ਪਾਕਿਸਤਾਨ ਤੋਂ ਫਿਰੋਜ਼ਪੁਰ ਪਹੁੰਚੀ 539 ਕਰੋੜ ਦੀ ਹੈਰੋਇਨ ਤੇ ਹਥਿਆਰ
ਫਿਰੋਜ਼ਪੁਰ : ਪੰਜਾਬ ਪੁਲਿਸ ਨੇ ਪਾਕਿਸਤਾਨ ਤੋਂ ਤਸਕਰਾਂ ਵੱਲੋਂ ਭਾਰਤੀ ਸਰਹੱਦ 'ਤੇ ਭੇਜੀ ਗਈ ਹੈਰੋਇਨ ਦੀ ਸਭ ਤੋਂ ਵੱਡੀ ਖੇਪ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਹ ਖੇਪ 2 ਵੱਖ-ਵੱਖ ਤਸਕਰ ਗਰੋਹ ਤੋਂ ਫੜੀ ਗਈ ਹੈ ਅਤੇ ਪੁਲਿਸ ਵੱਲੋਂ ਇਸ ਨੂੰ 2023 ਦੀ ਸਭ ਤੋਂ ਵੱਡੀ ਬਰਾਮਦਗੀ ਦੱਸਿਆ ਗਿਆ ਹੈ। ਇਸ ਖੇਪ ਦੀ […]
By : Editor (BS)
ਫਿਰੋਜ਼ਪੁਰ : ਪੰਜਾਬ ਪੁਲਿਸ ਨੇ ਪਾਕਿਸਤਾਨ ਤੋਂ ਤਸਕਰਾਂ ਵੱਲੋਂ ਭਾਰਤੀ ਸਰਹੱਦ 'ਤੇ ਭੇਜੀ ਗਈ ਹੈਰੋਇਨ ਦੀ ਸਭ ਤੋਂ ਵੱਡੀ ਖੇਪ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਹ ਖੇਪ 2 ਵੱਖ-ਵੱਖ ਤਸਕਰ ਗਰੋਹ ਤੋਂ ਫੜੀ ਗਈ ਹੈ ਅਤੇ ਪੁਲਿਸ ਵੱਲੋਂ ਇਸ ਨੂੰ 2023 ਦੀ ਸਭ ਤੋਂ ਵੱਡੀ ਬਰਾਮਦਗੀ ਦੱਸਿਆ ਗਿਆ ਹੈ। ਇਸ ਖੇਪ ਦੀ ਅੰਤਰਰਾਸ਼ਟਰੀ ਕੀਮਤ 539 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦੱਸਿਆ ਕਿ ਇਹ ਬਰਾਮਦਗੀ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਵੱਲੋਂ ਕੀਤੀ ਗਈ ਹੈ। ਦੋ ਵੱਖ-ਵੱਖ ਮਾਮਲਿਆਂ ਵਿੱਚ ਪੁਲਿਸ ਨੇ ਚਾਰ ਤਸਕਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਖੇਪ ਪਾਕਿਸਤਾਨ ਤੋਂ ਭਾਰਤੀ ਸਰਹੱਦ 'ਤੇ ਪਹੁੰਚਾਈ ਗਈ ਸੀ ਅਤੇ ਫੜੇ ਗਏ ਸਮੱਗਲਰ ਇਸ ਖੇਪ ਨੂੰ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ 'ਚ ਪਹੁੰਚਾਉਣ ਵਾਲੇ ਸਨ। ਪੁਲਿਸ ਨੇ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।