Begin typing your search above and press return to search.

ਮਤਦਾਨ ਤੋਂ 48 ਘੰਟੇ ਪਹਿਲਾਂ ਰੋਕਿਆ ਜਾਵੇਗਾ ਚੋਣ ਪ੍ਰਚਾਰ

ਚੰਡੀਗੜ੍ਹ, 28 ਮਈ, ਨਿਰਮਲ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਤਦਾਨ ਖਤਮ ਹੋਣ ਦੇ ਨਿਰਧਾਰਤ ਸਮੇਂ ਤੋਂ 48 ਘੰਟੇ ਪਹਿਲਾਂ ਦੇ ਸਮੇਂ ਦੌਰਾਨ ਸਿਆਸੀ ਪਾਰਟੀਆਂ ਜਾਂ ਉਮੀਦਵਾਰ ਆਪਣੇ ਚੋਣ ਪ੍ਰਚਾਰ ਲਈ ਕੋਈ ਵੀ ਜਨਤਕ ਰੈਲੀ, ਸਭਾ ਨਹੀਂ ਕਰ ਸਕਣਗੇ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਆਈਏਐਸ ਨੇ […]

ਮਤਦਾਨ ਤੋਂ 48 ਘੰਟੇ ਪਹਿਲਾਂ ਰੋਕਿਆ ਜਾਵੇਗਾ ਚੋਣ ਪ੍ਰਚਾਰ
X

Editor EditorBy : Editor Editor

  |  28 May 2024 11:20 AM IST

  • whatsapp
  • Telegram


ਚੰਡੀਗੜ੍ਹ, 28 ਮਈ, ਨਿਰਮਲ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਤਦਾਨ ਖਤਮ ਹੋਣ ਦੇ ਨਿਰਧਾਰਤ ਸਮੇਂ ਤੋਂ 48 ਘੰਟੇ ਪਹਿਲਾਂ ਦੇ ਸਮੇਂ ਦੌਰਾਨ ਸਿਆਸੀ ਪਾਰਟੀਆਂ ਜਾਂ ਉਮੀਦਵਾਰ ਆਪਣੇ ਚੋਣ ਪ੍ਰਚਾਰ ਲਈ ਕੋਈ ਵੀ ਜਨਤਕ ਰੈਲੀ, ਸਭਾ ਨਹੀਂ ਕਰ ਸਕਣਗੇ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਆਈਏਐਸ ਨੇ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਖਰੀ 48 ਘੰਟਿਆਂ ਦੌਰਾਨ ਲੋਕ ਪ੍ਰਤੀਨਿਧਤਾ ਕਾਨੂੰਨ 1951 ਦੀ ਧਾਰਾ 126 ਅਨੁਸਾਰ ਸਿਆਸੀ ਲਾਹੇ ਲਈ ਕੋਈ ਵੀ ਜਨਤਕ ਚੋਣ ਸਭਾ ਨਹੀਂ ਕੀਤੀ ਜਾ ਸਕਦੀ ਹੈ। ਇਸਤੋਂ ਬਿਨਾਂ ਇਲੈਕਟਰਾਨਿਕ ਮੀਡੀਆ ਜਿਸ ’ਚ ਸਿਨੇਮਾ, ਟੀਵੀ ਵਰਗੇ ਸਾਧਨ ਸ਼ਾਮਿਲ ਹਨ ’ਤੇ ਵੀ ਅਜਿਹੀ ਚੋਣ ਸਮੱਗਰੀ ਡਿਸਪਲੇਅ ਨਹੀਂ ਕੀਤੀ ਜਾ ਸਕਦੀ ਜਿਸ ਨਾਲ ਕਿਸੇ ਉਮੀਦਵਾਰ ਨੂੰ ਫਾਇਦਾ ਜਾਂ ਨੁਕਸਾਨ ਹੁੰਦਾ ਹੋਵੇ।

ਉਲੰਘਣਾ ਕਰਨ ’ਤੇ 2 ਸਾਲ ਤੱਕ ਦੀ ਸਜਾ, ਜੁਰਮਾਨਾ ਜਾਂ ਦੋਨੋਂ ਹੋ ਸਕਦੇ ਹਨ। ਇਸੇ ਤਰਾਂ ਆਖਰੀ 48 ਘੰਟਿਆਂ ਦੌਰਾਨ ਸਬੰਧਤ ਹਲਕੇ ਤੋਂ ਬਾਹਰ ਤੋਂ ਚੋਣ ਪ੍ਰਚਾਰ ਲਈ ਆਏ ਸਮਰੱਥਕਾਂ ਨੂੰ ਵੀ ਵਾਪਿਸ ਜਾਣਾ ਹੋਵੇਗਾ। ਉਨ੍ਹਾਂ ਕਿਹਾ ਕਿ ਸਾਰੇ ਬਾਹਰੀ ਲੋਕ ਹਲਕੇ ਤੋਂ ਬਾਹਰ ਚਲੇ ਜਾਣ ਇਸ ਲਈ ਪੁਲਿਸ ਵਿਭਾਗ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਅਜਿਹੇ ਬਾਹਰੀ ਲੋਕਾਂ ਦੇ ਸੰਭਾਵਿਤ ਠਹਿਰਾਓ ਵਾਲੀ ਥਾਂ ’ਤੇ ਪੂਰੀ ਚੌਕਸੀ ਰੱਖੀ ਜਾਵੇ। ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ 31 ਮਈ ਅਤੇ 1 ਜੂਨ 2024 ਭਾਵ ਚੋਣਾਂ ਵਾਲੇ ਦਿਨ ਅਤੇ ਉਸਤੋਂ ਇਕ ਦਿਨ ਪਹਿਲਾਂ ਮੀਡੀਆ ’ਚ ਛੱਪਣ ਵਾਲੇ ਹਰੇਕ ਸਿਆਸੀ ਇਸ਼ਤਿਹਾਰ ਦੀ ਪ੍ਰਰੀ ਸਰਟੀਫਿਕੇਸ਼ਨ ਐਮਸੀਐਮਸੀ ਤੋਂ ਕਰਵਾਈ ਜਾਣੀ ਲਾਜ਼ਮੀ ਹੈ।

ਉਨ੍ਹਾਂ ਨੇ ਮੀਡੀਆ ਅਦਾਰਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਉਕਤ ਦੋ ਦਿਨਾਂ ਨੂੰ ਛਾਪਣ ਲਈ ਉਹੀ ਸਿਆਸੀ ਇਸ਼ਤਿਹਾਰ ਸਵੀਕਾਰ ਕਰਨ ਜਿਸਦੀ ਪ੍ਰਰੀ ਸਰਟੀਫਿਕੇਸ਼ਨ ਉਮੀਦਵਾਰ ਨੇ ਕਰਵਾਈ ਹੋਵੇ।

Next Story
ਤਾਜ਼ਾ ਖਬਰਾਂ
Share it