Begin typing your search above and press return to search.

ਪੰਜਾਬ ਵਿਚ ਕਿੰਨੇ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਜਾਣੋ

ਚੰਡੀਗੜ੍ਹ, 27 ਮਈ, ਨਿਰਮਲ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਚੋਣ ਕਮਿਸ਼ਨ ਨੇ ਸਖ਼ਤ ਹੁਕਮ ਜਾਰੀ ਕਰਦਿਆਂ ਚੋਣਾਂ ਕਾਰਨ 1 ਜੂਨ ਨੂੰ ਛੁੱਟੀ ਹੋਣ ਦਾ ਐਲਾਨ ਵੀ ਕੀਤਾ ਹੈ। ਇਸ ਦਿਨ ਸਰਕਾਰੀ ਅਦਾਰਿਆਂ, ਗੈਰ-ਸਰਕਾਰੀ ਅਦਾਰਿਆਂ, ਬੈਂਕਾਂ, ਫੈਕਟਰੀਆਂ ਅਤੇ ਦੁਕਾਨਾਂ ਵਿੱਚ ਪੇਡ ਛੁੱਟੀ ਰਹੇਗੀ ਤਾਂ ਜੋ ਲੋਕ ਆਪਣੀ ਵੋਟ ਪਾਉਣ ਲਈ ਜਾ ਸਕਣ। ਇਸ ਦੇ […]

ਪੰਜਾਬ ਵਿਚ ਕਿੰਨੇ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਜਾਣੋ
X

Editor EditorBy : Editor Editor

  |  27 May 2024 8:50 AM IST

  • whatsapp
  • Telegram


ਚੰਡੀਗੜ੍ਹ, 27 ਮਈ, ਨਿਰਮਲ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਚੋਣ ਕਮਿਸ਼ਨ ਨੇ ਸਖ਼ਤ ਹੁਕਮ ਜਾਰੀ ਕਰਦਿਆਂ ਚੋਣਾਂ ਕਾਰਨ 1 ਜੂਨ ਨੂੰ ਛੁੱਟੀ ਹੋਣ ਦਾ ਐਲਾਨ ਵੀ ਕੀਤਾ ਹੈ। ਇਸ ਦਿਨ ਸਰਕਾਰੀ ਅਦਾਰਿਆਂ, ਗੈਰ-ਸਰਕਾਰੀ ਅਦਾਰਿਆਂ, ਬੈਂਕਾਂ, ਫੈਕਟਰੀਆਂ ਅਤੇ ਦੁਕਾਨਾਂ ਵਿੱਚ ਪੇਡ ਛੁੱਟੀ ਰਹੇਗੀ ਤਾਂ ਜੋ ਲੋਕ ਆਪਣੀ ਵੋਟ ਪਾਉਣ ਲਈ ਜਾ ਸਕਣ।

ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਹੁਕਮ ਜਾਰੀ ਕੀਤੇ ਹਨ ਕਿ ਸ਼ਰਾਬ ਦੇ ਠੇਕੇ 30 ਮਈ ਸ਼ਾਮ 6 ਵਜੇ ਤੋਂ 1 ਜੂਨ ਸ਼ਾਮ 6 ਵਜੇ ਤੱਕ ਬੰਦ ਰਹਿਣਗੇ। 4 ਜੂਨ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਪੂਰਾ ਦਿਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਇਸ ਕਾਰਨ ਰੈਸਟੋਰੈਂਟਾਂ ਅਤੇ ਪੱਬਾਂ ਨੂੰ ਵੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਰੈਸਟੋਰੈਂਟ, ਕਲੱਬ, ਸੀਐਸਡੀ ਕੰਟੀਨਾਂ, ਦੁਕਾਨਾਂ ਜਾਂ ਜਨਤਕ ਥਾਵਾਂ ’ਤੇ ਨਾ ਤਾਂ ਸ਼ਰਾਬ ਵੇਚੀ ਜਾਵੇਗੀ ਅਤੇ ਨਾ ਹੀ ਸਟਾਕ ਕੀਤੀ ਜਾਵੇਗੀ। ਇਨ੍ਹਾਂ ਹੁਕਮਾਂ ਨੂੰ ਬਿਨਾਂ ਲਾਇਸੈਂਸ ਵਾਲੀਆਂ ਥਾਵਾਂ ’ਤੇ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Next Story
ਤਾਜ਼ਾ ਖਬਰਾਂ
Share it