ਪੰਜਾਬ ਸਰਕਾਰ ਸਮੇਤ 15 ਵਿਭਾਗਾਂ ਨੂੰ ਨੋਟਿਸ : ਜ਼ਹਿਰੀਲੀ ਸ਼ਰਾਬ ਮਾਮਲਾ

ਪੰਜਾਬ ਸਰਕਾਰ ਸਮੇਤ 15 ਵਿਭਾਗਾਂ ਨੂੰ ਨੋਟਿਸ : ਜ਼ਹਿਰੀਲੀ ਸ਼ਰਾਬ ਮਾਮਲਾ

ਹਾਈਕੋਰਟ ਨੇ 22 ਮਈ ਤੱਕ ਜਵਾਬ ਮੰਗਿਆ
ਚੰਡੀਗੜ੍ਹ : ਪੰਜਾਬ ਦੇ ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਨਾਲ 21 ਲੋਕਾਂ ਦੀ ਮੌਤ ਨਾਲ ਸਬੰਧਤ ਮਾਮਲੇ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਸਾਰੇ ਤੱਥਾਂ ਨੂੰ ਸੁਣਨ ਤੋਂ ਬਾਅਦ ਪੰਜਾਬ ਅਤੇ ਕੇਂਦਰ ਸਰਕਾਰ ਸਮੇਤ ਕੁੱਲ 15 ਵਿਭਾਗਾਂ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਵਿੱਚ ਸੰਗਰੂਰ ਜ਼ਿਲ੍ਹੇ ਦੇ ਪਿੰਡ ਚੀਮਾ ਦੇ ਐਸਐਚਓ ਤੋਂ ਲੈ ਕੇ ਪੁਲੀਸ ਅਤੇ ਆਬਕਾਰੀ ਵਿਭਾਗ ਨੂੰ ਧਿਰ ਬਣਾਇਆ ਗਿਆ ਹੈ।

ਇਸ ਦੇ ਨਾਲ ਹੀ ਅਦਾਲਤ ਨੇ ਸਾਰੇ ਵਿਭਾਗਾਂ ਨੂੰ 22 ਮਈ ਨੂੰ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਇੱਕ ਜਨਹਿਤ ਪਟੀਸ਼ਨ ਮਾਰਚ ਦੇ ਅਖੀਰਲੇ ਹਫ਼ਤੇ ਮੁਹਾਲੀ ਦੇ ਵਸਨੀਕ ਬਿਕਰਮਜੀਤ ਸਿੰਘ ਵੱਲੋਂ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਸੀ।

ਪਟੀਸ਼ਨਕਰਤਾ ਦੀ ਤਰਫੋਂ ਅਦਾਲਤ ‘ਚ ਦਲੀਲ ਦਿੱਤੀ ਗਈ ਹੈ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਸੂਬੇ ‘ਚ ਚੋਣ ਜ਼ਾਬਤਾ ਲਾਗੂ ਹੈ ਪਰ ਇਸ ਦੇ ਬਾਵਜੂਦ ਜ਼ਹਿਰੀਲੀ ਸ਼ਰਾਬ ਵੇਚਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ | ਉਨ੍ਹਾਂ ਸੰਗਰੂਰ ਜ਼ਿਲ੍ਹੇ ਦੇ 8 ਪਿੰਡਾਂ ਵਿੱਚ ਹੋਈਆਂ ਮੌਤਾਂ ਦੇ ਅੰਕੜੇ ਵੀ ਅਦਾਲਤ ਵਿੱਚ ਰੱਖੇ ਹਨ। ਨਾਲ ਹੀ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਅਜਿਹੇ ਹਾਲਾਤ ਮੁੜ ਪੈਦਾ ਨਾ ਹੋਣ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…