ਫ਼ੇਲ੍ਹ ਹੋਣ ’ਤੇ ਵਿਦਿਆਰਥੀ ਨੇ ਦਿੱਤੀ ਜਾਨ
ਸਿਰਮੌਰ, 1 ਮਈ, ਨਿਰਮਲ : ਸਿਰਮੌਰ ਜ਼ਿਲ੍ਹੇ ਦੇ ਪਾਉਂਟਾ ਸਾਹਿਬ ਵਿਚ 12ਵੀਂ ਜਮਾਤ ਵਿਚੋਂ ਫੇਲ ਹੋਣ ਤੋਂ ਬਾਅਦ ਇਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ। ਹਿਮਾਚਲ ਪ੍ਰਦੇਸ਼ ਸਕੂਲ ਸਿੱਖਿਆ ਬੋਰਡ (ਐਚ.ਪੀ.ਐਸ.ਈ.ਬੀ.) ਧਰਮਸ਼ਾਲਾ ਵੱਲੋਂ ਨਤੀਜਾ ਘੋਸ਼ਿਤ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਵਿਦਿਆਰਥੀ ਨੇ ਆਪਣੇ ਘਰ ਵਿੱਚ ਫਾਹਾ ਲੈ ਲਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ […]
By : Editor Editor
ਸਿਰਮੌਰ, 1 ਮਈ, ਨਿਰਮਲ : ਸਿਰਮੌਰ ਜ਼ਿਲ੍ਹੇ ਦੇ ਪਾਉਂਟਾ ਸਾਹਿਬ ਵਿਚ 12ਵੀਂ ਜਮਾਤ ਵਿਚੋਂ ਫੇਲ ਹੋਣ ਤੋਂ ਬਾਅਦ ਇਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ। ਹਿਮਾਚਲ ਪ੍ਰਦੇਸ਼ ਸਕੂਲ ਸਿੱਖਿਆ ਬੋਰਡ (ਐਚ.ਪੀ.ਐਸ.ਈ.ਬੀ.) ਧਰਮਸ਼ਾਲਾ ਵੱਲੋਂ ਨਤੀਜਾ ਘੋਸ਼ਿਤ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਵਿਦਿਆਰਥੀ ਨੇ ਆਪਣੇ ਘਰ ਵਿੱਚ ਫਾਹਾ ਲੈ ਲਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਦੇਰ ਸ਼ਾਮ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ 18 ਸਾਲਾ ਰੋਹਿਤ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਰੋਹਿਤ ਦੇ ਪਿਤਾ ਫੂਲ ਸਿੰਘ ਐਚਆਰਟੀਸੀ ਵਿੱਚ ਕੰਡਕਟਰ ਦੱਸੇ ਜਾਂਦੇ ਹਨ।
ਰੋਹਿਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਰੋਹਿਤ ਚੌਹਾਨ ਪਿਛਲੇ ਸਾਲ ਵੀ ਫੇਲ ਹੋ ਗਿਆ ਸੀ। ਦੂਜੀ ਵਾਰ ਫੇਲ ਹੋਣ ਕਾਰਨ ਉਹ ਮਾਨਸਿਕ ਤਣਾਅ ਵਿੱਚ ਆ ਗਿਆ ਅਤੇ ਉਸ ਨੇ ਮੌਤ ਨੂੰ ਗਲੇ ਲਗਾ ਲਿਆ। ਜਿਸ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।
ਇਹ ਖ਼ਬਰ ਵੀ ਪੜ੍ਹੋ
ਸਾਬਕਾ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਸੀਐਮ ਮਾਨ ਨੇ ‘ਆਪ’ ਪਾਰਟੀ ਵਿਚ ਸ਼ਾਮਲ ਕੀਤਾ।
ਸੰਗਰੂਰ ਹਲਕੇ ਵਿੱਚ ਚੱਲ ਰਹੀ ਕਾਂਗਰਸ-ਆਪ ਦੀ ਲੜਾਈ ਵਿੱਚ ਅਹਿਮ ਮੋੜ ਬਣੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੂੰ ‘ਆਪ’ ਨੇ ਪਾਰਟੀ ਵਿੱਚ ਸ਼ਾਮਲ ਕਰ ਲਿਆ। ਬੀਤੇ ਦਿਨ ਹੀ ਦਲਵੀਰ ਗੋਲਡੀ ਨੇ ਕਾਂਗਰਸ ਅਤੇ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਦੱਸਦੇ ਚਲੀਏ ਕਿ ਧੂਰੀ ਤੋਂ ਵਿਧਾਇਕ ਦਲਵੀਰ ਗੋਲਡੀ ਕਾਂਗਰਸ ਤੋਂ ਅਸਤੀਫਾ ਦੇ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਗੋਲਡੀ ਪਹਿਲਾਂ ਭਾਜਪਾ ’ਚ ਸ਼ਾਮਲ ਹੋਣ ਵਾਲੇ ਸੀ ਪਰ ਸੂਤਰਾਂ ਮੁਤਾਬਕ ਗੋਲਡੀ ਨੇ ਭਾਜਪਾ ’ਚ ਸ਼ਾਮਲ ਹੋਣ ਦਾ ਫੈਸਲਾ ਟਾਲ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਹੈ।
ਦੱਸ ਦੇਈਏ ਕਿ ਸਾਲ 2017 ’ਚ ਧੂਰੀ ਵਿਧਾਨ ਸਭਾ ਚੋਣਾਂ ’ਚ ਦਲਵੀਰ ਗੋਲਡੀ ‘ਆਪ’ ਦੇ ਜਸਵੀਰ ਸਿੰਘ ਜੱਸੀ ਨੂੰ 2838 ਵੋਟਾਂ ਦੇ ਫਰਕ ਨਾਲ ਹਰਾ ਕੇ ਧੂਰੀ ਤੋਂ ਵਿਧਾਇਕ ਬਣੇ ਸਨ। ਸਾਲ 2022 ’ਚ ਉਨ੍ਹਾਂ ਨੇ ਮੁੜ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਚੋਣ ਲੜੀ ਪਰ ਚੋਣ ਹਾਰ ਗਏ। ਦੂਜੇ ਸਥਾਨ ’ਤੇ ਸੀ।
ਇਸ ਦੌਰਾਨ ਪਾਰਟੀ ਪ੍ਰਧਾਨ ਰਾਜਾ ਵੜਿੰਗ ਨੇ ਗੋਲਡੀ ਦੇ ਘਰ ਪਹੁੰਚ ਕੇ ਉਸ ਨੂੰ ਮਨਾ ਲਿਆ ਪਰ ਗੋਲਡੀ ਨੇ ਫਿਰ ਪਾਰਟੀ ਤੋਂ ਨਾਰਾਜ਼ ਹੋ ਕੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ।
ਦਲਵੀਰ ਗੋਲਡੀ ਸੰਗਰੂਰ ਸੀਟ ਤੋਂ ਮਜ਼ਬੂਤ ਦਾਅਵੇਦਾਰ ਸਨ ਅਤੇ ਪਿਛਲੇ ਤਿੰਨ ਮਹੀਨਿਆਂ ਤੋਂ ਪਾਰਟੀ ਦੀ ਚੋਣ ਮੁਹਿੰਮ ਵਿੱਚ ਲੱਗੇ ਹੋਏ ਸਨ, ਪਰ ਜਿਵੇਂ ਹੀ ਪਾਰਟੀ ਨੇ ਸੁਖਪਾਲ ਖਹਿਰਾ ਨੂੰ ਟਿਕਟ ਦਿੱਤੀ ਤਾਂ ਗੋਲਡੀ ਪਾਰਟੀ ਤੋਂ ਨਿਰਾਸ਼ ਹੋ ਗਿਆ ਅਤੇ ਪਾਰਟੀ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੇ ਉਸ ਨੂੰ ਮਨਾਉਣ ਲਈ ਅਤੇ ਹੋਰ ਆਗੂ ਉਸ ਕੋਲ ਪਹੁੰਚੇ ਤੇ ਖਹਿਰਾ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ ਤਾਂ ਗੋਲਡੀ ਨੇ ਹਾਮੀ ਭਰ ਦਿੱਤੀ।
ਦਲਵੀਰ ਗੋਲਡੀ ਨੇ ਕੱਲ੍ਹ ਹੀ ਆਪਣਾ ਅਸਤੀਫਾ ਪਾਰਟੀ ਨੂੰ ਸੌਂਪ ਦਿੱਤਾ ਹੈ। ਇਸ ਵਿੱਚ ਉਨ੍ਹਾਂ ਕਿਹਾ ਹੈ ਕਿ ਪੰਜਾਬ ਦੀ ਕਾਂਗਰਸ ਲੀਡਰਸ਼ਿਪ ਤੋਂ ਨਿਰਾਸ਼ ਹੋ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਕਾਂਗਰਸ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।
ਇਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਦੇ ਗੜ੍ਹ ’ਚ ਕਾਂਗਰਸ ਅਤੇ ‘ਆਪ’ ਵਿਚਾਲੇ ਜ਼ਬਰਦਸਤ ਮੁਕਾਬਲਾ ਚੱਲ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸੀ ਵਿਧਾਇਕ ਅਤੇ ਉਮੀਦਵਾਰ ਸੁਖਪਾਲ ਖਹਿਰਾ ਲਗਾਤਾਰ ਸੀਐਮ ਭਗਵੰਤ ਮਾਨ ’ਤੇ ਹਮਲੇ ਕਰ ਰਹੇ ਹਨ।