ਪੀਜੀਆਈ ਨੇ ਪ੍ਰਿਤਪਾਲ ਦੀ ਮੈਡੀਕਲ ਰਿਪੋਰਟ ਸੌਂਪੀ
ਚੰਡੀਗੜ੍ਹ, 14 ਮਾਰਚ, ਨਿਰਮਲ : ਪੰਜਾਬ ਦੇ ਖਨੌਰੀ ਬਾਰਡਰ ’ਤੇ ਕਿਸਾਨਾਂ ਅਤੇ ਸੁਰੱਖਿਆ ਫੋਰਸ ਦੇ ਵਿਚ ਹੋਈ ਝੜਪ ਵਿਚ ਜ਼ਖਮੀ ਪ੍ਰਿਤਪਾਲ ਸਿੰਘ ਦੀ ਮੈਡੀਕਲ ਰਿਪੋਰਟ ਨੂੰ ਪੀਜੀਆਈ ਚੰਡੀਗੜ੍ਹ ਅਤੇ ਰੋਹਤਕ ਦੀ ਮੈਡੀਕਲ ਬੋਰਡ ਟੀਮ ਨੇ ਪੰਜਾਬ ਹਾਈ ਕੋਰਟ ਨੂੰ ਸੌਂਪ ਦਿੱਤਾ ਹੈ। ਇਸ ਰਿਪੋਟ ਵਿਚ ਮੈਡੀਕਲ ਬੋਰਡ ਨੇ ਫਿਜ਼ੀਕਲ ਟੌਰਚਰ ਹੋਣ ਦੀ ਗੱਲ ਕਹੀ ਹੈ। […]
By : Editor Editor
ਚੰਡੀਗੜ੍ਹ, 14 ਮਾਰਚ, ਨਿਰਮਲ : ਪੰਜਾਬ ਦੇ ਖਨੌਰੀ ਬਾਰਡਰ ’ਤੇ ਕਿਸਾਨਾਂ ਅਤੇ ਸੁਰੱਖਿਆ ਫੋਰਸ ਦੇ ਵਿਚ ਹੋਈ ਝੜਪ ਵਿਚ ਜ਼ਖਮੀ ਪ੍ਰਿਤਪਾਲ ਸਿੰਘ ਦੀ ਮੈਡੀਕਲ ਰਿਪੋਰਟ ਨੂੰ ਪੀਜੀਆਈ ਚੰਡੀਗੜ੍ਹ ਅਤੇ ਰੋਹਤਕ ਦੀ ਮੈਡੀਕਲ ਬੋਰਡ ਟੀਮ ਨੇ ਪੰਜਾਬ ਹਾਈ ਕੋਰਟ ਨੂੰ ਸੌਂਪ ਦਿੱਤਾ ਹੈ। ਇਸ ਰਿਪੋਟ ਵਿਚ ਮੈਡੀਕਲ ਬੋਰਡ ਨੇ ਫਿਜ਼ੀਕਲ ਟੌਰਚਰ ਹੋਣ ਦੀ ਗੱਲ ਕਹੀ ਹੈ। ਜਿਸ ਤੋਂ ਬਾਅਦ ਹਾਈ ਕੋਰਟ ਨੇ ਵੀ ਸਖ਼ਤ ਕਦਮ ਚੁੱਕਦੇ ਹੋਏ ਪ੍ਰਿਤਪਾਲ ਦੇ ਬਿਆਨ ਦਰਜ ਕਰਨ ਦੀ ਗੱਲ ਕਹੀ ਹੈ।
ਦਰਅਸਲ 21 ਫਰਵਰੀ ਨੂੰ ਹੋਈ ਘਟਨਾ ਵਿਚ ਜ਼ਖ਼ਮੀ ਪ੍ਰਿਤਪਾਲ ਸਿੰਘ ਦੇ ਪਿਤਾ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਦੀ ਸੁਣਵਾਈ ਤੋਂ ਬਾਅਦ ਹਾਈ ਕੋਰਟ ਨੇ ਪੀਜੀਆਈ ਚੰਡੀਗੜ੍ਹ ਨੂੰ ਮੈਡੀਕਲ ਰਿਪੋਰਟ ਦਾਖਲ ਕਰਨ ਲਈ ਕਿਹਾ ਹੈ। ਮੈਡੀਕਲ ਰਿਪੋਰਟ ਵਿਚ ਡਾਕਟਰਾਂ ਨੇ ਬਲੰਟ ਫੋਰਸ ਦੀ ਵਰਤੋਂ ਕਰਨ ਤੋਂ ਇਨਕਾਰ ਨਹੀਂ ਕੀਤਾ। ਜਸਟਿਸ ਹਰਕੇਸ਼ ਦੀ ਬੈਂਚ ਨੂੰ ਸੌਂਪੀ ਗਈ ਰਿਪੋਰਟ ਵਿਚ ਪੀਜੀਆਈ ਨੇ ਕਿਹਾ ਕਿ ਸੱਟਾਂ ਲਗਭਗ ਦੋ ਹਫਤੇ ਪੁਰਾਣੀਆਂ ਸਨ। ਚਾਰ ਸੱਟਾਂ ਗੰਭੀਰ ਸੀ ਅਤੇ ਬਾਕੀ ਆਮ ਸਨ। ਇੱਕ ਸੱਟ ਨੂੰ ਛੱਡ ਕੇ ਸਾਰੀ ਬਲੰਟ ਫੋਰਸ ਦੇ ਪ੍ਰਭਾਵ ਦੇ ਕਾਰਨ ਹੋਈਆਂ ਹਨ, ਜਿਸ ਕਾਰਨ ਡੂੰਘੇ ਜ਼ਖ਼ਮ ਹੋਏ ਹਨ।
ਇਹ ਵੀ ਪੜ੍ਹੋ
ਹੁਸ਼ਿਆਰਪੁਰ ਵਿਚ ਗੁਆਂਢੀਆਂ ਨੇ ਵਿਆਹ ਵਾਲੇ ਘਰ ’ਤੇ ਹਮਲਾ ਕਰ ਦਿੱਤਾ। ਦੱਸਦੇ ਚਲੀਏ ਕਿ ਹੁਸ਼ਿਆਰਪੁਰ ਦੇ ਕਸਬਾ ਟਾਂਡਾ ਉੜਮੁੜ ਵਿਚ ਦੋ ਸਾਲ ਪੁਰਾਣੇ ਹੱਤਿਆ ਦੀ ਕੋਸ਼ਿਸ਼ ਕੇਸ ਵਿਚ ਗਵਾਹੀ ਦੇਣ ਵਾਲੇ ਪਰਵਾਰ ’ਤੇ ਕਰੀਬ ਇੱਕ ਦਰਜਨ ਤੋਂ ਜ਼ਿਆਦਾ ਹਮਲਾਵਰਾਂ ਨੇ ਜਾਨ ਲੇਵਾ ਹਮਲਾ ਕਰ ਦਿੱਤਾ। ਜਿਸ ਘਰ ’ਤੇ ਹਮਲਾ ਹੋਇਆ, ਉਸ ਘਰ ਵਿਚ 11 ਮਾਰਚ ਨੂੰ ਵਿਆਹ ਸੀ। ਪਹਿਲਾਂ ਤਾਂ ਘਰ ਦੇ ਬਾਹਰ ਇੱਟਾਂ ਤੇ ਪੱਥਰ ਮਾਰੇ ਗਏ ਫਿਰ ਘਰ ਦੇ ਅੰਦਰ ਵੜ ਕੇ ਤੇਜ਼ਧਾਰ ਹਥਿਆਰਾਂ ਨਾਲ ਸਮਾਨ ਤੋੜਿਆ। ਇਸ ਦੌਰਾਨ ਮੁਲਜ਼ਮਾਂ ਨੇ ਘਰ ਵਿਚ ਹਵਾਈ ਫਾਇਰਿੰਗ ਵੀ ਕੀਤੀ।
ਘਟਨਾ ਵਿਚ ਲਾੜਾ ਅਤੇ ਉਸ ਦਾ ਪਿਤਾ ਜ਼ਖਮੀ ਹੋਏ ਹਨ। ਪੂਰੀ ਘਟਨਾ ਦੇ ਕੁਝ ਵੀਡੀਓ ਵੀ ਸਾਹਮਣੇ ਆਏ ਹਨ। ਜਿਸ ਵਿਚ ਮੁਲਜ਼ਮ ਹਮਲਾ ਕਰਦੇ ਹੋਏ ਦਿਖਾਈ ਦੇ ਰਹੇ ਹਨ। ਥਾਣਾ ਟਾਂਡਾ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਟਾਂਡਾ ਉੜਮੁੜ ਦੇ ਪਿੰਡ ਰਾਣੀ ਪਿੰਡ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਨੇ ਪੁਲਿਸ ਨੂੰ ਕਿਹਾ ਕਿ ਉਨ੍ਹਾਂ ਦੇ ਘਰ ਵਿਚ ਬੇਟੇ ਮਨਿੰਦਰ ਸਿੰਘ ਦਾ ਵਿਆਹ ਸੀ। ਇਸ ਦੇ ਚਲਦਿਆਂ ਘਰ ਵਿਚ ਕਾਫੀ ਮਹਿਮਾਨ ਆਏ ਹੋਏ ਸੀ। ਬੀਤੇ ਦਿਨ ਰੋਜ਼ਾਨਾ ਦੀ ਤਰ੍ਹਾਂ ਪੂਰਾ ਪਰਵਾਰ ਘਰ ਦੇ ਵਿਹੜੇ ਵਿਚ ਬੈਠਾ ਸੀ। ਸ਼ਾਮ ਕਰੀਬ ਸਾਢੇ ਛੇ ਵਜੇ ਇੱਕ ਦਰਜਨ ਹਮਲਾਵਰਾਂ ਨੇ ਪੱਥਰ ਮਾਰਨੇ ਸ਼ੁਰੂ ਕਰ ਦਿੱਤੇ। ਘਟਨਾ ਸਮੇਂ ਪਰਵਾਰ ਘਰ ਦੇ ਵਿਹੜੇ ਵਿਚ ਬੈਠ ਕੇ ਸ਼ਗਨ ਗਿਣ ਰਿਹਾ ਸੀ।
ਮੁਲਜ਼ਮਾਂ ਨੇ ਹਮਲਾ ਕਰਦੇ ਸਮੇਂ ਘਰ ਦੇ ਅੰਦਰ ਹਵਾਈ ਫਾਇਰ ਵੀ ਕੀਤੇ। ਘਟਨਾ ਵਿਚ ਲਾੜਾ ਅਤੇ ਉਸ ਦਾ ਪਿਤਾ ਬੁਰੀ ਤਰ੍ਹਾਂ ਜ਼ਖਮੀ ਹੋਏ ਹਨ। ਜਿਨ੍ਹਾਂ ਇਲਾਜ ਲਈ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ। ਪਰਵਾਰ ਨੇ ਹਮਲਾ ਕਰਨ ਦਾ ਇਲਜ਼ਾਮ ਪਿੰਡ ਦੇ ਹੀ ਰਹਿਣ ਵਾਲੇ ਸੁਰਜੀਤ ਸਿੰਘ ਅਤੇ ਉਨ੍ਹਾਂ ਦੇ ਬੇਟੇ ਮਨਦੀਪ ਸਿੰਘ, ਦਲਵੀਰ ਸਿੰਘ, ਅਮਰੀਕ ਸਿੰਘ, ਗੁਰਨੇਕ ਸਿੰਘ ਅਤੇ ਮਨਦੀਪ ਸਿੰਘ ’ਤੇ ਲਗਾਇਆ ਹੈ। ਪੁਲਿਸ ਨੇ ਸਾਰਿਆਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਹੇਠ ਕੇਸ ਦਰਜ ਕਰ ਲਿਆ।