤੇ।
ਨੋਟਿਸ ਮਿਲਣ ਤੋਂ ਬਾਅਦ ਬਿੱਟੂ ਨੇ ਸਰਕਾਰੀ ਘਰ ਤੋਂ ਆਪਣਾ ਸਮਾਨ ਚੁੱਕ ਲਿਆ ਹੈ। ਜੋ ਥੋੜ੍ਹਾ ਬਚਿਆ ਹੈ, ਉਸ ਨੂੰ ਵੀ ਬਾਹਰ ਕੱਢਿਆ ਜਾ ਰਿਹਾ ਹੈ। ਬਿੱਟੂ ਨੇ ਕਿਹਾ ਹੈ ਕਿ ਲੁਧਿਆਣਾ ਦੇ ਲੋਕ ਉਨ੍ਹਾਂ ਦੇ ਆਪਣੇ ਹਨ। ਉਹ ਕਿਤੇ ਵੀ ਜਾ ਕੇ ਰਹਿ ਸਕਦਾ ਹੈ। ਭਾਵੇਂ ਉਸ ਨੂੰ ਸੜਕ ’ਤੇ ਟੈਂਟ ਵੀ ਲਾਉਣਾ ਪਵੇ, ਉਹ ਕਿਸੇ ਤੋਂ ਨਹੀਂ ਡਰੇਗਾ, ਚੋਣਾਂ ਜਿੱਤੇਗਾ।
ਬਿੱਟੂ ਨੇ ਕਿਹਾ ਕਿ ਉਸ ’ਤੇ ਸਰਕਾਰੀ ਮਕਾਨ ’ਚ ਨਾਜਾਇਜ਼ ਤੌਰ ’ਤੇ ਰਹਿਣ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਉਸ ਦੀ ਮਰਜ਼ੀ ਤੋਂ ਬਿਨਾਂ ਕੋਈ ਅਜਿਹੇ ਸਰਕਾਰੀ ਘਰ ਵਿਚ ਕਿਵੇਂ ਰਹਿ ਸਕਦਾ ਹੈ?
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰਾਂ ਬਦਲੀਆਂ, ਅੱਜ ਤੱਕ ਉਸ ਨੂੰ ਕਿਸੇ ਨੇ ਨੋਟਿਸ ਨਹੀਂ ਦਿੱਤਾ ਕਿ ਉਹ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਿਹਾ ਹੈ। ਹੁਣ ਉਸ ਦੀ ਨਾਮਜ਼ਦਗੀ ਰੱਦ ਕਰਵਾਉਣ ਦੀ ਸਾਜ਼ਿਸ਼ ਤਹਿਤ ਉਸ ਨੂੰ 2 ਕਰੋੜ ਰੁਪਏ ਦਾ ਨੋਟਿਸ ਸੌਂਪਿਆ ਗਿਆ, ਜੋ ਕਿ ਸਰਾਸਰ ਧੱਕੇਸ਼ਾਹੀ ਹੈ।
ਰਵਨੀਤ ਬਿੱਟੂ ਨੇ ਦੋਸ਼ ਲਾਇਆ ਹੈ ਕਿ ਸਰਕਾਰ ਦੇ ਇਸ਼ਾਰੇ ’ਤੇ ਨਗਰ ਨਿਗਮ ਨੇ ਉਸ ਤੋਂ ਮਾਰਕੀਟ ਅਤੇ ਸਰਕਾਰੀ ਰੇਟਾਂ ਦੇ ਮੁਕਾਬਲੇ ਦੁੱਗਣੀ ਰਕਮ ਵਸੂਲੀ ਹੈ। ਸਰਕਾਰੀ ਰੇਟ ਅਨੁਸਾਰ 2 ਕਮਰਿਆਂ ਵਾਲੀ ਕੋਠੀ ਦਾ ਕਿਰਾਇਆ 1 ਲੱਖ ਰੁਪਏ ਹੈ। ਜਦੋਂ ਕਿ 10 ਸਾਲਾਂ ਤੋਂ ਉਨ੍ਹਾਂ ਕੋਲੋਂ 2 ਲੱਖ ਰੁਪਏ ਪ੍ਰਤੀ ਮਹੀਨਾ ਵਸੂਲੇ ਗਏ ਹਨ। 10 ਸਾਲ ਪਹਿਲਾਂ ਨੋਟਿਸ ਕਿਉਂ ਨਹੀਂ ਦਿੱਤਾ ਗਿਆ?