ਪੰਜਾਬੀ ਫਿਲਮ ਇੰਡਸਟਰੀ ਲਈ ਦੁਖ਼ਦਾਈ ਖ਼ਬਰ
ਮੋਹਾਲੀ, 15 ਸਤੰਬਰ (ਸ਼ਾਹ) : ਪੰਜਾਬੀ ਫ਼ਿਲਮ ਇੰਡਸਟਰੀ ਤੋਂ ਇਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਕਿਸੇ ਸਮੇਂ ਪੰਜਾਬੀ ਫਿਲਮ ਇੰਡਸਟਰੀ ਵਿਚ ਕਾਫ਼ੀ ਮਸ਼ਹੂਰ ਰਹੀ ਫਿਲਮ ਅਦਾਕਾਰਾ ਆਰਤੀ ਗੌਰੀ ਦਾ ਦਿਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਆਰਤੀ ਗੌਰੀ ਪਿਛਲੇ ਕਈ ਸਾਲਾਂ ਤੋਂ ਸਿਹਤ ਸਬੰਧੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੀ ਸੀ, ਜਿਸ ਦੇ ਚਲਦਿਆਂ ਉਸ […]

aarti gauri punjabi actress
By : Hamdard Tv Admin
ਮੋਹਾਲੀ, 15 ਸਤੰਬਰ (ਸ਼ਾਹ) : ਪੰਜਾਬੀ ਫ਼ਿਲਮ ਇੰਡਸਟਰੀ ਤੋਂ ਇਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਕਿਸੇ ਸਮੇਂ ਪੰਜਾਬੀ ਫਿਲਮ ਇੰਡਸਟਰੀ ਵਿਚ ਕਾਫ਼ੀ ਮਸ਼ਹੂਰ ਰਹੀ ਫਿਲਮ ਅਦਾਕਾਰਾ ਆਰਤੀ ਗੌਰੀ ਦਾ ਦਿਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਆਰਤੀ ਗੌਰੀ ਪਿਛਲੇ ਕਈ ਸਾਲਾਂ ਤੋਂ ਸਿਹਤ ਸਬੰਧੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੀ ਸੀ, ਜਿਸ ਦੇ ਚਲਦਿਆਂ ਉਸ ਦਾ ਇਲਾਜ ਵੀ ਚੱਲ ਰਿਹਾ ਸੀ ਪਰ ਅੱਜ ਉਸ ਨੇ ਆਖ਼ਰੀ ਸਾਹ ਲਏ।

ਆਰਤੀ ਗੌਰੀ ਨੇ ਕਈ ਪੰਜਾਬੀ ਫ਼ਿਲਮਾਂ ਵਿਚ ਕੰਮ ਕੀਤਾ ਸੀ, ਜਿਨ੍ਹਾਂ ਵਿਚ ਪਿਆਰ ਨਸੀਬਾਂ ਦਾ, ਜ਼ਖਮੀ, ਲੰਬੜਦਾਰ, ਜਾਅਲੀ ਪਾਸਪੋਰਟ, ਖੂਨ ਸ਼ਰੀਕਾਂ ਦਾ ਸਮੇਤ ਕਈ ਫ਼ਿਲਮਾਂ ਦੇ ਨਾਂਅ ਸ਼ਾਮਲ ਹਨ।
ਦੱਸ ਦਈਏ ਕਿ ਜਿਸ ਸਮੇਂ ਆਰਤੀ ਗੌਰੀ ਫ਼ਿਲਮਾਂ ਵਿਚ ਕੰਮ ਕਰਦੀ ਹੁੰਦੀ ਸੀ, ਉਸ ਸਮੇਂ ਪੰਜਾਬੀ ਫਿਲਮ ਇੰਡਸਟਰੀ ਕਾਫ਼ੀ ਬੁਰੇ ਦੌਰ ਵਿਚੋਂ ਗੁਜ਼ਰ ਰਹੀ ਸੀ। ਇਸੇ ਕਰਕੇ ਉਨ੍ਹਾਂ ਦੀਆਂ ਬਹੁਤ ਸਾਰੀਆਂ ਫ਼ਿਲਮਾਂ ਰਿਲੀਜ਼ ਵੀ ਨਹੀਂ ਹੋ ਸਕੀਆਂ ਸਨ।


