ਨੇਤਨਯਾਹੂ ਨੂੰ ਗ੍ਰਿਫਤਾਰੀ ਵਾਰੰਟ ਜਾਰੀ ਹੋਣ ਦਾ ਡਰ
ਤੇਲ ਅਵੀਵ, 20 ਅਪ੍ਰੈਲ, ਨਿਰਮਲ : ਹਮਾਸ ਦੇ ਖ਼ਿਲਾਫ਼ ਜੰਗ ਦੇ ਵਿਚਕਾਰ ਇਜ਼ਰਾਇਲ ਨੂੰ ਇਹ ਡਰ ਸਤਾਉਣ ਲੱਗਿਆ ਕਿ ਇੰਟਰਨੈਸ਼ਨਲ ਕ੍ਰਿਮੀਨਲ ਕੋਰਟ ਵੱਲੋਂ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਦੇ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਜਾ ਸਕਦਾ। ਮੀਡੀਆ ਰਿਪੋਰਟ ਮੁਤਾਬਕ ਗਾਜ਼ਾ ਵਿਚ ਕੌਮਾਂਤਰੀ ਕਾਨੂੰਨਾਂ ਨੂੰ ਤੋੜਨ ਦੇ ਦੋਸ਼ ਵਿਚ ਇਜ਼ਰਾਇਲ ਦੇ ਕਈ ਰਾਜਨੇਤਾਵਾਂ ਅਤੇ ਮਿਲਟਰੀ ਅਫ਼ਸਰਾਂ ਦੇ […]
By : Editor Editor
ਤੇਲ ਅਵੀਵ, 20 ਅਪ੍ਰੈਲ, ਨਿਰਮਲ : ਹਮਾਸ ਦੇ ਖ਼ਿਲਾਫ਼ ਜੰਗ ਦੇ ਵਿਚਕਾਰ ਇਜ਼ਰਾਇਲ ਨੂੰ ਇਹ ਡਰ ਸਤਾਉਣ ਲੱਗਿਆ ਕਿ ਇੰਟਰਨੈਸ਼ਨਲ ਕ੍ਰਿਮੀਨਲ ਕੋਰਟ ਵੱਲੋਂ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਦੇ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਜਾ ਸਕਦਾ। ਮੀਡੀਆ ਰਿਪੋਰਟ ਮੁਤਾਬਕ ਗਾਜ਼ਾ ਵਿਚ ਕੌਮਾਂਤਰੀ ਕਾਨੂੰਨਾਂ ਨੂੰ ਤੋੜਨ ਦੇ ਦੋਸ਼ ਵਿਚ ਇਜ਼ਰਾਇਲ ਦੇ ਕਈ ਰਾਜਨੇਤਾਵਾਂ ਅਤੇ ਮਿਲਟਰੀ ਅਫ਼ਸਰਾਂ ਦੇ ਖ਼ਿਲਾਫ਼ ਵੀ ਗ੍ਰਿਫ਼ਤਾਰੀ ਵਾਰੰਟ ਜਾਰੀ ਹੋ ਸਕਦਾ।
ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਅਤੇ ਹੋਰ ਮਿਲਟਰੀ ਅਫ਼ਸਰਾਂ ਦੇ ਖ਼ਿਲਾਫ਼ ਇੰਟਰਨੈਸ਼ਨਲ ਕ੍ਰਿਮੀਨਲ ਕੋਰਟ ਵੱਲੋਂ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਜਾ ਸਕਦਾ। ਇਹ ਖ਼ਦਸ਼ਾ ਇਜ਼ਰਾਇਲ ਸਰਕਾਰ ਤੋਂ ਜਤਾਇਆ ਜਾ ਰਿਹਾ। ਦਰਅਸਲ ਇਕ ਰਿਪੋਰਟ ਦੇ ਮੁਤਾਬਕ ਇਜ਼ਰਾਇਲ ਨੂੰ ਸੂਤਰਾਂ ਦੇ ਹਵਾਲੇ ਨਾਲ ਜਾਣਕਾਰੀ ਮਿਲੀ ਸੀ ਕਿ ਆਈਸੀਸੀ ਆਉਣ ਵਾਲੇ ਸਮੇਂ ਵਾਰੰਟ ਜਾਰੀ ਕਰਨ ’ਤੇ ਵਿਚਾਰ ਕਰ ਰਹੀ। ਇਸ ਤੋਂ ਬਾਅਦ ਪੀਐਮ ਨੇਤਨਯਾਹੂ ਦੇ ਦਫ਼ਤਰ ਵਿਚ ਕਈ ਮਾਹਿਰਾਂ ਨੇ ਇਸ ਮੁੱਦੇ ’ਤੇ ਐਮਰਜੈਂਸੀ ਮੀਟਿੰਗ ਵੀ ਸੱਦੀ ਸੀ, ਜਿਸ ਦੌਰਾਨ ਵਾਰੰਟ ਨੂੰ ਟਾਲਣ ਦੇ ਤਰੀਕਿਆਂ ’ਤੇ ਚਰਚਾ ਕੀਤੀ ਗਈ।
ਇਜ਼ਰਾਇਲ ਦੇ ਵਿਦੇਸ਼ ਮੰਤਰਾਲੇ ਦੇ ਮੁਤਾਬਕ ਇਸ ਮੀਟਿੰਗ ਵਿਚ ਵਿਦੇਸ਼ ਮੰਤਰੀ ਕਾਟਜ, ਜਸਟਿਸ ਮਨਿਸਟਰ ਯਾਰਿਵ ਲੇਵਿਨ ਅਤੇ ਮੰਤਰੀ ਰੌਨ ਡੇਰਮਿਰ ਸ਼ਾਮਲ ਹੋਏ ਸੀ। ਮੀਟਿੰਗ ਵਿਚ ਇਸ ਗੱਲ ’ਤੇ ਸਹਿਮਤੀ ਬਣੀ ਸੀ ਕਿ ਇਜ਼ਰਾਇਲ ਗ੍ਰਿਫ਼ਤਾਰੀ ਵਾਰੰਟ ਟਾਲਣ ਲਈ ਆਈਸੀਸੀ ਅਤੇ ਦੂਜੇ ਡਿਪਲੋਮੈਟਿਕ ਅਧਿਕਾਰੀਆਂ ਨਾਲ ਸੰਪਰਕ ਕਰੇਗਾ। ਇਸ ਤੋਂ ਇਲਾਵਾ ਪੀਐਮ ਨੇਤਨਯਾਹੂ ਵੱਲੋਂ ਬ੍ਰਿਟੇਨ ਅਤੇ ਜਰਮਨੀ ਦੇ ਵਿਦੇਸ਼ ਮੰਤਰੀਆਂ ਤੋਂ ਵੀ ਇਸ ਮਾਮਲੇ ਵਿਚ ਮਦਦ ਮੰਗੀ ਗਈ ਸੀ। ਇਜ਼ਾਇਲੀ ਮੀਡੀਆ ਦੇ ਮੁਤਾਬਕ ਨੇਤਨਯਾਹੂ ਦੇ ਮੰਤਰੀਆਂ ਨੂੰ ਡਰ ਸਤਾ ਰਿਹਾ ਕਿ ਗਾਜ਼ਾ ਵਿਚ ਮਨੁੱਖੀ ਸੰਕਟ ਨੂੰ ਦੇਖਦੇ ਹੋਏ ਇਹ ਵਾਰੰਟ ਜਾਰੀ ਹੋ ਸਕਦਾ ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਫਰਵਰੀ ਮਹੀਨੇ ਵਿਚ ਹਮਾਸ ਦੀ ਕੈਦ ਤੋਂ ਰਿਹਾਅ ਹੋਏ ਕੁੱਝ ਇਜ਼ਰਾਇਲੀਆਂ ਨੇ ਆਈਸੀਸੀ ਵਿਚ ਹੱਮਾਸ ਦੇ ਵਾਰ ਕ੍ਰਾਈਮ ਨੂੰ ਲੈ ਕੇ ਸ਼ਿਕਾਇਤ ਕੀਤੀ ਸੀ ਅਤੇ ਉਨ੍ਹਾਂ ਨੇ ਹੱਮਾਸ ’ਤੇ ਅਗਵਾ, ਟੌਰਚਰ ਅਤੇ ਸਰੀਰਕ ਹਿੰਸਾ ਦਾ ਦੋਸ਼ ਲਗਾਇਆ ਸੀ।
ਇਹ ਖ਼ਬਰ ਵੀ ਪੜ੍ਹੋ
ਬਰਨਾਲਾ ’ਚ ਤੇਜ਼ ਰਫਤਾਰ ਸਕੂਲੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ ’ਚ ਬੱਸ ਦੇ ਡਰਾਈਵਰ ਤੇ ਹੈਲਪਰ ਸਮੇਤ 14 ਸਕੂਲੀ ਬੱਚੇ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਧਨੌਲਾ ਵਿਖੇ ਦਾਖਲ ਕਰਵਾਇਆ ਗਿਆ ਹੈ। ਇਹ ਹਾਦਸਾ ਬਰਨਾਲਾ-ਚੰਡੀਗੜ੍ਹ ਮੁੱਖ ਸੜਕ ’ਤੇ ਧਨੌਲਾ ਨੇੜੇ ਵਾਪਰਿਆ।
ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਈ ਬੱਸ ਪਿੰਡ ਦਾਨਗੜ੍ਹ ਦੇ ਗਰੀਨ ਫੀਲਡ ਕਾਨਵੈਂਟ ਸਕੂਲ ਦਾਨਗੜ੍ਹ ਦੀ ਸੀ। ਇਹ ਘਟਨਾ ਅੱਜ ਸਵੇਰੇ 8 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਬੱਸ ਵੱਖ-ਵੱਖ ਪਿੰਡਾਂ ਤੋਂ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਸੀ।
ਬੱਸ ਚਾਲਕ ਨੇ ਦੱਸਿਆ ਕਿ ਉਹ ਗ੍ਰੀਨ ਫੀਲਡ ਸਕੂਲ ਦਾਨਗੜ੍ਹ ਦੀ ਬੱਸ ਚਲਾਉਂਦਾ ਹੈ। ਅੱਜ ਸਵੇਰੇ ਜਦੋਂ ਉਹ ਆਪਣੇ ਬੱਚਿਆਂ ਨਾਲ ਸਕੂਲ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਬੱਸ ਦੀ ਟੱਕਰ ਹੋ ਗਈ। ਉਨ੍ਹਾਂ ਦੱਸਿਆ ਕਿ ਬੱਸ ਵਿੱਚ 40 ਦੇ ਕਰੀਬ ਬੱਚੇ ਸਵਾਰ ਸਨ, ਜਿਨ੍ਹਾਂ ਵਿੱਚੋਂ 14 ਬੱਚੇ ਹਾਦਸੇ ਵਿੱਚ ਜ਼ਖ਼ਮੀ ਹੋ ਗਏ। ਇਸ ਤੋਂ ਇਲਾਵਾ ਬੱਸ ਦਾ ਡਰਾਈਵਰ ਅਤੇ ਹੈਲਪਰ ਵੀ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਧਨੌਲਾ ਵਿਖੇ ਦਾਖਲ ਕਰਵਾਇਆ ਗਿਆ ਹੈ।
ਚਸ਼ਮਦੀਦ ਇੰਦਰਜੀਤ ਸਿੰਘ ਨੇ ਦੱਸਿਆ ਕਿ ਬਠਿੰਡਾ-ਚੰਡੀਗੜ੍ਹ ਰੋਡ ’ਤੇ ਪਿੰਡ ਭੱਠਲ ਨੇੜੇ ਸਕੂਲ ਬੱਸ ਅਤੇ ਟਰੱਕ ਵਿਚਕਾਰ ਹਾਦਸਾ ਵਾਪਰ ਗਿਆ। ਉਸ ਨੇ ਦੱਸਿਆ ਕਿ ਸਕੂਲ ਬੱਸ ਦੀ ਰਫਤਾਰ ਤੇਜ਼ ਹੋਣ ਕਾਰਨ ਬੱਸ ਪਿੱਛੇ ਤੋਂ ਆ ਰਹੇ ਕੈਂਟਰ ਨਾਲ ਟਕਰਾ ਗਈ।
ਇਸ ਸਬੰਧੀ ਸਰਕਾਰੀ ਹਸਪਤਾਲ ਧਨੌਲਾ ਦੇ ਡਾਕਟਰ ਨੇ ਦੱਸਿਆ ਕਿ ਅੱਜ ਸਵੇਰੇ 8 ਵਜੇ ਦੇ ਕਰੀਬ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਵਿੱਚ ਕਈ ਬੱਚੇ ਅਤੇ ਸਟਾਫ਼ ਮੈਂਬਰ ਹਸਪਤਾਲ ਵਿੱਚ ਦਾਖ਼ਲ ਸਨ। ਉਸ ਨੂੰ ਤੁਰੰਤ ਮੁੱਢਲੀ ਸਹਾਇਤਾ ਦਿੱਤੀ ਗਈ। 4 ਦੇ ਕਰੀਬ ਬੱਚਿਆਂ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਰੈਫਰ ਕਰ ਦਿੱਤਾ ਗਿਆ ਹੈ।