ਪੰਜਾਬ ਭਰ ਵਿੱਚ ਨੈਸ਼ਨਲ ਲੋਕ ਅਦਾਲਤ ਲਗਾਈ ਗਈ
ਚੰਡੀਗੜ੍ਹ, 12 ਮਈ, ਨਿਰਮਲ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਵਿੱਚ ਅੱਜ ਰਾਜ ਭਰ ਵਿੱਚ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਕੁੱਲ 371 ਬੈਂਚਾਂ ਵਿੱਚ 2.87 ਲੱਖ ਦੇ ਕਰੀਬ ਕੇਸ ਸੁਣਵਾਈ […]
By : Editor Editor
ਚੰਡੀਗੜ੍ਹ, 12 ਮਈ, ਨਿਰਮਲ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਵਿੱਚ ਅੱਜ ਰਾਜ ਭਰ ਵਿੱਚ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।
ਇਸ ਲੋਕ ਅਦਾਲਤ ਵਿੱਚ ਕੁੱਲ 371 ਬੈਂਚਾਂ ਵਿੱਚ 2.87 ਲੱਖ ਦੇ ਕਰੀਬ ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ ਵਿੱਚ ਦੀਵਾਨੀ ਕੇਸਾਂ, ਘਰੇਲੂ ਝਗੜਿਆਂ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਲੇਬਰ ਨਾਲ ਸਬੰਧਤ ਕੇਸ, ਫੌਜਦਾਰੀ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ.ਆਈ.ਆਰਜ਼/ਅਨਟਰੇਸੀਬਲ ਰਿਪੋਰਟਾਂ ਨੂੰ ਰੱਦ ਕਰਨ ਆਦਿ ਦੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਕੇਸਾਂ ਦੀ ਸੁਣਵਾਈ ਹੋਈ।
ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਸ੍ਰੀ ਮਨਜਿੰਦਰ ਸਿੰਘ ਅਤੇ ਸ੍ਰੀਮਤੀ ਸਮ੍ਰਿਤੀ ਧੀਰ ਵਧੀਕ ਮੈਂਬਰ ਸਕੱਤਰ ਨੇ ਕੋਰਟ ਕੰਪਲੈਕਸ, ਲੁਧਿਆਣਾ ਦਾ ਦੌਰਾ ਕੀਤਾ ਅਤੇ ਲੋਕ ਅਦਾਲਤਾਂ ਦੇ ਬੈਚਾਂ ਦਾ ਨਿਰੀਖਣ ਕੀਤਾ।
ਮੈਂਬਰ ਸਕੱਤਰ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਨਾ ਹੈ। ਲੋਕਾਂ ਨੂੰ ਆਪਣੇ ਵਿਵਾਦਾਂ ਦਾ ਨਿਪਟਾਰਾ ਵਿਕਲਪਿਕ ਝਗੜਾ ਨਿਪਟਾਰਾ ਕੇਂਦਰਾਂ ਰਾਹੀਂ ਕਰਵਾਉਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ।
ਮੈਂਬਰ ਸਕੱਤਰ ਨੇ ਅੱਗੇ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਵੱਲੋਂ ਸੂਬੇ ਭਰ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਹੈਲਪਲਾਈਨ ਨੰਬਰ 15100 ਸ਼ੁਰੂ ਕੀਤਾ ਗਿਆ ਹੈ, ਜਿਸ ਰਾਹੀਂ ਹਰ ਲੋੜਵੰਦ ਵਿਅਕਤੀ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਹਰ ਤਰ੍ਹਾਂ ਦੀ ਜਾਣਕਾਰੀ ਘਰ ਬੈਠੇ ਹੀ ਪ੍ਰਾਪਤ ਕਰ ਸਕਦਾ ਹੈ।
ਮੈਂਬਰ ਸਕੱਤਰ ਨੇ ਕਿਹਾ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਲੋਕਾਂ ਦੇ ਫੈਸਲੇ ਲੈਣ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਦਾ ਲੋਕ ਅਦਾਲਤਾਂ ਵਿੱਚ ਨਿਪਟਾਰਾ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉਣ।
ਇਹ ਵੀ ਪੜ੍ਹੋ
ਦੇਸ਼ ਵਿੱਚ ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖਣ ਲਈ ਕੇਂਦਰ ਵਿੱਚ ਬਦਲਾਅ ਜ਼ਰੂਰੀ ਹੈ। ਪੰਜਾਬ ਵਿੱਚ ਨੌਜਵਾਨਾਂ ਦਾ ਸ਼ਰੇਆਮ ਕਤਲ ਹੋ ਰਿਹਾ ਹੈ। ਫਿਰੌਤੀ ਮੰਗੀ ਜਾ ਰਹੀ ਹੈ, ਇਸ ਲਈ ਜੇਕਰ ਅਸੀਂ ਪੰਜਾਬ ਵਿਚ ਵੀ ਕਾਂਗਰਸ ਪਾਰਟੀ ਦਾ ਸਾਥ ਦੇਈਏ ਤਾਂ ਆਉਣ ਵਾਲੇ ਸਮੇਂ ਵਿਚ ਦੇਸ਼ ਵਿਚ ਸ਼ਾਂਤੀ ਬਣੀ ਰਹੇਗੀ। ਇਹ ਗੱਲ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਜੀਤ ਮਹਿੰਦਰ ਸਿੰਘ ਸਿੱਧੂ ਦੇ ਹੱਕ ਵਿੱਚ ਕੀਤੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਹੀ।
ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਉਹ 24 ਮਹੀਨਿਆਂ ਤੋਂ ਆਪਣੇ ਪੁੱਤਰ ਲਈ ਇਨਸਾਫ਼ ਦੀ ਭਾਲ ਕਰ ਰਹੇ ਹਨ ਪਰ ਬੀਤੇ ਦਿਨ ਜਦੋਂ ਮਾਣਯੋਗ ਅਦਾਲਤ ਨੇ ਦੋਸ਼ੀਆਂ ’ਤੇ ਦੋਸ਼ ਆਇਦ ਕੀਤੇ ਤਾਂ ਇੰਝ ਲੱਗ ਰਿਹਾ ਸੀ ਜਿਵੇਂ ਉਨ੍ਹਾਂ ਦੇ ਪੁੱਤਰ ਨੂੰ ਇਨਸਾਫ਼ ਮਿਲ ਗਿਆ ਹੋਵੇ ਪਰ ਉਨ੍ਹਾਂ ਕਿਹਾ ਕਿ ਇਨਸਾਫ਼ ਨਹੀਂ ਮਿਲੇਗਾ. ਕਿਉਂਕਿ ਦੋਸ਼ੀ ਹਰ ਦਿਨ ਨਵੀਂ ਨਵੀਂ ਚਾਲ ਚਲ ਰਹੇ ਹਨ।
ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਵਿੱਚ ਅੱਜ ਤੱਕ ਪੰਜਾਬ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਫਿਰੌਤੀ ਮੰਗੀ ਜਾ ਰਹੀ ਹੈ, ਨੌਜਵਾਨਾਂ ਦੇ ਕਤਲ ਹੋ ਰਹੇ ਹਨ ਪਰ ਸਰਕਾਰ ਸ਼ਾਂਤੀ ਕਾਇਮ ਰੱਖਣ ਵਿੱਚ ਫੇਲ੍ਹ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਦੀ ਗੱਲ ਕਰੀਏ ਤਾਂ ਦੇਸ਼ ’ਚ ਭਾਜਪਾ ਕੱਟੜਤਾ ਦੇ ਨਾਂ ’ਤੇ ਵੋਟਾਂ ਮੰਗ ਰਹੀ ਹੈ। ਧਰਮ ਦੇ ਨਾਂ ’ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਅਸੀਂ ਦੇਸ਼ ਦੇ ਹਿੱਤ ’ਚ ਵੋਟ ਪਾਉਂਦੇ ਹਾਂ ਤਾਂ ਕੇਂਦਰ ’ਚ ਬਦਲਾਅ ਦੀ ਲੋੜ ਹੈ। ਤਾਂ ਜੋ ਅਸੀਂ ਦੇਸ਼ ਨੂੰ ਨਵਾਂ ਪ੍ਰਧਾਨ ਮੰਤਰੀ ਦੇ ਸਕੀਏ।