ਪੰਜਾਬ ਪੁਲਿਸ ਨੇ ਡਰੋਨ ਰਾਹੀਂ ਹਥਿਆਰ ਮੰਗਵਾਉਣ ਵਾਲੇ ਲਾਰੈਂਸ ਗਿਰੋਹ ਦੇ 4 ਮੈਂਬਰ ਕੀਤੇ ਕਾਬੂ
ਬਠਿੰਡਾ, 15 ਜੁਲਾਈ, ਹ.ਬ. : ਪੰਜਾਬ ਪੁਲਿਸ ਨੇ ਡਰੋਨ ਰਾਹੀਂ ਹਥਿਆਰ ਅਤੇ ਹੈਰੋਇਨ ਮੰਗਵਾਉਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਚਾਰ ਤਸਕਰਾਂ ਨੂੰ ਕਾਬੂ ਕੀਤਾ ਹੈ। ਇਹ ਸਾਰੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨਾਲ ਜੁੜੇ ਹੋਏ ਹਨ। ਪੁਲਿਸ ਨੇ ਗੈਂਗਸਟਰ ਬਲਜਿੰਦਰ ਸਿੰਘ ਉਰਫ਼ ਬਿੰਦਰੀ ਅਤੇ ਉਸ ਦੇ ਤਿੰਨ ਸਾਥੀਆਂ ਨੂੰ […]
By : Editor (BS)
ਬਠਿੰਡਾ, 15 ਜੁਲਾਈ, ਹ.ਬ. : ਪੰਜਾਬ ਪੁਲਿਸ ਨੇ ਡਰੋਨ ਰਾਹੀਂ ਹਥਿਆਰ ਅਤੇ ਹੈਰੋਇਨ ਮੰਗਵਾਉਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਚਾਰ ਤਸਕਰਾਂ ਨੂੰ ਕਾਬੂ ਕੀਤਾ ਹੈ। ਇਹ ਸਾਰੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨਾਲ ਜੁੜੇ ਹੋਏ ਹਨ। ਪੁਲਿਸ ਨੇ ਗੈਂਗਸਟਰ ਬਲਜਿੰਦਰ ਸਿੰਘ ਉਰਫ਼ ਬਿੰਦਰੀ ਅਤੇ ਉਸ ਦੇ ਤਿੰਨ ਸਾਥੀਆਂ ਨੂੰ ਬਠਿੰਡਾ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਸਫਲਤਾ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਬਠਿੰਡਾ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਹਾਸਲ ਕੀਤੀ ਹੈ। ਮੁਲਜ਼ਮਾਂ ਕੋਲੋਂ ਇੱਕ ਚੀਨੀ ਪਿਸਤੌਲ, ਪੰਜ ਕਾਰਤੂਸ, 270 ਗ੍ਰਾਮ ਹੈਰੋਇਨ ਅਤੇ ਇੱਕ ਔਡੀ ਕਾਰ ਬਰਾਮਦ ਹੋਈ ਹੈ। ਹੋਰ ਮੁਲਜ਼ਮਾਂ ਵਿੱਚ ਬਲਜਿੰਦਰ ਸਿੰਘ ਉਰਫ਼ ਰੈਂਚ ਵਾਸੀ ਪਿੰਡ ਮਾਹੀਨੰਗਲ ਥਾਣਾ ਤਲਵੰਡੀ ਸਾਬੋ (ਬਠਿੰਡਾ), ਮਨਪ੍ਰੀਤ ਸਿੰਘ ਉਰਫ਼ ਮਨੀ ਵਾਸੀ ਮਮਦੋਟ (ਫ਼ਿਰੋਜ਼ਪੁਰ) ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਰਾ ਵਾਸੀ ਖੁੰਦਰ ਉਤਾੜ ਥਾਣਾ ਮਮਦੋਟ (ਫ਼ਿਰੋਜ਼ਪੁਰ) ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਦਾ ਅਪਰਾਧਿਕ ਇਤਿਹਾਸ ਹੈ। ਪੁੱਛਗਿੱਛ ’ਚ ਹੋਰ ਵੀ ਕਈ ਰਾਜ਼ ਸਾਹਮਣੇ ਆਉਣ ਦੀ ਸੰਭਾਵਨਾ ਹੈ।