Begin typing your search above and press return to search.

ਨਿਊਜ਼ੀਲੈਂਡ ’ਚ ਪੰਜਾਬੀ ਨੌਜਵਾਨ ਨਾਲ ਵਾਪਰ ਗਿਆ ਭਾਣਾ

ਵਡਾਲਾ ਬਾਂਗਰ ਦੇ 24 ਸਾਲਾ ਕੰਵਲਜੀਤ ਸਿੰਘ ਦੀ ਮੌਤ ਕਲਾਨੌਰ, 3 ਜੁਲਾਈ (ਡਿੰਪਲ ਕੁਮਾਰ) : ਨਿਊਜ਼ੀਲੈਂਡ ਤੋਂ ਪੰਜਾਬੀਆਂ ਲਈ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕਲਾਨੌਰ ਅਧੀਨ ਪੈਂਦੇ ਕਸਬਾ ਵਡਾਲਾ ਬਾਂਗਰ ਦੇ ਨੌਜਵਾਨ ਦੀ ਮੌਤ ਹੋ ਗਈ। ਕੰਵਲਜੀਤ ਸਿੰਘ ਨਾਂ ਦਾ ਇਹ ਨੌਜਵਾਨ 6 ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਨਿਊਜ਼ੀਲੈਂਡ ਗਿਆ ਸੀ, ਜਿੱਥੇ ਉਹ […]

ਨਿਊਜ਼ੀਲੈਂਡ ’ਚ ਪੰਜਾਬੀ ਨੌਜਵਾਨ ਨਾਲ ਵਾਪਰ ਗਿਆ ਭਾਣਾ
X

Editor (BS)By : Editor (BS)

  |  3 July 2023 8:12 AM GMT

  • whatsapp
  • Telegram

ਵਡਾਲਾ ਬਾਂਗਰ ਦੇ 24 ਸਾਲਾ ਕੰਵਲਜੀਤ ਸਿੰਘ ਦੀ ਮੌਤ
ਕਲਾਨੌਰ, 3 ਜੁਲਾਈ (ਡਿੰਪਲ ਕੁਮਾਰ) : ਨਿਊਜ਼ੀਲੈਂਡ ਤੋਂ ਪੰਜਾਬੀਆਂ ਲਈ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕਲਾਨੌਰ ਅਧੀਨ ਪੈਂਦੇ ਕਸਬਾ ਵਡਾਲਾ ਬਾਂਗਰ ਦੇ ਨੌਜਵਾਨ ਦੀ ਮੌਤ ਹੋ ਗਈ। ਕੰਵਲਜੀਤ ਸਿੰਘ ਨਾਂ ਦਾ ਇਹ ਨੌਜਵਾਨ 6 ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਨਿਊਜ਼ੀਲੈਂਡ ਗਿਆ ਸੀ, ਜਿੱਥੇ ਉਹ ਅਜੇ ਇੱਕ ਸਾਲ ਪਹਿਲਾਂ ਹੀ ਪੱਕਾ ਹੋਇਆ ਸੀ।
ਕਲਾਨੌਰ ਅਧੀਨ ਪੈਂਦੇ ਕਸਬਾ ਵਡਾਲਾ ਬਾਂਗਰ ਦੇ ਮਲੁਕ ਸਿੰਘ ਦਾ 24 ਸਾਲਾ ਪੁੱਤਰ ਕੰਵਲਜੀਤ ਸਿੰਘ ਚੰਗੇ ਭਵਿੱਖ ਲਈ ਸਟੱਡੀ ਵੀਜ਼ੇ ’ਤੇ 6 ਸਾਲ ਪਹਿਲਾਂ ਨਿਊਜ਼ੀਲੈਂਡ ਗਿਆ ਤੇ ਉੱਥੇ ਉਸ ਨੂੰ ਇੱਕ ਸਾਲ ਪਹਿਲਾਂ ਪੀ.ਆਰ. ਮਿਲ ਗਈ, ਪਰ ਅਚਾਨਕ ਉਸ ਦੀ ਮੌਤ ਹੋ ਗਈ, ਜਿਸ ਨੇ ਪੰਜਾਬ ਰਹਿੰਦੇ ਉਸ ਦੇ ਮਾਪਿਆਂ ’ਤੇ ਦੁੱਖਾਂ ਦਾ ਪਹਾੜ ਤੋੜ ਦਿੱਤਾ। ਮ੍ਰਿਤਕ ਨੌਜਵਾਨ ਦੇ ਵੱਡੇ ਭਰਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਲਈ ਇੱਥੇ ਹੀ ਰੋਜ਼ਗਾਰ ਦੇ ਮੌਕੇ ਪੈਦਾ ਕਰੇ ਤਾਂ ਜੋ ਉਨ੍ਹਾਂ ਨੂੰ ਵਿਦੇਸ਼ ਜਾਣ ਦੀ ਲੋੜ ਹੀ ਨਾ ਪਵੇ।

Next Story
ਤਾਜ਼ਾ ਖਬਰਾਂ
Share it