ਨੋਇਡਾ : ਲਿਫਟ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ 8 ਤੱਕ ਪਹੁੰਚੀ
ਨੋਇਡਾ : ਦਿੱਲੀ ਦੇ ਨਾਲ ਲੱਗਦੇ ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ 'ਚ ਅਮਰਪਾਲੀ ਡਰੀਮ ਵੈਲੀ 'ਚ ਨਿਰਮਾਣ ਅਧੀਨ ਇਮਾਰਤ ਦੀ ਲਿਫਟ ਡਿੱਗਣ ਕਾਰਨ ਹੁਣ ਤੱਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸ਼ੁੱਕਰਵਾਰ ਨੂੰ ਲਿਫਟ ਡਿੱਗਣ ਦੀ ਘਟਨਾ ਤੋਂ ਬਾਅਦ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਕਈ ਮਜ਼ਦੂਰ ਜ਼ਖਮੀ ਹੋ ਗਏ […]

By : Editor (BS)
ਨੋਇਡਾ : ਦਿੱਲੀ ਦੇ ਨਾਲ ਲੱਗਦੇ ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ 'ਚ ਅਮਰਪਾਲੀ ਡਰੀਮ ਵੈਲੀ 'ਚ ਨਿਰਮਾਣ ਅਧੀਨ ਇਮਾਰਤ ਦੀ ਲਿਫਟ ਡਿੱਗਣ ਕਾਰਨ ਹੁਣ ਤੱਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸ਼ੁੱਕਰਵਾਰ ਨੂੰ ਲਿਫਟ ਡਿੱਗਣ ਦੀ ਘਟਨਾ ਤੋਂ ਬਾਅਦ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਕਈ ਮਜ਼ਦੂਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ।
ਚਾਰ ਹੋਰ ਮਜ਼ਦੂਰਾਂ ਦੀ ਵੀ ਸ਼ਨੀਵਾਰ ਨੂੰ ਇਲਾਜ ਦੌਰਾਨ ਮੌਤ ਹੋ ਗਈ, ਜਦਕਿ ਇਕ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਜ਼ਖਮੀ ਮਜ਼ਦੂਰ ਆਪਣੀ ਜਾਨ ਦੀ ਲੜਾਈ ਲੜ ਰਿਹਾ ਹੈ। ਇਸ ਹਾਦਸੇ ਵਿੱਚ ਮਰਨ ਵਾਲੇ ਜ਼ਿਆਦਾਤਰ ਮਜ਼ਦੂਰ ਯੂਪੀ ਅਤੇ ਬਿਹਾਰ ਦੇ ਸਨ।
ਸ਼ੁੱਕਰਵਾਰ ਨੂੰ ਬਿਸਰਖ ਥਾਣਾ ਖੇਤਰ 'ਚ ਹੋਏ ਹਾਦਸੇ ਤੋਂ ਬਾਅਦ ਆਮਰਪਾਲੀ ਡ੍ਰੀਮ ਵੈਲੀ ਨੂੰ ਸੀਲ ਕਰ ਦਿੱਤਾ ਗਿਆ ਅਤੇ ਉਥੇ ਪੀਏਸੀ ਤਾਇਨਾਤ ਕਰ ਦਿੱਤੀ ਗਈ। ਰਿਪੋਰਟ ਮੁਤਾਬਕ ਇਹ ਇਮਾਰਤ ਆਮਰਪਾਲੀ ਗਰੁੱਪ ਦੀ ਹੈ ਪਰ ਇਸ ਨੂੰ ਐੱਨ.ਬੀ.ਸੀ.ਸੀ. ਹਾਦਸੇ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਸ਼ੁੱਕਰਵਾਰ ਨੂੰ ਹੀ ਨਿਰਮਾਣ ਅਧੀਨ ਪ੍ਰਾਜੈਕਟ ਨੂੰ ਖਾਲੀ ਕਰਵਾਇਆ।


