Begin typing your search above and press return to search.

ਬਰਾਜ਼ੀਲ ਵਿਚ ਹੜ੍ਹ ਦਾ ਕਹਿਰ, 100 ਲੋਕਾਂ ਦੀ ਮੌਤ, ਲੱਖ ਘਰ ਤਬਾਹ

ਰੀਓ ਡੀ ਜਨੇਰੀਓ, 9 ਮਈ, ਨਿਰਮਲ : ਬਰਾਜ਼ੀਲ ਇਨ੍ਹੀਂ ਦਿਨੀਂ ਕੁਦਰਤੀ ਆਫ਼ਤ ਨਾਲ ਜੂਝ ਰਿਹਾ ਹੈ। ਬਰਾਜ਼ੀਲ ਦੇ ਦੱਖਣ ’ਚ ਸਥਿਤ ਰੀਓ ਗ੍ਰਾਂਡੇ ਡੋ ਸੁਲ ਸੂਬੇ ’ਚ ਇਕ ਹਫਤੇ ਤੋਂ ਜ਼ਿਆਦਾ ਸਮੇਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਹੜ੍ਹ ਆ ਗਿਆ ਹੈ। ਇਸ ਹੜ੍ਹ ਕਾਰਨ ਕਰੀਬ 100 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਹੜ੍ਹ […]

ਬਰਾਜ਼ੀਲ ਵਿਚ ਹੜ੍ਹ ਦਾ ਕਹਿਰ, 100 ਲੋਕਾਂ ਦੀ ਮੌਤ, ਲੱਖ ਘਰ ਤਬਾਹ
X

Editor EditorBy : Editor Editor

  |  9 May 2024 5:21 AM IST

  • whatsapp
  • Telegram


ਰੀਓ ਡੀ ਜਨੇਰੀਓ, 9 ਮਈ, ਨਿਰਮਲ : ਬਰਾਜ਼ੀਲ ਇਨ੍ਹੀਂ ਦਿਨੀਂ ਕੁਦਰਤੀ ਆਫ਼ਤ ਨਾਲ ਜੂਝ ਰਿਹਾ ਹੈ। ਬਰਾਜ਼ੀਲ ਦੇ ਦੱਖਣ ’ਚ ਸਥਿਤ ਰੀਓ ਗ੍ਰਾਂਡੇ ਡੋ ਸੁਲ ਸੂਬੇ ’ਚ ਇਕ ਹਫਤੇ ਤੋਂ ਜ਼ਿਆਦਾ ਸਮੇਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਹੜ੍ਹ ਆ ਗਿਆ ਹੈ। ਇਸ ਹੜ੍ਹ ਕਾਰਨ ਕਰੀਬ 100 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਹੜ੍ਹ ਨਾਲ 14.5 ਲੱਖ ਲੋਕ ਪ੍ਰਭਾਵਿਤ ਹੋਏ ਹਨ। ਦੋ ਲੱਖ ਲੋਕਾਂ ਨੂੰ ਆਪਣਾ ਘਰ ਛੱਡਣਾ ਪਿਆ ਹੈ। ਬ੍ਰਾਜ਼ੀਲ ਦੀ ਸਿਵਲ ਡਿਫੈਂਸ ਏਜੰਸੀ ਦੇ ਅੰਕੜਿਆਂ ਮੁਤਾਬਕ ਹੜ੍ਹ ਅਤੇ ਮੀਂਹ ਕਾਰਨ ਹੁਣ ਤੱਕ 99,800 ਘਰ ਅੰਸ਼ਕ ਜਾਂ ਪੂਰੀ ਤਰ੍ਹਾਂ ਤਬਾਹ ਹੋ ਚੁੱਕੇ ਹਨ।

ਬ੍ਰਾਜ਼ੀਲ ਦੇ ਰੀਓ ਗ੍ਰਾਂਡੇ ਡੋ ਸੁਲ ਰਾਜ ਵਿੱਚ 29 ਅਪ੍ਰੈਲ ਤੋਂ ਭਾਰੀ ਮੀਂਹ ਪੈ ਰਿਹਾ ਹੈ। ਇਸ ਕਾਰਨ ਸੂਬੇ ਦੇ 497 ਵਿੱਚੋਂ 414 ਸ਼ਹਿਰ ਹੜ੍ਹਾਂ ਦੀ ਮਾਰ ਹੇਠ ਹਨ। ਇਹ ਰਾਜ ਬ੍ਰਾਜ਼ੀਲ ਵਿੱਚ ਚੋਟੀ ਦਾ ਖੇਤੀਬਾੜੀ ਅਤੇ ਪਸ਼ੂ ਪਾਲਣ ਵਾਲਾ ਰਾਜ ਹੈ। ਅਰਜਨਟੀਨਾ ਅਤੇ ਉਰੂਗਵੇ ਦੀ ਸਰਹੱਦ ’ਤੇ ਸਥਿਤ ਇਹ ਰਾਜ ਮੀਂਹ ਅਤੇ ਹੜ੍ਹਾਂ ਦੇ ਨਾਲ-ਨਾਲ ਤੂਫਾਨ ਨਾਲ ਵੀ ਜੂਝ ਰਿਹਾ ਹੈ। ਇੱਕ ਅੰਦਾਜ਼ੇ ਮੁਤਾਬਕ ਇਸ ਮੀਂਹ ਅਤੇ ਹੜ੍ਹ ਕਾਰਨ ਕਰੀਬ 4.6 ਬਿਲੀਅਨ ਰਿਆਲ ਦਾ ਆਰਥਿਕ ਨੁਕਸਾਨ ਹੋਇਆ ਹੈ ਅਤੇ ਵੱਡੀ ਮਾਤਰਾ ਵਿੱਚ ਰਿਹਾਇਸ਼ ਅਤੇ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਿਆ ਹੈ।

ਮੀਡੀਆ ਰਿਪੋਰਟਾਂ ਮੁਤਾਬਕ 130 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ। ਮੌਸਮ ਵਿਭਾਗ ਨੇ ਹੋਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਕਾਰਨ ਸਥਿਤੀ ਹੋਰ ਵਿਗੜ ਸਕਦੀ ਹੈ। ਮੀਂਹ ਕਾਰਨ ਨਦੀਆਂ ਅਤੇ ਛੱਪੜ ਭਰ ਗਏ ਹਨ। ਪੋਰਟੋ ਅਲੇਗਰੇ ਸ਼ਹਿਰ ਹੜ੍ਹਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ।

ਇਹ ਵੀ ਪੜ੍ਹੋ

ਪਰਮਪਾਲ ਕੌਰ ਮਲੂਕਾ ਨੇ ਸਵੈ-ਇੱਛੁਕ ਸੇਵਾਮੁਕਤੀ ਲਈ ਵੀਆਰਐਸ ਦੀ ਪ੍ਰਕਿਰਿਆ ਨੂੰ ਅਪਣਾਇਆ ਸੀ ਤਾਂ ਜੋ ਨੌਕਰੀ ਛੱਡਣ ਤੋਂ ਬਾਅਦ ਉਹ ਸਾਰੇ ਲਾਭ ਪ੍ਰਾਪਤ ਕਰ ਸਕੇ ਜੋ ਕਿਸੇ ਵੀ ਆਈਏਐਸ ਅਧਿਕਾਰੀ ਨੂੰ ਆਪਣਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਸੇਵਾਮੁਕਤ ਹੋਣ ’ਤੇ ਮਿਲਦਾ ਹੈ।

ਬਠਿੰਡਾ ਤੋਂ ਭਾਜਪਾ ਦੀ ਉਮੀਦਵਾਰ ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਨੇ ਬੁੱਧਵਾਰ ਨੂੰ ਪੰਜਾਬ ਸਰਕਾਰ ਵੱਲੋਂ ਭੇਜੇ ਨੋਟਿਸ ਦਾ ਜਵਾਬ ਦਿੱਤਾ। ਪਰਮਪਾਲ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮੈਨੂੰ ਸੇਵਾ ਮੁਕਤ ਕਰ ਦਿੱਤਾ ਹੈ।

ਭਾਜਪਾ ਉਮੀਦਵਾਰ ਪਰਮਪਾਲ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਵੀ ਕਾਰਵਾਈ ਕਰਨੀ ਹੈ, ਉਸ ਨਾਲ ਮੈਨੂੰ ਕੋਈ ਫਰਕ ਨਹੀਂ ਪੈਂਦਾ। ਉਸ ਨੇ ਕਿਹਾ ਕਿ ਜਦੋਂ ਉਹ ਪਹਿਲਾਂ ਹੀ ਸੇਵਾਮੁਕਤ ਹੋ ਚੁੱਕੀ ਹੈ ਤਾਂ ਪੰਜਾਬ ਸਰਕਾਰ ਵੱਲੋਂ ਉਸ ਨੂੰ ਨੋਟਿਸ ਭੇਜਣ ਦੀ ਕੋਈ ਤੁਕ ਨਹੀਂ ਬਣਦੀ।

ਉਸ ਨੇ ਦੱਸਿਆ ਕਿ ਜਦੋਂ ਉਸ ਨੇ ਸੇਵਾਮੁਕਤੀ ਲਈ ਅਰਜ਼ੀ ਭੇਜੀ ਸੀ ਤਾਂ ਉਸ ਨੇ ਲਿਖਿਆ ਸੀ ਕਿ ਉਹ ਬਠਿੰਡਾ ਜਾ ਕੇ ਆਪਣੇ ਬਜ਼ੁਰਗ ਮਾਪਿਆਂ ਨਾਲ ਰਹਿਣਾ ਚਾਹੁੰਦੀ ਹੈ। ਉਸ ਦੀ ਜ਼ਿੰਦਗੀ ਵਿਚ ਹੋਰ ਵੀ ਯੋਜਨਾਵਾਂ ਹਨ ਜਿਸ ਤਹਿਤ ਉਹ ਹੁਣ ਚੋਣ ਲੜ ਰਹੀ ਹੈ।

ਪਰਮਪਾਲ ਕੌਰ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਸਰਕਾਰ ਹੀ ਵਿਵਾਦਾਂ ਵਿੱਚ ਘਿਰੀ ਹੋਵੇ ਤਾਂ ਮੈਂ ਇਸ ਬਾਰੇ ਕੁਝ ਨਹੀਂ ਕਰ ਸਕਦੀ।

ਉਨ੍ਹਾਂ ਕਿਹਾ ਕਿ ਪੰਜਾਬ ’ਚ ਤਾਇਨਾਤ ਇਕ ਆਈ.ਪੀ.ਐਸ.ਅਧਿਕਾਰੀ ਨੇ ਨੌਕਰੀ ਤੋਂ ਮੁਕਤ ਹੋਣ ’ਤੇ ਲਿਖਿਆ ਕਿ ਉਹ ਪਿੰਜਰੇ ’ਚੋਂ ਮੁਕਤ ਹੋ ਗਈ ਹੈ । ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਅਗਲੇ ਦਿਨਾਂ ਵਿੱਚ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਕੇ ਚੋਣ ਲੜਨਗੇ।

ਭਾਜਪਾ ਉਮੀਦਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਆਈਏਐਸ ਪਰਮਪਾਲ ਕੌਰ ਮਲੂਕਾ ਨੇ ਆਪਣੇ ਅਹੁਦੇ ਤੋਂ ਵੀ.ਆਰ.ਐਸ. ਲਈ ਸੀ। ਇਸ ਤੋਂ ਬਾਅਦ ਉਹ ਭਾਜਪਾ ਵਿਚ ਸ਼ਾਮਲ ਹੋ ਗਈ ਅਤੇ ਬਠਿੰਡਾ ਤੋਂ ਪਾਰਟੀ ਦੀ ਉਮੀਦਵਾਰ ਬਣੀ।

ਦੱਸਦੇ ਚਲੀਏ ਕਿ ਮੰਗਲਵਾਰ ਨੂੰ ਪੰਜਾਬ ਸਰਕਾਰ ਨੇ ਉਸ ਨੂੰ ਨੋਟਿਸ ਜਾਰੀ ਕਰਕੇ ਤੁਰੰਤ ਆਪਣੀ ਡਿਊਟੀ ਜੁਆਇਨ ਕਰਨ ਲਈ ਕਿਹਾ ਸੀ, ਕਿਉਂਕਿ ਉਸ ਨੂੰ ਤਿੰਨ ਮਹੀਨਿਆਂ ਦੇ ਨੋਟਿਸ ਪੀਰੀਅਡ ਤੋਂ ਛੋਟ ਨਹੀਂ ਦਿੱਤੀ ਗਈ ਹੈ। ਉਨ੍ਹਾਂ ਨੂੰ ਡਿਊਟੀ ਤੋਂ ਮੁਕਤ ਜਾਂ ਸੇਵਾਮੁਕਤ ਨਹੀਂ ਮੰਨਿਆ ਜਾ ਸਕਦਾ। ਉਨ੍ਹਾਂ ਨੂੰ ਡਿਊਟੀ ਜੁਆਇਨ ਨਾ ਕਰਨ ਦੀ ਸੂਰਤ ਵਿੱਚ ਬਣਦੀ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ।

Next Story
ਤਾਜ਼ਾ ਖਬਰਾਂ
Share it