ਪਾਕਿਸਤਾਨ : ਇਮਰਾਨ ਖਾਨ ਤੋਸ਼ਾਖਾਨਾ ਮਾਮਲੇ 'ਚ ਦੋਸ਼ੀ ਕਰਾਰ
ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਚੋਣ ਕਮਿਸ਼ਨ ਨੇ ਪੰਜ ਸਾਲ ਲਈ ਅਯੋਗ ਕਰਾਰ ਦਿੱਤਾ ਹੈ। ਇਸ ਦਾ ਮਤਲਬ ਹੈ ਕਿ ਪਾਕਿਸਤਾਨ ਤਹਿਰੀਕ-ਏ-ਪਾਕਿਸਤਾਨ (ਪੀ. ਟੀ. ਆਈ.) ਦੇ ਚੇਅਰਮੈਨ ਇਮਰਾਨ ਖਾਨ ਇਸ ਸਾਲ ਜਾਂ ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ 'ਚ ਹਿੱਸਾ ਨਹੀਂ ਲੈ ਸਕਣਗੇ। ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ […]
By : Editor (BS)
ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਚੋਣ ਕਮਿਸ਼ਨ ਨੇ ਪੰਜ ਸਾਲ ਲਈ ਅਯੋਗ ਕਰਾਰ ਦਿੱਤਾ ਹੈ। ਇਸ ਦਾ ਮਤਲਬ ਹੈ ਕਿ ਪਾਕਿਸਤਾਨ ਤਹਿਰੀਕ-ਏ-ਪਾਕਿਸਤਾਨ (ਪੀ. ਟੀ. ਆਈ.) ਦੇ ਚੇਅਰਮੈਨ ਇਮਰਾਨ ਖਾਨ ਇਸ ਸਾਲ ਜਾਂ ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ 'ਚ ਹਿੱਸਾ ਨਹੀਂ ਲੈ ਸਕਣਗੇ। ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਪਾਰਟੀ ਪ੍ਰਧਾਨ ਦਾ ਅਹੁਦਾ ਵੀ ਤਿਆਗਣਾ ਪਵੇਗਾ।
ਸ਼ਨੀਵਾਰ ਨੂੰ ਇਸਲਾਮਾਬਾਦ ਦੇ ਸੈਸ਼ਨ ਜੱਜ ਨੇ ਖਾਨ ਨੂੰ 3 ਸਾਲ ਦੀ ਕੈਦ ਦੇ ਨਾਲ ਇਕ ਲੱਖ ਰੁਪਏ (ਪਾਕਿਸਤਾਨੀ ਕਰੰਸੀ) ਦਾ ਜੁਰਮਾਨਾ ਅਦਾ ਕਰਨ ਦਾ ਹੁਕਮ ਦਿੱਤਾ। ਇਸ ਸਮੇਂ ਇਮਰਾਨ ਅਟਕ ਜੇਲ੍ਹ ਵਿੱਚ ਕੈਦ ਹੈ। ਮੰਗਲਵਾਰ ਦੇਰ ਰਾਤ ਜਾਰੀ ਨੋਟਿਸ ਵਿੱਚ ਚੋਣ ਕਮਿਸ਼ਨ ਨੇ ਖਾਨ ਨੂੰ ਧਾਰਾ 63(1)(h) ਤਹਿਤ ਅਯੋਗ ਕਰਾਰ ਦਿੱਤਾ। ਇਹ ਚੋਣ ਐਕਟ 2017 ਦੀ ਧਾਰਾ 232 ਦਾ ਹਿੱਸਾ ਹੈ।