Begin typing your search above and press return to search.

ਨਾਈਜੀਰੀਆ ਵਿਚ ਬੰਦੂਕਧਾਰੀਆਂ ਨੇ 40 ਲੋਕਾਂ ਦੀ ਕੀਤੀ ਹੱਤਿਆ

ਆਬੁਜਾ, 22 ਮਈ, ਨਿਰਮਲ : ਅਫਰੀਕੀ ਦੇਸ਼ ਨਾਈਜੀਰੀਆ ਦੇ ਪਠਾਰੀ ’ਚ ਸੋਮਵਾਰ (20 ਮਈ) ਦੇਰ ਰਾਤ 40 ਲੋਕਾਂ ਦੀ ਹੱਤਿਆ ਕਰ ਦਿੱਤੀ ਗਈ। ਪਠਾਰੀ ਉੱਤਰੀ ਮੱਧ ਨਾਈਜੀਰੀਆ ਦਾ ਇੱਕ ਪਿੰਡ ਹੈ, ਜਿੱਥੇ ਪਾਣੀ ਅਤੇ ਜ਼ਮੀਨ ਨੂੰ ਲੈ ਕੇ ਪਸ਼ੂ ਪਾਲਕਾਂ ਅਤੇ ਕਿਸਾਨਾਂ ਵਿਚਕਾਰ ਝੜਪ ਹੋ ਗਈ। ਪੁਲਿਸ ਅਧਿਕਾਰੀ ਅਲਫ੍ਰੇਡ ਅਲਾਬੋ ਨੇ ਦੱਸਿਆ ਕਿ ਇਹ ਘਟਨਾ […]

ਨਾਈਜੀਰੀਆ ਵਿਚ ਬੰਦੂਕਧਾਰੀਆਂ ਨੇ 40 ਲੋਕਾਂ ਦੀ ਕੀਤੀ ਹੱਤਿਆ

Editor EditorBy : Editor Editor

  |  21 May 2024 11:32 PM GMT

  • whatsapp
  • Telegram


ਆਬੁਜਾ, 22 ਮਈ, ਨਿਰਮਲ : ਅਫਰੀਕੀ ਦੇਸ਼ ਨਾਈਜੀਰੀਆ ਦੇ ਪਠਾਰੀ ’ਚ ਸੋਮਵਾਰ (20 ਮਈ) ਦੇਰ ਰਾਤ 40 ਲੋਕਾਂ ਦੀ ਹੱਤਿਆ ਕਰ ਦਿੱਤੀ ਗਈ। ਪਠਾਰੀ ਉੱਤਰੀ ਮੱਧ ਨਾਈਜੀਰੀਆ ਦਾ ਇੱਕ ਪਿੰਡ ਹੈ, ਜਿੱਥੇ ਪਾਣੀ ਅਤੇ ਜ਼ਮੀਨ ਨੂੰ ਲੈ ਕੇ ਪਸ਼ੂ ਪਾਲਕਾਂ ਅਤੇ ਕਿਸਾਨਾਂ ਵਿਚਕਾਰ ਝੜਪ ਹੋ ਗਈ।

ਪੁਲਿਸ ਅਧਿਕਾਰੀ ਅਲਫ੍ਰੇਡ ਅਲਾਬੋ ਨੇ ਦੱਸਿਆ ਕਿ ਇਹ ਘਟਨਾ ਸ਼ਾਮ 5 ਵਜੇ (ਭਾਰਤੀ ਸਮੇਂ ਅਨੁਸਾਰ 9 ਵਜੇ) ਵਾਪਰੀ, ਜਦੋਂ ਪਠਾਰੀ ਬੰਗਲਾਲਾ ਦੇ ਜੰਗਲਾਂ ਦੇ ਨੇੜੇ ਪਸ਼ੂ ਪਾਲਕਾਂ ਅਤੇ ਕਿਸਾਨਾਂ ਦੀ ਝੜਪ ਹੋ ਗਈ। ਉਨ੍ਹਾਂ ਨੇ ਪੂਰੇ ਪਿੰਡ ’ਤੇ ਹਮਲਾ ਕਰ ਦਿੱਤਾ। ਸੁਰੱਖਿਆ ਬਲਾਂ ਨੂੰ ਮੌਕੇ ’ਤੇ ਭੇਜਿਆ ਗਿਆ ਅਤੇ ਉਨ੍ਹਾਂ ਨੇ ਸੱਤ ਹਮਲਾਵਰਾਂ ਨੂੰ ਮਾਰ ਦਿੱਤਾ। ਇਸ ਦੌਰਾਨ 9 ਪਿੰਡ ਵਾਸੀਆਂ ਦੀ ਜਾਨ ਚਲੀ ਗਈ।

ਇਸ ਤੋਂ ਬਾਅਦ ਆਜੜੀਆਂ ਅਤੇ ਕਿਸਾਨਾਂ ਨੇ ਚਾਰੇ ਪਾਸਿਓਂ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਫਿਰ ਇੱਕ ਦੂਜੇ ਦੇ ਲੋਕਾਂ ਨੂੰ ਅਗਵਾ ਕਰ ਲਿਆ ਅਤੇ ਕਈ ਘਰਾਂ ਨੂੰ ਅੱਗ ਲਾ ਦਿੱਤੀ।

ਪਠਾਰੀ ਦੇ ਰਹਿਣ ਵਾਲੇ ਬਾਬੰਗੀਦਾ ਅਲੀਯੂ ਨੇ ਦੱਸਿਆ ਕਿ ਚਰਵਾਹਿਆਂ ਨੇ ਪਿੰਡ ’ਚ ਦਾਖਲ ਹੁੰਦੇ ਹੀ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਕਿਸਾਨਾਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਕਈ ਲੋਕ ਜ਼ਖਮੀ ਹੋ ਗਏ। ਨਾਈਜੀਰੀਆ ਦੇ ਨਿਊਜ਼ ਚੈਨਲ ਟੈਲੀਵਿਜ਼ਨ ਮੁਤਾਬਕ ਉੱਤਰੀ ਨਾਈਜੀਰੀਆ ਦੇ ਪੇਂਡੂ ਖੇਤਰਾਂ ’ਚ ਹਾਲ ਦੇ ਸਾਲਾਂ ’ਚ ਅਜਿਹੀਆਂ ਘਟਨਾਵਾਂ ਵਧੀਆਂ ਹਨ। ਇਸ ’ਚ ਜ਼ਿਆਦਾਤਰ ਸਕੂਲਾਂ ਅਤੇ ਯਾਤਰੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ।

ਇਕੱਲੇ ਦਸੰਬਰ 2023 ਵਿਚ ਇੱਥੇ 150 ਲੋਕਾਂ ਦੀ ਹੱਤਿਆ ਕਰ ਦਿੱਤੀ ਗਈ ਸੀ ਅਤੇ ਕਈ ਲੋਕਾਂ ਨੂੰ ਅਗਵਾ ਕਰ ਲਿਆ ਗਿਆ ਸੀ, ਜਿਨ੍ਹਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਨਾਈਜੀਰੀਆ ਪਿਛਲੇ 14 ਸਾਲਾਂ ਤੋਂ ਇਸਲਾਮਿਕ ਵਿਦਰੋਹ ਅਤੇ ਵੱਖਵਾਦੀ ਹਿੰਸਾ ਦਾ ਸ਼ਿਕਾਰ ਰਿਹਾ ਹੈ। ਇਸ ਕਾਰਨ ਪੁਲਿਸ ਅਤੇ ਫੌਜ ਲਗਾਤਾਰ ਕਮਜ਼ੋਰ ਹੁੰਦੀ ਜਾ ਰਹੀ ਹੈ। ਸਥਾਨਕ ਪੁਲਿਸ ਵੀ ਹੁਣ ਕਿਸਾਨਾਂ ਅਤੇ ਪਸ਼ੂ ਪਾਲਕਾਂ ਵਿਚਕਾਰ ਹੋਣ ਵਾਲੇ ਝਗੜਿਆਂ ਤੋਂ ਦੂਰੀ ਬਣਾ ਕੇ ਰੱਖ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਮਈ ਨੂੰ ਚੋਣ ਪ੍ਰਚਾਰ ਲਈ ਪੰਜਾਬ ਆ ਰਹੇ ਹਨ ਅਤੇ ਇਸ ਦੌਰਾਨ ਉਹ 24 ਮਈ ਨੂੰ ਜਲੰਧਰ ਵਿੱਚ ਰੈਲੀ ਕਰਨਗੇ। ਸੰਭਾਵਿਤ ਰੈਲੀ ਪੀਏਪੀ ਗਰਾਊਂਡ ਦੇ ਅੰਦਰ ਕੀਤੀ ਜਾਵੇਗੀ। ਸੁਰੱਖਿਆ ਏਜੰਸੀਆਂ ਨੇ ਰੈਲੀ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਥਾਨਕ ਪੁਲਿਸ ਪ੍ਰਸ਼ਾਸਨ ਨੇ ਮੋਦੀ ਦੇ ਪ੍ਰੋਗਰਾਮ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਸੁਰੱਖਿਆ ਨੂੰ ਪਹਿਲਾਂ ਨਾਲੋਂ ਵੀ ਵਧਾ ਦਿੱਤਾ ਹੈ। ਪੀਐਮ ਦੇ ਦੌਰੇ ਦੇ ਮੱਦੇਨਜ਼ਰ ਐਤਵਾਰ ਨੂੰ ਗੁਜਰਾਤ ਪੁਲਿਸ ਦੀਆਂ ਕੰਪਨੀਆਂ ਜਲੰਧਰ ਪਹੁੰਚੀਆਂ।

ਹਥਿਆਰਾਂ ਨਾਲ ਲੈਸ ਗੁਜਰਾਤ ਪੁਲਿਸ ਦੀਆਂ ਦੋ ਕੰਪਨੀਆਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਅਧੀਨ ਕੰਮ ਕਰਨ ਲਈ ਐਤਵਾਰ ਨੂੰ ਰੇਲ ਗੱਡੀ ਰਾਹੀਂ ਸਿਟੀ ਰੇਲਵੇ ਸਟੇਸ਼ਨ ’ਤੇ ਪਹੁੰਚੀਆਂ। ਸੂਤਰਾਂ ਮੁਤਾਬਕ ਪੀਐਮ ਮੋਦੀ ਦੀ ਰੈਲੀ ਦੀ ਪੂਰੀ ਨਿਗਰਾਨੀ ਗੁਜਰਾਤ ਪੁਲਿਸ ਦੇ ਹੱਥ ਵਿੱਚ ਹੋਵੇਗੀ। ਹਾਲਾਂਕਿ ਅਧਿਕਾਰੀਆਂ ਦਾ ਕਹਿਣਾ ਹੈ ਕਿ ਚੋਣਾਂ ਲਈ ਦੂਜੇ ਰਾਜਾਂ ਤੋਂ ਪੁਲਿਸ ਕੰਪਨੀਆਂ ਪੰਜਾਬ ਆ ਰਹੀਆਂ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ 19 ਮਈ ਨੂੰ ਆਧੁਨਿਕ ਹਥਿਆਰਾਂ ਨਾਲ ਲੈਸ ਭਾਰੀ ਫੋਰਸ ਜਲੰਧਰ ਪਹੁੰਚੀ ਸੀ। ਉਕਤ ਕੰਪਨੀਆਂ ਦੂਜੇ ਰਾਜਾਂ ਵਿੱਚ ਚੋਣਾਂ ਕਰਵਾਉਣ ਤੋਂ ਬਾਅਦ ਐਤਵਾਰ ਨੂੰ ਪੰਜਾਬ ਆਈਆਂ ਹਨ। ਸੰਭਾਵਨਾ ਹੈ ਕਿ ਉਹ 4 ਜੂਨ ਤੋਂ ਬਾਅਦ ਵਾਪਸ ਆ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਕੁੱਲ 7 ਕੰਪਨੀਆਂ ਪੰਜਾਬ ਪਹੁੰਚ ਚੁੱਕੀਆਂ ਹਨ। ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭੇਜਿਆ ਗਿਆ ਹੈ।

ਜਲੰਧਰ ਪਹੁੰਚੀਆਂ ਦੋਵੇਂ ਕੰਪਨੀਆਂ ਰਾਜਸਥਾਨ, ਗੁਜਰਾਤ ਅਤੇ ਆਂਧਰਾ ਪ੍ਰਦੇਸ਼ ਦੀਆਂ ਚੋਣਾਂ ਦੇ ਵੱਖ-ਵੱਖ ਪੜਾਵਾਂ ਤੋਂ ਬਾਅਦ ਪੰਜਾਬ ਆਈਆਂ ਹਨ। ਉਹ ਪੰਜਾਬ ਵਿੱਚ ਸੱਤਵੇਂ ਪੜਾਅ ਦੀ ਵੋਟਿੰਗ ਵਿੱਚ ਡਿਊਟੀ ’ਤੇ ਹਨ।

ਲੋਕ ਸਭਾ ਚੋਣਾਂ ਦੇ ਤਹਿਤ ਚਾਰ ਪੜਾਵਾਂ ਦੀ ਵੋਟਿੰਗ ਹੋ ਚੁੱਕੀ ਹੈ ਅਤੇ ਪੰਜਵੇਂ ਪੜਾਅ ਦੀ ਵੋਟਿੰਗ 20 ਮਈ ਨੂੰ ਹੋਈ। ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਚੋਣਾਂ ਵਾਲੇ ਰਾਜਾਂ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਵੋਟਿੰਗ ਤੋਂ ਬਾਅਦ ਕੰਪਨੀਆਂ ਨੂੰ ਦੂਜੇ ਰਾਜਾਂ ਵਿੱਚ ਸ਼ਿਫਟ ਕਰ ਦਿੱਤਾ ਜਾਂਦਾ ਹੈ।

Next Story
ਤਾਜ਼ਾ ਖਬਰਾਂ
Share it