ਨਹਿਰ ’ਚ ਡਿੱਗੀ ਬਰਾਤੀਆਂ ਨਾਲ ਭਰੀ ਬੱਸ
7 ਲੋਕਾਂ ਦੀ ਮੌਤ, 15 ਤੋਂ ਵੱਧ ਜ਼ਖਮੀਪ੍ਰਕਾਸ਼ਮ (ਆਂਧਰਾ ਪ੍ਰਦੇਸ਼), 11 ਜੁਲਾਈ (ਹਮਦਰਦ ਨਿਊਜ਼ ਸਰਵਿਸ) : ਆਂਧਰਾ ਪ੍ਰਦੇਸ਼ ’ਚ ਯਾਤਰੀਆਂ ਨਾਲ ਭਰੀ ਇੱਕ ਬੱਸ ਨਹਿਰ ਵਿੱਚ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ, ਜਿਸ ਕਾਰਨ 7 ਲੋਕਾਂ ਦੀ ਮੌਤ ਹੋ ਗਈ, ਜਦਕਿ 15 ਤੋਂ ਵੱਧ ਯਾਤਰੀ ਜ਼ਖਮੀ ਹੋ ਗਏ।ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲ੍ਹੇ ਵਿੱਚ ਦਾਰਸੀ ਇਲਾਕੇ […]
By : Editor (BS)
7 ਲੋਕਾਂ ਦੀ ਮੌਤ, 15 ਤੋਂ ਵੱਧ ਜ਼ਖਮੀ
ਪ੍ਰਕਾਸ਼ਮ (ਆਂਧਰਾ ਪ੍ਰਦੇਸ਼), 11 ਜੁਲਾਈ (ਹਮਦਰਦ ਨਿਊਜ਼ ਸਰਵਿਸ) : ਆਂਧਰਾ ਪ੍ਰਦੇਸ਼ ’ਚ ਯਾਤਰੀਆਂ ਨਾਲ ਭਰੀ ਇੱਕ ਬੱਸ ਨਹਿਰ ਵਿੱਚ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ, ਜਿਸ ਕਾਰਨ 7 ਲੋਕਾਂ ਦੀ ਮੌਤ ਹੋ ਗਈ, ਜਦਕਿ 15 ਤੋਂ ਵੱਧ ਯਾਤਰੀ ਜ਼ਖਮੀ ਹੋ ਗਏ।
ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲ੍ਹੇ ਵਿੱਚ ਦਾਰਸੀ ਇਲਾਕੇ ’ਚ ਇਹ ਹਾਦਸਾ ਵਾਪਰਿਆ। ਪ੍ਰਕਾਸ਼ਮ ਦੇ ਐਸਪੀ ਮਲਿਕਾ ਗਰਗ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਬੱਸ 40 ਤੋਂ ਵੱਧ ਯਾਤਰੀਆਂ ਨੂੰ ਲੈ ਕੇ ਪੋਡਿਲੀ ਤੋਂ ਕਾਕੀਨਾਡਾ ਜਾ ਰਹੀ ਸੀ।
ਵਿਆਹ ਦੀ ਰਿਸੈਪਸ਼ਨ ਵਿੱਚ ਜਸ਼ਨ ਮਨਾ ਕੇ ਪਰਤ ਰਹੇ ਇਨ੍ਹਾਂ ਯਾਤਰੀਆਂ ਨਾਲ ਭਰੀ ਇਹ ਬੱਸ ਰਾਹ ਵਿੱਚ ਇੱਕ ਕੰਕਰੀਟ ਦੀ ਕੰਧ ਨਾਲ ਟਕਰਾਉਣ ਮਗਰੋਂ ਬੇਕਾਬੂ ਹੋ ਕੇ ਸਾਗਰ ਨਹਿਰ ਵਿੱਚ ਡਿੱਗ ਗਈ। ਅੱਧੀ ਰਾਤ ਨੂੰ ਵਾਪਰਿਆ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇੱਕ ਬੱਚੇ ਸਣੇ 7 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ 15 ਤੋਂ ਵੱਧ ਤੋਂ ਯਾਤਰੀ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪਾਰਟੀ ਵੀ ਤੁਰੰਤ ਮੌਕੇ ’ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।