ਫਰੀਦਕੋਟ ਦੇ ਹਸਪਤਾਲ ਵਿਚੋਂ ਗੈਂਗਸਟਰ ਹੋਇਆ ਫਰਾਰ, ਤੜਕੇ 4 ਵਜੇ ਭੱਜਿਆ ਬੰਬੀਹਾ ਗਰੁੱਪ ਦਾ ਮੈਂਬਰ
ਫਰੀਦਕੋਟ, 15 ਜੁਲਾਈ, ਹ.ਬ. : ਪੰਜਾਬ ਸੀਆਈਏ ਸਟਾਫ਼ ਨਾਲ ਮੁਕਾਬਲੇ ਦੌਰਾਨ ਗੋਲੀ ਲੱਗਣ ਵਾਲਾ ਬੰਬੀਹਾ ਗਰੁੱਪ ਦਾ ਗੈਂਗਸਟਰ ਪੁਲਿਸ ਦੀ ਗ੍ਰਿਫ਼ਤ ਤੋਂ ਫਰਾਰ ਹੋ ਗਿਆ ਹੈ। ਉਹ ਇਲਾਜ ਦੌਰਾਨ ਸ਼ਨੀਵਾਰ ਸਵੇਰੇ 4 ਵਜੇ ਮੈਡੀਕਲ ਕਾਲਜ ਹਸਪਤਾਲ ਤੋਂ ਫਰਾਰ ਹੋ ਗਿਆ। ਗੈਂਗਸਟਰ ਮੁਲਜ਼ਮ ਸ਼ਮਿੰਦਰ ਲਾਲ ਵਾਸੀ ਪਿੰਡ ਚਾਹਲ ਜ਼ਿਲ੍ਹਾ ਫਰੀਦਕੋਟ ਦੇ ਫਰਾਰ ਹੋਣ ਦੀ ਪੁਸ਼ਟੀ ਐਸਐਸਪੀ […]
By : Editor (BS)
ਫਰੀਦਕੋਟ, 15 ਜੁਲਾਈ, ਹ.ਬ. : ਪੰਜਾਬ ਸੀਆਈਏ ਸਟਾਫ਼ ਨਾਲ ਮੁਕਾਬਲੇ ਦੌਰਾਨ ਗੋਲੀ ਲੱਗਣ ਵਾਲਾ ਬੰਬੀਹਾ ਗਰੁੱਪ ਦਾ ਗੈਂਗਸਟਰ ਪੁਲਿਸ ਦੀ ਗ੍ਰਿਫ਼ਤ ਤੋਂ ਫਰਾਰ ਹੋ ਗਿਆ ਹੈ। ਉਹ ਇਲਾਜ ਦੌਰਾਨ ਸ਼ਨੀਵਾਰ ਸਵੇਰੇ 4 ਵਜੇ ਮੈਡੀਕਲ ਕਾਲਜ ਹਸਪਤਾਲ ਤੋਂ ਫਰਾਰ ਹੋ ਗਿਆ। ਗੈਂਗਸਟਰ ਮੁਲਜ਼ਮ ਸ਼ਮਿੰਦਰ ਲਾਲ ਵਾਸੀ ਪਿੰਡ ਚਾਹਲ ਜ਼ਿਲ੍ਹਾ ਫਰੀਦਕੋਟ ਦੇ ਫਰਾਰ ਹੋਣ ਦੀ ਪੁਸ਼ਟੀ ਐਸਐਸਪੀ ਫਰੀਦਕੋਟ ਨੇ ਕੀਤੀ ਹੈ। ਦੱਸਦੇ ਚਲੀਏ ਕਿ ਲੱਤ ਵਿੱਚ ਗੋਲੀ ਲੱਗਣ ਕਾਰਨ ਗੈਂਗਸਟਰ ਨੂੰ 4 ਦਿਨ ਪਹਿਲਾਂ ਇਲਾਜ ਲਈ ਮੈਡੀਕਲ ਕਾਲਜ ਵਿੱਚ ਦਾਖਲ ਕਰਵਾਇਆ ਗਿਆ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਵੀ ਇੱਥੇ ਦਾਖਲ ਹੈ, ਜਿਸ ਦਾ ਟਾਈਫਾਈਡ ਦਾ ਇਲਾਜ ਚੱਲ ਰਿਹਾ ਹੈ। ਬਠਿੰਡਾ ਅਤੇ ਫਰੀਦਕੋਟ ਜ਼ਿਲ੍ਹਿਆਂ ਦੀ ਪੁਲਸ ਉਸ ਦੀ ਸੁਰੱਖਿਆ ਵਿੱਚ ਲੱਗੀ ਹੋਈ ਹੈ। ਪੂਰੇ ਮੈਡੀਕਲ ਕਾਲਜ ਅਤੇ ਹਸਪਤਾਲ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇੰਨੀ ਸਖ਼ਤ ਸੁਰੱਖਿਆ ਦੇ ਬਾਵਜੂਦ ਬੰਬੀਹਾ ਗਰੁੱਪ ਦੇ ਗੈਂਗਸਟਰ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋਣ ਦੀ ਘਟਨਾ ਪੁਲਿਸ ’ਤੇ ਵੱਡਾ ਸਵਾਲ ਹੈ। ਹੁਣ ਦੇਖਣਾ ਹੋਵੇਗਾ ਕਿ ਪੁਲਿਸ ਦੀ ਅਗਲੀ ਕਾਰਵਾਈ ਕੀ ਹੋਵੇਗੀ। ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ ਸੋਮਵਾਰ ਅੱਧੀ ਰਾਤ ਨੂੰ ਬੀੜ ਸਿੱਖਾਂ ਵਾਲਾ ਤੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ।