ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿਚ ਮੀਂਹ ਦੀ ਚਿਤਾਵਨੀ
ਚੰਡੀਗੜ੍ਹ, 14 ਜੁਲਾਈ, ਹ.ਬ. : ਪੰਜਾਬ ਵਿੱਚ ਹੜ੍ਹਾਂ ਤੋਂ ਅਜੇ ਤੱਕ ਕੋਈ ਰਾਹਤ ਨਹੀਂ ਮਿਲੀ ਹੈ। ਹੜ੍ਹ ਦਾ ਅਸਰ ਸਰਹੱਦੀ ਪਿੰਡਾਂ ਤੱਕ ਪਹੁੰਚ ਗਿਆ ਹੈ। ਪਰ ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਦਿੱਤਾ ਹੈ। ਫਿਰੋਜ਼ਪੁਰ, ਮੋਗਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਵਿੱਚ ਅਗਲੇ ਕੁੱਝ ਸਮੇਂ ਦੌਰਾਨ ਮੀਂਹ ਪੈਣ ਦਾ […]
By : Editor (BS)
ਚੰਡੀਗੜ੍ਹ, 14 ਜੁਲਾਈ, ਹ.ਬ. : ਪੰਜਾਬ ਵਿੱਚ ਹੜ੍ਹਾਂ ਤੋਂ ਅਜੇ ਤੱਕ ਕੋਈ ਰਾਹਤ ਨਹੀਂ ਮਿਲੀ ਹੈ। ਹੜ੍ਹ ਦਾ ਅਸਰ ਸਰਹੱਦੀ ਪਿੰਡਾਂ ਤੱਕ ਪਹੁੰਚ ਗਿਆ ਹੈ। ਪਰ ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਦਿੱਤਾ ਹੈ। ਫਿਰੋਜ਼ਪੁਰ, ਮੋਗਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਵਿੱਚ ਅਗਲੇ ਕੁੱਝ ਸਮੇਂ ਦੌਰਾਨ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਹਿਮਾਚਲ ’ਚ ਫਿਰ ਤੋਂ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜੇਕਰ ਇਹ ਬਰਸਾਤ ਆਮ ਹੁੰਦੀ ਹੈ ਤਾਂ ਸਭ ਕੁਝ ਕਾਬੂ ਹੇਠ ਹੋ ਜਾਵੇਗਾ। ਪਰ ਜੇਕਰ ਬਾਰਸ਼ ਇੱਕ ਵਾਰ ਫਿਰ ਕਾਬੂ ਤੋਂ ਬਾਹਰ ਹੋ ਜਾਂਦੀ ਹੈ ਤਾਂ ਹਿਮਾਚਲ ਦੇ ਨਾਲ-ਨਾਲ ਪੰਜਾਬ ਵਿੱਚ ਵੀ ਇੱਕ ਵਾਰ ਫਿਰ ਹਾਲਾਤ ਖਰਾਬ ਹੋ ਸਕਦੇ ਹਨ।
ਸੀਐਮ ਭਗਵੰਤ ਮਾਨ ਅੱਜ ਫਿਰੋਜ਼ਪੁਰ ਦੌਰੇ ’ਤੇ ਹਨ। ਜ਼ਿਕਰਯੋਗ ਹੈ ਕਿ ਫਿਰੋਜ਼ਪੁਰ ਵਿੱਚ ਪਿਛਲੇ ਦੋ ਦਿਨਾਂ ਤੋਂ ਸਮੱਸਿਆਵਾਂ ਵਧਦੀਆਂ ਜਾ ਰਹੀਆਂ ਹਨ। ਪਾਣੀ ਦਾ ਪੱਧਰ ਅਜੇ ਵੀ ਉੱਥੇ ਹੀ ਹੈ। ਫ਼ਿਰੋਜ਼ਪੁਰ ਦੇ ਪਿੰਡ ਢੱਕਾ ਬੱਸੀ ਵਿੱਚ ਕਰੀਬ 25 ਘਰ ਢਹਿ ਗਏ ਹਨ।