ਪੰਜਾਬੀ ਨੌਜਵਾਨ ਦੀ ਬਿਮਾਰੀ ਦੇ ਚਲਦਿਆਂ ਆਸਟੇ੍ਰਲੀਆ ਵਿਚ ਮੌਤ
ਨਵੀਂ ਦਿੱਲੀ, 4 ਮਈ, ਨਿਰਮਲ : ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਮੰਦਭਾਗੀਆਂ ਖ਼ਬਰਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਨਿੱਤ ਦਿਨ ਕੋਈ ਨਾ ਕੋਈ ਅਜਿਹੀ ਮੌਤ ਦੀ ਖ਼ਬਰ ਵਿਦੇਸ਼ ਤੋਂ ਸਾਹਮਣੇ ਆਉਂਦੀ ਰਹਿੰਦੀ । ਹੁਣ ਅਜਿਹੀ ਹੀ ਇਕ ਮੰਦਭਾਗੀ ਖ਼ਬਰ ਆਸਟ੍ਰੇਲੀਆ ਤੋਂ ਸਾਹਮਣੇ ਆ ਰਹੀ, ਜਿੱਥੇ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ […]
By : Editor Editor
ਨਵੀਂ ਦਿੱਲੀ, 4 ਮਈ, ਨਿਰਮਲ : ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਮੰਦਭਾਗੀਆਂ ਖ਼ਬਰਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਨਿੱਤ ਦਿਨ ਕੋਈ ਨਾ ਕੋਈ ਅਜਿਹੀ ਮੌਤ ਦੀ ਖ਼ਬਰ ਵਿਦੇਸ਼ ਤੋਂ ਸਾਹਮਣੇ ਆਉਂਦੀ ਰਹਿੰਦੀ । ਹੁਣ ਅਜਿਹੀ ਹੀ ਇਕ ਮੰਦਭਾਗੀ ਖ਼ਬਰ ਆਸਟ੍ਰੇਲੀਆ ਤੋਂ ਸਾਹਮਣੇ ਆ ਰਹੀ, ਜਿੱਥੇ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਇਹ ਨੌਜਵਾਨ ਬਿਮਾਰੀ ਤੋਂ ਪੀੜਤ ਸੀ, ਜਿਸ ਨੇ ਇਕ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜ ਦਿੱਤਾ।
ਆਸਟ੍ਰੇਲੀਆ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਐ, ਜਿੱਥੇ ਇਕ ਪੰਜਾਬੀ ਨੌਜਵਾਨ ਸ਼ਮਸ਼ੇਰ ਸਿੰਘ ਗਿੱਲ ਦੀ ਬਿਮਾਰੀ ਦੇ ਚਲਦਿਆਂ ਮੌਤ ਹੋ ਗਈ। ਸ਼ਮਸ਼ੇਰ ਸਿੰਘ ਗਿੱਲ ਨੂੰ ਗਿੱਲ ਈਲਵਾਲੀਆ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਸੀ ਅਤੇ ਉਹ ਆਸਟ੍ਰੇਲੀਆ ਦੇ ਮੈਲਬੌਰਨ ਵਿਖੇ ਰਹਿੰਦੇ ਸੀ। ਜਾਣਕਾਰੀ ਅਨੁਸਾਰ ਸ਼ਮਸ਼ੇਰ ਸਿੰਘ ਗਿੱਲ ਈਲਵਾਲੀਆ ਕਾਫ਼ੀ ਸਮੇਂ ਤੋਂ ਬਿਮਾਰ ਸਨ, ਜਿਨ੍ਹਾਂ ਦਾ ਸ਼ਨਸ਼ਾਈਨ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ ਪਰ ਇਲਾਜ ਦੌਰਾਨ ਉਨ੍ਹਾਂ ਦੀ ਸੋਮਵਾਰ ਨੂੰ ਮੌਤ ਹੋ ਗਈ, ਜਿਸ ਤੋਂ ਬਾਅਦ ਜਿੱਥੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ , ਉਥੇ ਹੀ ਸਥਾਨਕ ਭਾਈਚਾਰੇ ਵੱਲੋਂ ਸ਼ਮਸ਼ੇਰ ਗਿੱਲ ਨੂੰ ਯਾਦ ਕੀਤਾ ਜਾ ਰਿਹਾ ।
ਸਥਾਨਕ ਲੋਕਾਂ ਦਾ ਕਹਿਣਾ ਕਿ ਸ਼ਮਸ਼ੇਰ ਸਿੰਘ ਗਿੱਲ ਇਕ ਹਸਮੁੱਖ ਅਤੇ ਮਿਲਾਪੜੇ ਸੁਭਾਅ ਦਾ ਮਾਲਕ ਸੀ, ਉਸ ਨੂੰ ਇਕ ਕਾਰੋਬਾਰੀ ਹੋਣ ਦੇ ਨਾਲ ਨਾਲ ਚੰਗੇ ਲਿਖਾਰੀ ਅਤੇ ਸੱਭਿਆਚਾਰਕ ਮੇਲਿਆਂ ਦੇ ਆਯੋਜਕ ਵਜੋਂ ਵੀ ਜਾਣਿਆ ਜਾਂਦਾ ਸੀ। ਜਾਣਕਾਰੀ ਅਨੁਸਾਰ ਸ਼ਮਸ਼ੇਰ ਸਿੰਘ ਗਿੱਲ ਈਲਵਾਲੀਆ ਆਸਟ੍ਰੇਲੀਆ ਵਿਚ ਕਈ ਮੇਲੇ ਕਰਵਾ ਚੁੱਕੇ ਨੇ ਅਤੇ ਉਨ੍ਹਾਂ ਦੀਆਂ ਕਈ ਲਿਖਤਾਂ ਪ੍ਰਕਾਸ਼ਤ ਹੋ ਚੁੱਕੀਆਂ ਨੇ।
ਇਹ ਵੀ ਪੜ੍ਹੋ
ਪੰਜਾਬ ਦੀ ਸਿਆਸਤ ਤੋਂ ਦੂਰੀ ਬਣਾ ਚੁੱਕੇ ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਕਾਂਗਰਸ ਲਈ ਪ੍ਰਚਾਰ ਕਰਨ ਜਾ ਰਹੇ ਹਨ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਆਉਣ ਵਾਲੇ ਤਿੰਨ ਦਿਨਾਂ ਵਿੱਚ ਮੁੜ ਅੰਮ੍ਰਿਤਸਰ ਵਿੱਚ ਨਜ਼ਰ ਆਉਣਗੇ ਅਤੇ ਉਮੀਦਵਾਰ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਪ੍ਰਚਾਰ ਵੀ ਕਰਨਗੇ।
ਪ੍ਰਤਾਪ ਬਾਜਵਾ ਅੰਮ੍ਰਿਤਸਰ ਤੋਂ ਉਮੀਦਵਾਰ ਗੁਰਜੀਤ ਔਜਲਾ ਦੇ ਵਿਜ਼ਨ ਡਾਕੂਮੈਂਟ ਨੂੰ ਜਨਤਕ ਕਰਨ ਲਈ ਅੰਮ੍ਰਿਤਸਰ ਪੁੱਜੇ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਪਾਰਟੀ ਛੱਡਣ ਵਾਲੇ ਆਗੂਆਂ ’ਤੇ ਤੰਜ ਕੱਸਿਆ। ਉਨ੍ਹਾਂ ਕਿਹਾ ਕਿ ਪਾਰਟੀ ਛੱਡਣ ਵਾਲਿਆਂ ਨੂੰ ਸੁਰੱਖਿਆ ਅਤੇ ਮਹਿੰਗੀਆਂ ਗੱਡੀਆਂ ਦਾ ਲਾਲਚ ਦਿੱਤਾ ਗਿਆ ਹੈ। ਹਰ ਕੋਈ ਪਾਰਟੀ ਛੱਡਣ ਵਾਲੇ ਆਗੂਆਂ ਦੀ ਗੱਲ ਕਰਦਾ ਹੈ, ਆਉਣ ਵਾਲੇ ਦਿਨਾਂ ਵਿੱਚ ਵੱਡੀ ਗਿਣਤੀ ਵਿੱਚ ਆਗੂ ਕਾਂਗਰਸ ਵਿੱਚ ਸ਼ਾਮਲ ਹੋਣ ਜਾ ਰਹੇ ਹਨ।
ਕਾਂਗਰਸ ’ਚ ਚੱਲ ਰਹੀ ਆਪਸੀ ਕਲੇਸ਼ ’ਤੇ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਕੋਈ ਨਾਰਾਜ਼ਗੀ ਨਹੀਂ ਹੈ। ਅੰਮ੍ਰਿਤਸਰ ਵਿੱਚ ਸਾਰੇ ਸੀਨੀਅਰ ਆਗੂ, ਡਿਪਟੀ ਸੀਐਮ ਓਪੀ ਸੋਨੀ, ਜਸਬੀਰ ਡਿੰਪਾ, ਅੰਮ੍ਰਿਤਸਰ ਜ਼ਿਲ੍ਹੇ ਅਤੇ ਸ਼ਹਿਰੀ ਪ੍ਰਧਾਨ ਸਾਰੇ ਇੱਕ ਮੰਚ ’ਤੇ ਹਨ।
ਇਸ ਦੌਰਾਨ ਪੰਜਾਬ ਮਾਮਲਿਆਂ ਦੇ ਇੰਚਾਰਜ ਦੇਵੇਂਦਰ ਯਾਦਵ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਅਤੇ ਸਮੂਹ ਆਗੂਆਂ ਵੱਲੋਂ ਕਾਂਗਰਸ ਅਤੇ ਉਮੀਦਵਾਰ ਗੁਰਜੀਤ ਔਜਲਾ ਦਾ ਦੂਰਅੰਦੇਸ਼ੀ ਦਸਤਾਵੇਜ਼ ਵੀ ਜਾਰੀ ਕੀਤਾ ਗਿਆ। ਕਿਸਾਨਾਂ ਲਈ ਸਵਾਮੀਨਾਥਨ ਰਿਪੋਰਟ ਲਾਗੂ ਕਰਕੇ 23 ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦਾ ਐਲਾਨ ਕੀਤਾ ਗਿਆ ਅਤੇ ਸਰਕਾਰ ਬਣਨ ’ਤੇ ਅਗਨੀ ਵੀਰ ਯੋਜਨਾ ਬੰਦ ਕਰ ਦਿੱਤੀ ਜਾਵੇਗੀ।
ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਵੱਖਰੇ ਤੌਰ ’ਤੇ ਚੋਣ ਲੜਨ ਦੀ ਗੱਲ ਕਰਦਿਆਂ ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਇੱਕ ਵਾਰ ਫਿਰ ਪੰਜਾਬ ’ਚ ਪੱਕੇ ਤੌਰ ’ਤੇ ਜਿੱਤ ਪ੍ਰਾਪਤ ਕਰੇਗੀ। ਪਿਛਲੀਆਂ ਚੋਣਾਂ ਵਿੱਚ ਕਾਂਗਰਸ ਨੇ 8 ਸੀਟਾਂ ਜਿੱਤੀਆਂ ਸਨ। ਹੁਣ ਜੋ ਹਾਲਾਤ ਪੈਦਾ ਹੋ ਰਹੇ ਹਨ, ਉਸ ਨੂੰ ਦੇਖਦੇ ਹੋਏ ਇਹ ਗਿਣਤੀ ਹੋਰ ਵਧੇਗੀ। ਬਾਜਵਾ ਨੇ ਕਿਹਾ ਕਿ ਪੰਜਾਬ ’ਚ ‘ਆਪ’ ਨਾਲ ਕਾਂਗਰਸ ਦਾ ਸਮਝੌਤਾ ਨਾ ਹੋਣਾ ਸਭ ਤੋਂ ਵਧੀਆ ਰਿਹਾ ਹੈ।
ਉਨ੍ਹਾਂ ਅਕਾਲੀ ਦਲ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਅਕਾਲੀ ਦਲ ਅਜਿਹੀ ਪਾਰਟੀ ਹੈ ਜੋ ਮੁਸੀਬਤ ਵਿੱਚ ਆ ਕੇ ਹਮੇਸ਼ਾ ਭਾਜਪਾ ਦੀ ਗੋਦ ਵਿੱਚ ਬੈਠ ਜਾਂਦੀ ਹੈ। ਉਹ ਪਹਿਲਾਂ ਵੀ ਇਕੱਠੇ ਸਨ ਅਤੇ ਹੁਣ ਵੀ ਇਕੱਠੇ ਹਨ।