ਬੀਐਸਐਫ ਵਲੋਂ ਤਰਨਤਾਰਨ ਵਿਚੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ
ਤਰਨਤਾਰਨ, 18 ਜੁਲਾਈ, ਹ.ਬ. : ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਮੰਗਲਵਾਰ ਸਵੇਰੇ ਸਰਹੱਦੀ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਕਲਸੀਆਂ ਖੁਰਦ ਵਿੱਚ ਇੱਕ ਖੇਤ ਵਿੱਚੋਂ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਕੀਤਾ। ਪੈਕਟ ਵਿੱਚੋਂ 2 ਕਿਲੋ 350 ਗ੍ਰਾਮ ਹੈਰੋਇਨ ਬਰਾਮਦ ਕੀਤੀ। ਬੀਐਸਐਫ ਅਧਿਕਾਰੀਆਂ ਨੇ ਜਾਂਚ ਤੋਂ ਬਾਅਦ ਹੈਰੋਇਨ ਸਥਾਨਕ ਪੁਲਸ ਨੂੰ ਸੌਂਪ ਦਿੱਤੀ। ਬੀਐਸਐਫ ਦੇ ਬੁਲਾਰੇ ਅਨੁਸਾਰ […]
By : Editor (BS)
ਤਰਨਤਾਰਨ, 18 ਜੁਲਾਈ, ਹ.ਬ. : ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਮੰਗਲਵਾਰ ਸਵੇਰੇ ਸਰਹੱਦੀ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਕਲਸੀਆਂ ਖੁਰਦ ਵਿੱਚ ਇੱਕ ਖੇਤ ਵਿੱਚੋਂ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਕੀਤਾ। ਪੈਕਟ ਵਿੱਚੋਂ 2 ਕਿਲੋ 350 ਗ੍ਰਾਮ ਹੈਰੋਇਨ ਬਰਾਮਦ ਕੀਤੀ। ਬੀਐਸਐਫ ਅਧਿਕਾਰੀਆਂ ਨੇ ਜਾਂਚ ਤੋਂ ਬਾਅਦ ਹੈਰੋਇਨ ਸਥਾਨਕ ਪੁਲਸ ਨੂੰ ਸੌਂਪ ਦਿੱਤੀ। ਬੀਐਸਐਫ ਦੇ ਬੁਲਾਰੇ ਅਨੁਸਾਰ ਬੀਐਸਐਫ ਦੇ ਜਵਾਨਾਂ ਨੇ ਤਰਨਤਾਰਨ ਜ਼ਿਲ੍ਹੇ ਵਿੱਚ ਕੰਡਿਆਲੀ ਤਾਰ ਨੇੜੇ ਗਸ਼ਤ ਦੌਰਾਨ ਸੋਮਵਾਰ ਰਾਤ ਨੂੰ ਡਰੋਨ ਰਾਹੀਂ ਕਿਸੇ ਚੀਜ਼ ਦੇ ਡਿੱਗਣ ਦੀ ਆਵਾਜ਼ ਸੁਣੀ। ਇਸ ਤੋਂ ਬਾਅਦ ਜਵਾਨਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ। ਮੰਗਲਵਾਰ ਸਵੇਰੇ 6.45 ’ਤੇ ਜਵਾਨਾਂ ਨੇ ਕੰਡਿਆਲੀ ਤਾਰ ਨੇੜੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ ਬੀਐਸਐਫ ਨੇ ਸਰਹੱਦੀ ਪਿੰਡ ਕਲਸੀਆਂ ਖੁਰਦ ਦੇ ਇੱਕ ਖੇਤ ਵਿੱਚੋਂ ਪੀਲੇ ਰੰਗ ਦੀ ਟੇਪ ਵਿੱਚ ਲਪੇਟਿਆ ਇੱਕ ਪੈਕਟ ਬਰਾਮਦ ਕੀਤਾ। ਪੈਕੇਟ ਨੂੰ ਖੋਲ੍ਹਣ ’ਤੇ ਉਸ ’ਚੋਂ 2 ਕਿਲੋ 350 ਗ੍ਰਾਮ ਹੈਰੋਇਨ ਬਰਾਮਦ ਹੋਈ