ਦੋ ਟਰੱਕਾਂ ਦੀ ਟੱਕਰ ਵਿਚ ਭਾਰੀ ਨੁਕਸਾਨ
ਫਾਜ਼ਿਲਕਾ, 30 ਅਪੈ੍ਰਲ, ਨਿਰਮਲ : ਅੱਜਕੱਲ੍ਹ ਸੜਕ ਹਾਦਸਿਆਂ ਵਿਚ ਲਗਾਤਾਰ ਵਾਧਾ ਹੁੰਦਾ ਹੀ ਜਾ ਰਿਹਾ। ਇਸੇ ਤਰ੍ਹਾਂ ਪੰਜਾਬ ਵਿਚ ਇੱਕ ਹੋਰ ਭਿਆਨਕ ਹਾਦਸਾ ਵਾਪਰ ਗਿਆ। ਦੱਸਦੇ ਚਲੀਏ ਕਿ ਫਾਜ਼ਿਲਕਾ-ਅਬੋਹਰ ਹਾਈਵੇ ’ਤੇ ਇਕ ਟਰੱਕ ਡਰਾਈਵਰ ਦੇ ਸੁੱਤੇ ਹੋਣ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ । ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਦਾ ਡਰਾਈਵਰ ਗੱਡੀ ਦੇ ਵਿਚਕਾਰ ਹੀ […]
By : Editor Editor
ਫਾਜ਼ਿਲਕਾ, 30 ਅਪੈ੍ਰਲ, ਨਿਰਮਲ : ਅੱਜਕੱਲ੍ਹ ਸੜਕ ਹਾਦਸਿਆਂ ਵਿਚ ਲਗਾਤਾਰ ਵਾਧਾ ਹੁੰਦਾ ਹੀ ਜਾ ਰਿਹਾ। ਇਸੇ ਤਰ੍ਹਾਂ ਪੰਜਾਬ ਵਿਚ ਇੱਕ ਹੋਰ ਭਿਆਨਕ ਹਾਦਸਾ ਵਾਪਰ ਗਿਆ। ਦੱਸਦੇ ਚਲੀਏ ਕਿ ਫਾਜ਼ਿਲਕਾ-ਅਬੋਹਰ ਹਾਈਵੇ ’ਤੇ ਇਕ ਟਰੱਕ ਡਰਾਈਵਰ ਦੇ ਸੁੱਤੇ ਹੋਣ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ । ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਦਾ ਡਰਾਈਵਰ ਗੱਡੀ ਦੇ ਵਿਚਕਾਰ ਹੀ ਫਸ ਗਿਆ।
ਲੋਕਾਂ ਨੇ ਟਰੈਕਟਰ ਦੀ ਮਦਦ ਨਾਲ ਉਸ ਦੀ ਲਾਸ਼ ਨੂੰ ਬਾਹਰ ਕੱਢਿਆ ਤਾਂ ਉਸ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਭੇਜਿਆ ਫਰੀਦਕੋਟ ਵਿਖੇ ਰੈਫਰ ਕੀਤਾ ਗਿਆ।
ਸਥਾਨਕ ਵਾਸੀ ਜਗਰਾਜ ਸਿੰਘ ਨੇ ਦੱਸਿਆ ਕਿ ਟੈਰੋ ਨਾਲ ਭਰਿਆ ਇੱਕ ਟਰੱਕ ਅਬੋਹਰ ਤੋਂ ਅਤੇ ਦੂਜਾ ਟਰੱਕ ਫਾਜ਼ਿਲਕਾ ਵੱਲੋਂ ਆ ਰਿਹਾ ਸੀ। ਇਸੇ ਦੌਰਾਨ ਪਿੰਡ ਖੂਈਖੇੜਾ ਦੀ ਢਾਣੀ ਸੈਣਭਗਤ ਨੇੜੇ ਦੋਵਾਂ ਵਿਚਾਲੇ ਟੱਕਰ ਹੋ ਗਈ।
ਇਸ ਹਾਦਸੇ ਵਿੱਚ ਇੱਕ ਟਰੱਕ ਵਿੱਚ ਡਰਾਈਵਰ ਸਮੇਤ ਦੋ ਲੋਕ ਸਵਾਰ ਸਨ। ਇਨ੍ਹਾਂ ਵਿੱਚੋਂ ਇੱਕ ਟਰੱਕ ਵਿੱਚ ਬੁਰੀ ਤਰ੍ਹਾਂ ਫਸ ਗਿਆ। ਜਿਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸੇ ਤਰ੍ਹਾਂ ਦੂਜੇ ਟਰੱਕ ਵਿੱਚ ਦੋ ਵਿਅਕਤੀ ਸਵਾਰ ਸਨ, ਜਿਨ੍ਹਾਂ ਦੇ ਵੀ ਸੱਟਾਂ ਲੱਗੀਆਂ।
ਇਹ ਹਾਦਸਾ ਟਰੱਕ ਡਰਾਈਵਰ ਦੇ ਅਚਾਨਕ ਸੌਂ ਜਾਣ ਕਾਰਨ ਵਾਪਰਿਆ। ਜਿਸ ਤੋਂ ਬਾਅਦ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਟਰੱਕ ’ਚ ਫਸੇ ਲੋਕਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ
ਜਲੰਧਰ ’ਚ ਪੁਲਸ ਨੇ ਹੁਣ ਤੱਕ ਦੀ ਨਸ਼ੇ ਦੀ ਸਭ ਤੋਂ ਵੱਡੀ ਖੇਪ ਬਰਾਮਦ ਕੀਤੀ ਹੈ। ਜਲੰਧਰ ਸਿਟੀ ਪੁਲਿਸ ਨੇ ਇੱਕ ਔਰਤ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕਰੀਬ 48 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਬਾਜ਼ਾਰੀ ਕੀਮਤ ਕਰੀਬ 250 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫੜੇ ਗਏ ਮੁਲਜ਼ਮ ਜਲੰਧਰ ਅਤੇ ਨਵਾਂਸ਼ਹਿਰ ਦੇ ਰਹਿਣ ਵਾਲੇ ਹਨ।
ਸਾਰਾ ਸਿੰਡੀਕੇਟ ਪਾਕਿਸਤਾਨ, ਅਫਗਾਨਿਸਤਾਨ, ਈਰਾਨ, ਤੁਰਕੀਏ ਅਤੇ ਕੈਨੇਡਾ ਤੋਂ ਚੱਲ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦੇ ਪਾਕਿਸਤਾਨ ਸਮੇਤ ਉਪਰੋਕਤ ਮੁਲਕਾਂ ਨਾਲ ਸਬੰਧ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕਰੀਬ 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਨੋਟ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਕੀਤੀ ਹੈ।
ਸੀਆਈਏ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ ਵਾਈ-ਪੁਆਇੰਟ ਭਗਤ ਸਿੰਘ ਕਲੋਨੀ ਬਾਈਪਾਸ ਨੇੜੇ ਤੋਂ ਕਾਬੂ ਕੀਤਾ ਗਿਆ। ਮੁਲਜ਼ਮ ਪੁਲਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਚੈਕਿੰਗ ਦੌਰਾਨ ਪੁਲਸ ਨੇ ਮੁਲਜ਼ਮਾਂ ਕੋਲੋਂ ਅੱਠ ਕਿੱਲੋ ਹੈਰੋਇਨ ਬਰਾਮਦ ਕੀਤੀ।
ਡਰਾਈਵਰ ਸਤਨਾਮ ਸਿੰਘ ਉਰਫ਼ ਬੱਬੀ ਵਾਸੀ ਪਿੰਡ ਢੰਡੀਆਂ, ਬੰਗਾ, ਨਵਾਂਸ਼ਹਿਰ ਸੀ। ਜੋ ਜਲੰਧਰ ਦੇ ਸੁਭਾਸ਼ ਨਗਰ ’ਚ ਕਿਰਾਏ ’ਤੇ ਰਹਿੰਦਾ ਸੀ। ਜਿਸ ਤੋਂ ਬਾਅਦ ਪੁਲਸ ਨੇ ਉਕਤ ਦੋਸ਼ੀਆਂ ਤੋਂ ਪੁੱਛਗਿੱਛ ਕਰਨ ’ਤੇ ਅਮਨ ਰੋਜ਼ੀ ਅਤੇ ਉਸ ਦੇ ਪਤੀ ਹਰਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਦੋਵਾਂ ਨੂੰ ਨਕੋਦਰ ਨੇੜਿਓਂ ਕਾਬੂ ਕੀਤਾ ਗਿਆ। ਜਿਸ ਕੋਲੋਂ 40 ਕਿਲੋ ਹੈਰੋਇਨ, 21 ਲੱਖ ਰੁਪਏ ਨਕਦ ਅਤੇ ਦੋ ਗੱਡੀਆਂ ਬਰਾਮਦ ਕੀਤੀਆਂ।
ਸਤਨਾਮ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਇਸ ਦੌਰਾਨ ਉਹ ਜੇਲ੍ਹ ਵੀ ਰਿਹਾ ਹੈ। ਜੇਲ੍ਹ ਵਿਚ ਰਹਿੰਦਿਆਂ ਹੀ ਉਸ ਦੀ ਨਸ਼ਾ ਤਸਕਰਾਂ ਨਾਲ ਜਾਣ-ਪਛਾਣ ਹੋ ਗਈ। ਜਿਸ ਤੋਂ ਬਾਅਦ ਉਹ ਵੱਡੇ ਨੈੱਟਵਰਕ ਨਾਲ ਜੁੜ ਗਿਆ। ਵਿਆਪਕ ਨੈੱਟਵਰਕ ਦੇ ਕਿੰਗਪਿਨ ਨਵਪ੍ਰੀਤ ਸਿੰਘ ਉਰਫ ਨਵ ਨੂੰ ਫੜਨ ਲਈ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ।
ਭਾਰਤ ਵਿੱਚ ਉਕਤ ਸਮੱਗਲਰਾਂ ਦਾ ਨੈੱਟਵਰਕ ਜੰਮੂ ਕਸ਼ਮੀਰ ਅਤੇ ਗੁਜਰਾਤ ਤੋਂ ਚੱਲ ਰਿਹਾ ਸੀ। ਫੜੇ ਗਏ ਮੁਲਜ਼ਮਾਂ ਦੇ ਆਗੂ ਦੋਵੇਂ ਰਾਜਾਂ ਵਿੱਚ ਬੈਠੇ ਹਨ। ਫਿਲਹਾਲ ਸਿਟੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਤਿੰਨ ਲਗਜ਼ਰੀ ਗੱਡੀਆਂ ਵੀ ਬਰਾਮਦ ਕੀਤੀਆਂ ਹਨ। ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ।
ਪੁਲਸ ਵੱਲੋਂ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਤਾਂ ਜੋ ਇਹ ਪਤਾ ਲੱਗ ਸਕੇ ਕਿ ਉਕਤ ਮੁਲਜ਼ਮ ਦੇਸ਼-ਵਿਦੇਸ਼ ਵਿੱਚ ਕਿਹੜੇ-ਕਿਹੜੇ ਸਮੱਗਲਰਾਂ ਨਾਲ ਸਬੰਧ ਰੱਖਦੇ ਹਨ। ਦੱਸ ਦੇਈਏ ਕਿ ਬਰਾਮਦ ਹੋਈ ਹੈਰੋਇਨ ਜਲੰਧਰ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ ਹੈ।