ਪੰਜਾਬੀ ਗਾਇਕ ਸਿੰਗਾ ਸਣੇ ਪੰਜ ਲੋਕਾਂ ’ਤੇ ਐਫਆਈਆਰ ਦਰਜ
ਕਪੂਰਥਲਾ, 11 ਅਗਸਤ, ਹ.ਬ. : ਕਪੂਰਥਲਾ ’ਚ ਅਸ਼ਲੀਲਤਾ ਅਤੇ ਹਥਿਆਰਾਂ ਦਾ ਪ੍ਰਚਾਰ ਕਰਨ ਦੇ ਦੋਸ਼ ’ਚ ਪੰਜਾਬੀ ਗਾਇਕ ਮਨਪ੍ਰੀਤ ਸਿੰਘ ਸਿੰਗਾ ਸਮੇਤ 5 ਲੋਕਾਂ ’ਤੇ ਐਫ.ਆਈ.ਆਰ. ਭੀਮ ਰਾਓ ਯੁਵਾ ਫੋਰਸ ਦੇ ਮੁਖੀ ਅਮਨਦੀਪ ਸਹੋਤਾ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਗਿਆ ਹੈ। ਫੋਰਸ ਦੇ ਮੈਂਬਰਾਂ ਨੇ ਐਸਐਸਪੀ ਕਪੂਰਥਲਾ ਨੂੰ ਲਿਖਤੀ ਸ਼ਿਕਾਇਤ ਕੀਤੀ ਹੈ ਕਿ ਪੰਜਾਬੀ […]

By : Editor (BS)
ਕਪੂਰਥਲਾ, 11 ਅਗਸਤ, ਹ.ਬ. : ਕਪੂਰਥਲਾ ’ਚ ਅਸ਼ਲੀਲਤਾ ਅਤੇ ਹਥਿਆਰਾਂ ਦਾ ਪ੍ਰਚਾਰ ਕਰਨ ਦੇ ਦੋਸ਼ ’ਚ ਪੰਜਾਬੀ ਗਾਇਕ ਮਨਪ੍ਰੀਤ ਸਿੰਘ ਸਿੰਗਾ ਸਮੇਤ 5 ਲੋਕਾਂ ’ਤੇ ਐਫ.ਆਈ.ਆਰ. ਭੀਮ ਰਾਓ ਯੁਵਾ ਫੋਰਸ ਦੇ ਮੁਖੀ ਅਮਨਦੀਪ ਸਹੋਤਾ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਗਿਆ ਹੈ।
ਫੋਰਸ ਦੇ ਮੈਂਬਰਾਂ ਨੇ ਐਸਐਸਪੀ ਕਪੂਰਥਲਾ ਨੂੰ ਲਿਖਤੀ ਸ਼ਿਕਾਇਤ ਕੀਤੀ ਹੈ ਕਿ ਪੰਜਾਬੀ ਗਾਇਕ ਮਨਪ੍ਰੀਤ ਸਿੰਘ ਉਰਫ਼ ਸਿੰਗਾ ਵਾਸੀ ਪਿੰਡ ਜਾਗਨੀਵਾਲ ਜ਼ਿਲ੍ਹਾ ਹੁਸ਼ਿਆਰਪੁਰ ਨੇ ਹਥਿਆਰਾਂ ਵਾਲੇ ਗੀਤਾਂ ਦਾ ਪ੍ਰਚਾਰ ਕਰਕੇ ਪੰਜਾਬ ਦੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ।
ਹੁਣ ਸਿੰਗਾ ਦਾ ਨਵਾਂ ਗੀਤ ਸਟਿਲ ਲਾਈਵ.. ਜੋ ਇੱਕ ਮਹੀਨਾ ਪਹਿਲਾਂ ਲਾਂਚ ਹੋਇਆ ਸੀ ਪੰਜਾਬੀ ਚੈਨਲਾਂ ’ਤੇ ਲਗਾਤਾਰ ਚੱਲ ਰਿਹਾ ਹੈ। ਇਹ ਗੀਤ ਅਸ਼ਲੀਲਤਾ ਨਾਲ ਭਰਪੂਰ ਹੈ। ਇਸ ਗੀਤ ਵਿੱਚ ਅਸ਼ਲੀਲ ਸ਼ਬਦਾਂ ਦੀ ਵੀ ਵਰਤੋਂ ਕੀਤੀ ਗਈ ਹੈ, ਜਿਸ ਕਾਰਨ ਸਮਾਜ ਵਿੱਚ ਅਸ਼ਲੀਲਤਾ ਫੈਲ ਰਹੀ ਹੈ। ਅਜਿਹੇ ਗੀਤ ਸੁਣਨ ਯੋਗ ਨਹੀਂ ਹਨ।


