‘ਨਿੱਜਰ ਕਤਲਕਾਂਡ ਦੀ ਪੜਤਾਲ ਵਿਚ ਕੈਨੇਡਾ ਨੂੰ ਸਹਿਯੋਗ ਦੇਵੇ ਭਾਰਤ’
ਨਵੀਂ ਦਿੱਲੀ, 11 ਨਵੰਬਰ (ਵਿਸ਼ੇਸ਼ ਪ੍ਰਤੀਨਿਧ) : ਹਰਦੀਪ ਸਿੰਘ ਨਿੱਜਰ ਕਤਲਕਾਂਡ ਬਾਰੇ ਅਮਰੀਕਾ ਨੇ ਮੁੜ ਸਖ਼ਤ ਸਟੈਂਡ ਲੈਂਦਿਆਂ ਭਾਰਤ ਸਰਕਾਰ ਨੂੰ ਮਾਮਲੇ ਦੀ ਪੜਤਾਲ ਵਿਚ ਕੈਨੇਡਾ ਦਾ ਸਹਿਯੋਗ ਕਰਨ ਲਈ ਆਖਿਆ ਹੈ। ਉਧਰ ਭਾਰਤ ਸਰਕਾਰ ਨੇ ਕੈਨੇਡਾ ਵਿਚ ਚੱਲ ਰਹੀਆਂ ਖਾਲਿਸਤਾਨ ਹਮਾਇਤੀ ਸਰਗਰਮੀਆਂ ਦਾ ਮੁੱਦਾ ਅਮਰੀਕਾ ਕੋਲ ਉਠਾਉਂਦਿਆਂ ਦੋਸ਼ ਲਾਇਆ ਕਿ ਕੈਨੇਡਾ ਸਰਕਾਰ ਨਵੀਂ ਦਿੱਲੀ […]
By : Editor Editor
ਨਵੀਂ ਦਿੱਲੀ, 11 ਨਵੰਬਰ (ਵਿਸ਼ੇਸ਼ ਪ੍ਰਤੀਨਿਧ) : ਹਰਦੀਪ ਸਿੰਘ ਨਿੱਜਰ ਕਤਲਕਾਂਡ ਬਾਰੇ ਅਮਰੀਕਾ ਨੇ ਮੁੜ ਸਖ਼ਤ ਸਟੈਂਡ ਲੈਂਦਿਆਂ ਭਾਰਤ ਸਰਕਾਰ ਨੂੰ ਮਾਮਲੇ ਦੀ ਪੜਤਾਲ ਵਿਚ ਕੈਨੇਡਾ ਦਾ ਸਹਿਯੋਗ ਕਰਨ ਲਈ ਆਖਿਆ ਹੈ। ਉਧਰ ਭਾਰਤ ਸਰਕਾਰ ਨੇ ਕੈਨੇਡਾ ਵਿਚ ਚੱਲ ਰਹੀਆਂ ਖਾਲਿਸਤਾਨ ਹਮਾਇਤੀ ਸਰਗਰਮੀਆਂ ਦਾ ਮੁੱਦਾ ਅਮਰੀਕਾ ਕੋਲ ਉਠਾਉਂਦਿਆਂ ਦੋਸ਼ ਲਾਇਆ ਕਿ ਕੈਨੇਡਾ ਸਰਕਾਰ ਨਵੀਂ ਦਿੱਲੀ ਦੀਆਂ ਸੁਰੱਖਿਆ ਚਿੰਤਾਵਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਹਰਦੀਪ ਸਿੰਘ ਨਿੱਜਰ ਕਤਲਕਾਂਡ ਬਾਰੇ ਅਮਰੀਕਾ ਦੀ ਤਾਜ਼ਾ ਟਿੱਪਣੀ ਕਾਫ਼ੀ ਅਹਿਮੀਅਤ ਰਖਦੀ ਹੈ ਕਿਉਂਕਿ ਕੁਝ ਦਿਨ ਪਹਿਲਾਂ ਕੈਨੇਡਾ ਵਿਚ ਭਾਰਤ ਦੇ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ ਨਿੱਜਰ ਕਤਲਕਾਂਡ ਬਾਰੇ ਜਸਟਿਨ ਟਰੂਡੋ ਵੱਲੋਂ ਲਾਏ ਦੋਸ਼ਾਂ ਬੇਬੁਨਿਆਦ ਕਰਾਰ ਦਿੰਦਿਆਂ ਸਬੂਤ ਮੰਗੇ ਸਨ।
ਅਮਰੀਕਾ ਨੇ ਮੁੜ ਕੈਨੇਡੀਅਨ ਸਿੱਖ ਦੀ ਹੱਤਿਆ ਦਾ ਮਸਲਾ ਉਠਾਇਆ
ਉਨ੍ਹਾਂ ਕਿਹਾ ਸੀ ਕਿ ਨਾ ਕੈਨੇਡਾ ਅਤੇ ਨਾ ਹੀ ਕੈਨੇਡਾ ਦੇ ਭਾਈਵਾਲਾਂ ਵੱਲੋਂ ਕੋਈ ਸਬੂਤ ਭਾਰਤ ਨਾਲ ਸਾਂਝਾ ਕੀਤਾ ਗਿਆ ਹੈ ਪਰ ਹੁਣ ਅਮਰੀਕਾ ਵੱਲੋਂ ਵਿਦੇਸ਼ ਮੰਤਰੀ ਅਤੇ ਰੱਖਿਆ ਮੰਤਰੀ ਪੱਧਰ ਦੀ ਗੱਲਬਾਤ ਦੌਰਾਨ ਤਰਜੀਹੀ ਤੌਰ ’ਤੇ ਨਿੱਜਰ ਕਤਲਕਾਂਡ ਦੀ ਪੜਤਾਲ ਵਿਚ ਸਹਿਯੋਗ ਬਾਰੇ ਭਾਰਤ ਸਰਕਾਰ ਨੂੰ ਆਖਿਆ ਗਿਆ ਹੈ। ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬÇਲੰਕਨ ਅਤੇ ਅਤੇ ਰੱਖਿਆ ਮੰਤਰੀ ਲੌਇਡ ਆਸਟਿਨ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਪੁੱਜੇ ਅਤੇ 2 ਪਲੱਸ 2 ਆਧਾਰ ’ਤੇ ਦੋਹਾਂ ਮੁਲਕਾਂ ਵਿਚਾਲੇ ਕੌਮਾਂਤਰੀ ਅਤੇ ਦੁਵੱਲੇ ਮਸਲਿਆਂ ਬਾਰੇ ਗੱਲਬਾਤ ਹੋਈ। ਦੋਹਾਂ ਮੁਲਕਾਂ ਵੱਲੋਂ ਸਾਂਝੀ ਪ੍ਰੈਸ ਕਾਨਫਰੰਸ ਨਹੀਂ ਕੀਤੀ ਗਈ ਪਰ ਆਸਟਿਨ ਅਤੇ ਬÇਲੰਕਨ ਵੱਲੋਂ ਆਪਣੇ ਨਾਲ ਆਏ ਮੀਡੀਆ ਨਾਲ ਵੱਖਰੇ ਤੌਰ ’ਤੇ ਗੱਲਬਾਤ ਕੀਤੀ।