Begin typing your search above and press return to search.

ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਪੰਜ ਤੱਤਾਂ ਵਿਚ ਹੋਏ ਵਿਲੀਨ

ਵੱਡੀ ਗਿਣਤੀ ਵਿਚ ਅੰਤਿਮ ਵਿਦਾਇਗੀ ਦੇਣ ਪੁੱਜੇ ਪ੍ਰਸ਼ੰਸਕ ਲੁਧਿਆਣਾ, 29 ਜੁਲਾਈ, ਹ.ਬ. : ਲੁਧਿਆਣਾ ਵਿਚ ਅੱਜ ਸੁਰਿੰਦਰ ਸ਼ਿੰਦੇ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਨਾਮੀ ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦੇ ਨੂੰ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਦੇ ਸ਼ਮਸ਼ਾਨ ਘਾਟ ਵਿਚ ਅÇੰਤਮ ਵਿਦਾਇਗੀ ਦੇਣ ਮੌਕੇ ਉਨ੍ਹਾਂ ਦੇ ਚਾਹੁਣ ਵਾਲੇ ਵੱਡੀ ਗਿਣਤੀ ਵਿਚ ਪੁੱਜੇ ਹੋਏ ਸੀ। ਸ਼ਿੰਦੇ ਦੀ […]

ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਪੰਜ ਤੱਤਾਂ ਵਿਚ ਹੋਏ ਵਿਲੀਨ
X

Editor (BS)By : Editor (BS)

  |  29 July 2023 10:05 AM IST

  • whatsapp
  • Telegram

ਵੱਡੀ ਗਿਣਤੀ ਵਿਚ ਅੰਤਿਮ ਵਿਦਾਇਗੀ ਦੇਣ ਪੁੱਜੇ ਪ੍ਰਸ਼ੰਸਕ


ਲੁਧਿਆਣਾ, 29 ਜੁਲਾਈ, ਹ.ਬ. : ਲੁਧਿਆਣਾ ਵਿਚ ਅੱਜ ਸੁਰਿੰਦਰ ਸ਼ਿੰਦੇ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਨਾਮੀ ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦੇ ਨੂੰ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਦੇ ਸ਼ਮਸ਼ਾਨ ਘਾਟ ਵਿਚ ਅÇੰਤਮ ਵਿਦਾਇਗੀ ਦੇਣ ਮੌਕੇ ਉਨ੍ਹਾਂ ਦੇ ਚਾਹੁਣ ਵਾਲੇ ਵੱਡੀ ਗਿਣਤੀ ਵਿਚ ਪੁੱਜੇ ਹੋਏ ਸੀ। ਸ਼ਿੰਦੇ ਦੀ ਅੰਤਿਮ ਯਾਤਰਾ ਲਈ ਉਨ੍ਹਾਂ ਦੇ ਚਾਹੁਣ ਵਾਲਿਆਂ ਵੱਲੋਂ ਫੁੱਲਾਂ ਨਾਲ ਟਰੱਕ ਸਜਾਇਆ ਗਿਆ ਸੀ। ਉਸ ਟਰੱਕ ਦੇ ਅੱਗੇ ਸ਼ਿੰਦੇ ਦੀ ਤਸਵੀਰ ਵੀ ਲਗਾਈ ਗਈ। ਖੁੱਲ੍ਹੇ ਟਰੱਕ ਵਿਚ ਸ਼ਿੰਦੇ ਦੇ ਸਮਰਥਕਾਂ ਨੇ ਉਨ੍ਹਾਂ ਦੇ ਅੰਤਿਮ ਦਰਸ਼ਨ ਕੀਤੇ। ਵੱਡੀ ਗਿਣਤੀ ਵਿਚ ਉਨ੍ਹਾਂ ਦੇ ਚਾਹੁਣ ਵਾਲੇ ਪੰਜਾਬੀ ਲੋਕ ਗਾਇਕ ਅੰਤਿਮ ਸਸਕਾਰ ਵਿਚ ਪੁੱਜੇ।
ਇਸ ਦੌਰਾਨ ਵੱਡੀ ਗਿਣਤੀ ਵਿਚ ਕਲਾਕਾਰਾਂ, ਮੁਹੰਮਦ ਸਦੀਕ, ਬਾਬੂ ਸਿੰਘ ਮਾਨ ਮਰਾੜਾਂ ਵਾਲਾ, ਸ਼ਮਸ਼ੇਰ ਸਿੰਘ ਸੰਧੂ, ਅਦਾਕਾਰ ਹੌਬੀ ਧਾਲੀਵਾਲ, ਤੇਜਵੰਤ ਕਿੱਟੂ ਸੰਗੀਤਕਾਰ, ਦੀਪਕ ਬਾਲੀ, ਹੀਰਾ ਸਿੰਘ ਗਾਬੜੀਆ, ਮਨਪ੍ਰੀਤ ਸਿੰਘ ਇਆਲੀ, ਗੁਰਪ੍ਰੀਤ ਸਿੰਘ ਗੋਗੀ, ਹਰਦੀਪ ਸਿੰਘ ਮੁੰਡੀਆ, ਲੇਖਕ, ਵੱਖ ਵੱਖ ਪਾਰਟੀਆਂ ਦੇ ਸਿਆਸਤਦਾਨਾਂ ਸਮੇਤ ਵੱਡੀ ਗਿਣੀ ਵਿਚ ਉਨ੍ਹਾਂ ਦੇ ਪ੍ਰਸ਼ੰਸਕ ਪੁੱਜੇ ਹੋਏ ਸਨ।
ਛਿੰਦਾ ਨੇ 26 ਜੁਲਾਈ ਨੂੰ ਡੀਐਮਸੀ ਹਸਪਤਾਲ ਵਿਚ ਆਖਰੀ ਸਾਹ ਲਏ ਸਨ। ਸ਼ਿੰਦੇ ਦਾ ਪੁੱਤਰ ਤੇ ਧੀ ਵਿਦੇਸ਼ ਵਿਚ ਰਹਿੰਦੇ ਹਨ। ਇਸੇ ਕਾਰਨ ਉਨ੍ਹਾਂ ਦਾ ਸਸਕਾਰ ਦੇਹਾਂਤ ਦੇ 3 ਦਿਨ ਬਾਅਦ ਕੀਤਾ ਗਿਆ। ਇਸ ਮਹਾਨ ਕਲਾਕਾਰ ਦੇ ਦੇਹਾਂਤ ਦੇ ਬਾਅਦ ਉਨ੍ਹਾਂ ਦੇ ਘਰ ਸੋਗ ਪ੍ਰਗਟਾਉਣ ਵਾਲਿਆਂ ਦੀ ਭੀੜ ਲੱਗੀ ਹੋਈ ਰਹੀ। ਸਮਾਜਿਕ, ਰਾਜਨੀਤਕ, ਧਾਰਮਿਕ ਤੇ ਫਿਲਮੀ ਸਿਤਾਰੇ ਲੁਧਿਆਣਾ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਇਕ ਨਿੱਜੀ ਹਸਪਤਾਲ ਵਿਚ ਫੂਡ ਪਾਈਪ ਦਾ ਆਪ੍ਰੇਸ਼ਨ ਕਰਵਾਇਆ ਸੀ ਜਿਸ ਦੇ ਬਾਅਦ ਸਰੀਰ ਵਿਚ ਇੰਫੈਕਸ਼ਨ ਵਧ ਗਿਆ ਤੇ ਉਨ੍ਹਾਂ ਨੂੰ ਸਾਹ ਲੈਣ ਵਿਚ ਤਕਲੀਫ ਹੋਣ ਲੱਗੀ। ਛਿੰਦਾ ਕਈ ਦਿਨ ਲੁਧਿਆਣਾ ਦੇ ਹਸਪਤਾਲ ਵਿਚ ਵੈਂਟੀਲੇਟਰ ਤੇ ਵੀ ਰਹੇ। ਇਸ ਦੇ ਬਾਅਦ ਉਨ੍ਹਾਂ ਦੀ ਵਿਗੜਦੀ ਹਾਲਤ ਕਾਰਨ ਉਨ੍ਹਾਂ ਨੂੰ ਡੀਐਮਸੀ ਸ਼ਿਫਟ ਕਰ ਦਿੱਤਾ ਗਿਆ। ਆਖਿਰਕਾਰ ਛਿੰਦਾ ਜ਼ਿੰਦਗੀ ਦੀ ਜੰਗ ਹਾਰ ਗਏ।

Next Story
ਤਾਜ਼ਾ ਖਬਰਾਂ
Share it