ਪ੍ਰੇਮਿਕਾ ਨੂੰ ਮਿਲਣ ਆਏ ਨੌਜਵਾਨ ਦੀ ਪਿੰਡ ਵਾਸੀਆਂ ਵਲੋਂ ਕੁੱਟਮਾਰ

ਬਠਿੰਡਾ, 21 ਜੁਲਾਈ, ਹ.ਬ. : ਬਠਿੰਡਾ ਦੇ ਪਿੰਡ ਕਰਮਗੜ੍ਹ ਵਿੱਚ ਬੀਤੀ ਰਾਤ ਆਪਣੀ ਪ੍ਰੇਮਿਕਾ ਨੂੰ ਮਿਲਣ ਆਏ ਇੱਕ ਨੌਜਵਾਨ ਅਤੇ ਉਸ ਦੇ ਦੋ ਦੋਸਤਾਂ ਨੂੰ ਪਿੰਡ ਵਾਸੀਆਂ ਨੇ ਚੋਰ ਸਮਝ ਕੇ ਫੜ ਲਿਆ ਅਤੇ ਉਨ੍ਹਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਪਿੰਡ ਵਾਸੀਆਂ ਵਲੋਂ ਕੁੱਟਮਾਰ ਕਰਨ ਤੋਂ ਬਾਅਦ ਤਿੰਨਾਂ ਨੌਜਵਾਨਾਂ ਨੇ ਹੱਥ ਜੋੜ ਕੇ ਮੁਆਫੀ ਮੰਗਣੀ ਸ਼ੁਰੂ ਕਰ ਦਿੱਤੀ। ਮਾਮਲੇ ਦੀ ਸੂਚਨਾ ਥਾਣਾ ਸਦਰ ਬਠਿੰਡਾ ਨੂੰ ਦਿੱਤੀ ਗਈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਤਿੰਨਾਂ ਨੌਜਵਾਨਾਂ ਨੂੰ ਹਿਰਾਸਤ ’ਚ ਲੈ ਲਿਆ। ਬਾਅਦ ਵਿਚ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਥਾਣੇ ਬੁਲਾਇਆ ਗਿਆ ਅਤੇ ਉਨ੍ਹਾਂ ਤੋਂ ਮੁਆਫੀ ਮੰਗਣ ਤੋਂ ਬਾਅਦ ਛੱਡ ਦਿੱਤਾ ਗਿਆ। ਦਰਅਸਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਗਿੱਦੜਬਾਹਾ ਮੰਡੀ ਦਾ ਰਹਿਣ ਵਾਲਾ ਇੱਕ ਨੌਜਵਾਨ ਆਪਣੇ ਦੋ ਦੋਸਤਾਂ ਨਾਲ ਬਠਿੰਡਾ ਜ਼ਿਲ੍ਹੇ ਦੇ ਪਿੰਡ ਕਰਮਗੜ੍ਹ ਦੀ ਰਹਿਣ ਵਾਲੀ ਇੱਕ ਲੜਕੀ ਨੂੰ ਮਿਲਣ ਰਾਤ ਨੂੰ ਉਸ ਦੇ ਪਿੰਡ ਪਹੁੰਚਿਆ। ਜਦੋਂ ਤਿੰਨੋਂ ਨੌਜਵਾਨ ਲੜਕੀ ਨੂੰ ਮਿਲਣ ਲਈ ਉਸ ਦੇ ਘਰ ਵੱਲ ਨੂੰ ਜਾ ਰਹੇ ਸਨ ਤਾਂ ਪਿੰਡ ਦੇ ਹੀ ਰਹਿਣ ਵਾਲੇ ਇੱਕ ਵਿਅਕਤੀ ਨੇ ਉਨ੍ਹਾਂ ਨੂੰ ਦੇਖ ਲਿਆ ਅਤੇ ਉਨ੍ਹਾਂ ਨੂੰ ਚੋਰ ਕਹਿ ਕੇ ਰੌਲਾ ਪਾਇਆ। ਇਸ ਤੋਂ ਬਾਅਦ ਆਸਪਾਸ ਦੇ ਸਾਰੇ ਲੋਕ ਮੌਕੇ ’ਤੇ ਇਕੱਠੇ ਹੋ ਗਏ ਅਤੇ ਤਿੰਨਾਂ ਨੌਜਵਾਨਾਂ ਨੂੰ ਫੜ ਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਪਿੰਡ ਦੇ ਲੋਕਾਂ ਨੇ ਉਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…