ਭਾਖੜਾ ਅਤੇ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹਣ ਕਾਰਨ 25 ਪਿੰਡ ਡੁੱਬੇ
ਚੰਡੀਗੜ੍ਹ : ਬੁੱਧਵਾਰ ਨੂੰ ਭਾਖੜਾ ਅਤੇ ਪੌਂਗ ਡੈਮਾਂ ਤੋਂ ਵਾਧੂ ਪਾਣੀ ਛੱਡਣ ਕਾਰਨ ਪੰਜਾਬ ਦੇ ਪੰਜ ਜ਼ਿਲ੍ਹਿਆਂ (ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਤਰਨਤਾਰਨ) ਦੇ ਕਈ ਪਿੰਡ ਪਾਣੀ ਵਿੱਚ ਡੁੱਬ ਗਏ ਹਨ। ਇਕ ਮਹੀਨੇ ਵਿਚ ਦੂਜੀ ਵਾਰ ਪ੍ਰਸ਼ਾਸਨ ਨੇ ਹੜ੍ਹ ਦੇ ਕਹਿਰ ਨੂੰ ਦੇਖਦੇ ਹੋਏ 3000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਸ਼ਿਫਟ ਕੀਤਾ ਹੈ। […]
By : Editor (BS)
ਚੰਡੀਗੜ੍ਹ : ਬੁੱਧਵਾਰ ਨੂੰ ਭਾਖੜਾ ਅਤੇ ਪੌਂਗ ਡੈਮਾਂ ਤੋਂ ਵਾਧੂ ਪਾਣੀ ਛੱਡਣ ਕਾਰਨ ਪੰਜਾਬ ਦੇ ਪੰਜ ਜ਼ਿਲ੍ਹਿਆਂ (ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਤਰਨਤਾਰਨ) ਦੇ ਕਈ ਪਿੰਡ ਪਾਣੀ ਵਿੱਚ ਡੁੱਬ ਗਏ ਹਨ। ਇਕ ਮਹੀਨੇ ਵਿਚ ਦੂਜੀ ਵਾਰ ਪ੍ਰਸ਼ਾਸਨ ਨੇ ਹੜ੍ਹ ਦੇ ਕਹਿਰ ਨੂੰ ਦੇਖਦੇ ਹੋਏ 3000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਸ਼ਿਫਟ ਕੀਤਾ ਹੈ। ਪੌਂਗ ਡੈਮ ਤੋਂ ਵਾਧੂ ਪਾਣੀ ਛੱਡੇ ਜਾਣ ਤੋਂ ਬਾਅਦ ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਅਤੇ ਦਸੂਹਾ ਸਬ-ਡਿਵੀਜ਼ਨਾਂ ਦੇ 25 ਬੇਟ ਖੇਤਰਾਂ ਦੇ ਪਿੰਡਾਂ ਤੋਂ 2500 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ। ਹੜ੍ਹਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਪਿੰਡ ਮਹਿਤਾਬਪੁਰ ਦੇ ਵਸਨੀਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰ 4 ਫੁੱਟ ਪਾਣੀ ਵਿੱਚ ਡੁੱਬ ਗਏ ਹਨ।
ਸਤਲੁਜ ਦਰਿਆ 'ਤੇ ਭਾਖੜਾ ਡੈਮ ਅਤੇ ਬਿਆਸ ਦਰਿਆ 'ਤੇ ਪੌਂਗ ਡੈਮ ਬਣੇ ਹੋਏ ਹਨ। ਆਪਣੇ-ਆਪਣੇ ਕੈਚਮੈਂਟ ਖੇਤਰਾਂ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਤੋਂ ਬਾਅਦ ਦੋਵੇਂ ਡੈਮ ਭਰ ਗਏ ਹਨ। ਦੋਵੇਂ ਡੈਮਾਂ ਦਾ ਪ੍ਰਬੰਧਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੁਆਰਾ ਕੀਤਾ ਜਾਂਦਾ ਹੈ। ਬੀਬੀਐਮਬੀ ਦੇ ਸਕੱਤਰ ਸਤੀਸ਼ ਸਿੰਗਲਾ ਨੇ ਦੱਸਿਆ ਕਿ ਬੁੱਧਵਾਰ ਨੂੰ ਭਾਖੜਾ ਅਤੇ ਪੌਂਗ ਡੈਮਾਂ ਵਿੱਚ ਪਾਣੀ ਦਾ ਪੱਧਰ ਕ੍ਰਮਵਾਰ 1,677 ਫੁੱਟ ਅਤੇ 1,398 ਫੁੱਟ ਸੀ।
ਬੀਬੀਐਮਬੀ ਦੇ ਸਕੱਤਰ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਵਿੱਚ ਕੈਚਮੈਂਟ ਖੇਤਰਾਂ ਵਿੱਚ ਹੋ ਰਹੀ ਭਾਰੀ ਬਰਸਾਤ ਕਾਰਨ ਭਾਖੜਾ ਡੈਮ ਵਿੱਚ 1.93 ਲੱਖ ਕਿਊਸਿਕ ਪਾਣੀ ਦੀ ਆਮਦ ਹੋਈ ਹੈ, ਜਦੋਂ ਕਿ ਪੌਂਗ ਡੈਮ ਵਿੱਚ ਸੱਤ ਲੱਖ ਕਿਊਸਿਕ ਪਾਣੀ ਆ ਚੁੱਕਾ ਹੈ।ਉਨ੍ਹਾਂ ਦੱਸਿਆ ਕਿ ਦੋ ਦਿਨ ਪਹਿਲਾਂ ਦੋਵਾਂ ਡੈਮਾਂ ਦੇ ਗੇਟ ਖੋਲ੍ਹੇ ਗਏ ਸਨ, ਜਿਸ ਵਿੱਚ ਪੌਂਗ ਡੈਮ ਤੋਂ 1.43 ਲੱਖ ਕਿਊਸਿਕ ਅਤੇ ਭਾਖੜਾ ਡੈਮ ਤੋਂ ਕਰੀਬ 80 ਹਜ਼ਾਰ ਕਿਊਸਿਕ ਪਾਣੀ ਆ ਰਿਹਾ ਸੀ।