ਬਰੈਂਪਟਨ ਵਿਖੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ, 1 ਹਲਾਕ
ਬਰੈਂਪਟਨ, 15 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ) : ਬਰੈਂਪਟਨ ਵਿਖੇ ਐਤਵਾਰ ਬਾਅਦ ਦੁਪਹਿਰ ਇਕ ਗੱਡੀ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਜਣੇ ਦੀ ਮੌਤ ਹੋ ਗਈ। ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਹਾਦਸਾ ਹਰਉਨਟਾਰੀਓ ਸਟ੍ਰੀਟ ਅਤੇ ਵੌਨਲੈਸ ਡਰਾਈਵ ਇਲਾਕੇ ਵਿਚ ਵਾਪਰਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਕਾਂਸਟੇਬਲ ਟਾਇਲਰ ਬੈਲ ਮੌਰੇਨਾ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਦੱਖਣ ਵੱਲ ਜਾ […]
By : Editor Editor
ਬਰੈਂਪਟਨ, 15 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ) : ਬਰੈਂਪਟਨ ਵਿਖੇ ਐਤਵਾਰ ਬਾਅਦ ਦੁਪਹਿਰ ਇਕ ਗੱਡੀ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਜਣੇ ਦੀ ਮੌਤ ਹੋ ਗਈ। ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਹਾਦਸਾ ਹਰਉਨਟਾਰੀਓ ਸਟ੍ਰੀਟ ਅਤੇ ਵੌਨਲੈਸ ਡਰਾਈਵ ਇਲਾਕੇ ਵਿਚ ਵਾਪਰਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਕਾਂਸਟੇਬਲ ਟਾਇਲਰ ਬੈਲ ਮੌਰੇਨਾ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਦੱਖਣ ਵੱਲ ਜਾ ਰਿਹਾ ਸੀ ਜਦੋਂ ਉਸ ਦੀ ਟੱਕਰ ਸਿਲਵਰ ਕਲਰ ਹੌਂਡਾ ਨਾਲ ਹੋਈ।
ਪੀਲ ਰੀਜਨਲ ਪੁਲਿਸ ਕਰ ਰਹੀ ਹਾਦਸੇ ਦੇ ਕਾਰਨਾਂ ਦੀ ਪੜਤਾਲ
ਮੋਟਰਸਾਈਲ ਸਵਾਰ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ। ਮਰਨ ਵਾਲੇ ਦੀ ਪਛਾਣ ਫਿਲਹਾਲ ਜਨਤਕ ਨਹੀਂ ਕੀਤੀ ਗਈ ਅਤੇ ਉਸ ਦੀ ਉਮਰ 50-55 ਸਾਲ ਦੱਸੀ ਜਾ ਰਹੀ ਹੈ। ਦੂਜੇ ਪਾਸੇ ਗੱਡੀ ਦਾ ਡਰਾਈਵਰ ਹਾਦਸੇ ਮਗਰੋਂ ਮੌਕੇ ’ਤੇ ਮੌਜੂਦ ਰਿਹਾ। ਹਾਦਸੇ ਦੇ ਮੱਦੇਨਜ਼ਰ ਇੰਟਰਸੈਕਸ਼ਨ ਨੂੰ ਕੁਝ ਘੰਟੇ ਬੰਦ ਰੱਖਿਆ ਗਿਆ। ਪੀਲ ਰੀਜਨਲ ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ।