Begin typing your search above and press return to search.

Lok Sabha Election ਮਹਿੰਦਰ ਸਿੰਘ ਕੇਪੀ ਅਕਾਲੀ ਦਲ ਵਿਚ ਹੋਏ ਸ਼ਾਮਲ

ਜਲੰਧਰ, 22 ਅਪ੍ਰੈਲ, ਨਿਰਮਲ : ਜਲੰਧਰ ਦੇ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਂਸਦ ਰਹੇ ਮਹਿੰਦਰ ਸਿੰਘ ਕੇਪੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਪਾਰਟੀ ਵਿਚ ਸ਼ਾਮਲ ਕਰਾਉਣ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉਨ੍ਹਾਂ ਦੇ ਘਰ ਪੁੱਜੇ। ਇਸ ਤੋਂ ਪਹਿਲਾਂ ਦੇਰ ਰਾਤ ਉਨ੍ਹਾਂ ਨੂੰ ਮਨਾਉਣ ਲਈ ਚਰਨਜੀਤ ਚੰਨੀ ਵੀ ਉਨ੍ਹਾਂ ਦੇ ਘਰ ਗਏ […]

Lok Sabha Election ਮਹਿੰਦਰ ਸਿੰਘ ਕੇਪੀ ਅਕਾਲੀ ਦਲ ਵਿਚ ਹੋਏ ਸ਼ਾਮਲ
X

Editor EditorBy : Editor Editor

  |  22 April 2024 10:49 AM IST

  • whatsapp
  • Telegram


ਜਲੰਧਰ, 22 ਅਪ੍ਰੈਲ, ਨਿਰਮਲ : ਜਲੰਧਰ ਦੇ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਂਸਦ ਰਹੇ ਮਹਿੰਦਰ ਸਿੰਘ ਕੇਪੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਪਾਰਟੀ ਵਿਚ ਸ਼ਾਮਲ ਕਰਾਉਣ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉਨ੍ਹਾਂ ਦੇ ਘਰ ਪੁੱਜੇ। ਇਸ ਤੋਂ ਪਹਿਲਾਂ ਦੇਰ ਰਾਤ ਉਨ੍ਹਾਂ ਨੂੰ ਮਨਾਉਣ ਲਈ ਚਰਨਜੀਤ ਚੰਨੀ ਵੀ ਉਨ੍ਹਾਂ ਦੇ ਘਰ ਗਏ ਸੀ ਪਰ ਉਹ ਨਹੀਂ ਮੰਨੇ।

ਇਹ ਖ਼ਬਰ ਵੀ ਪੜ੍ਹੋ

ਪੰਜਾਬ ਕਾਂਗਰਸ ਦੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ, ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਗੁੱਸੇ ਵਿੱਚ ਆ ਗਏ ਹਨ। ਚੰਨੀ ਜਲੰਧਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਹਨ।

ਜਲੰਧਰ ਦੇ ਸ਼੍ਰੀ ਰਾਮ ਚੌਕ ਨੇੜੇ ਕੌਂਸਲਰ ਸ਼ੌਰੀ ਚੱਢਾ ਦੇ ਦਫਤਰ ਪੁੱਜੇ ਚੰਨੀ ਨੇ ਇਕ ਬਿਆਨ ਵਿਚ ਕਿਹਾ, ਸੰਤੋਖ ਚੌਧਰੀ ਕਾਂਗਰਸ ਵਿੱਚ ਜਿੰਦਾ ਸਨ। ਪਰ ਅੱਜ ਕਰਮਜੀਤ ਕੌਰ ਚੌਧਰੀ ਨੇ ਭਾਜਪਾ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਮਾਰ ਦਿੱਤਾ ਹੈ। ਚੰਨੀ ਨੇ ਕਿਹਾ, ਕਰਮਜੀਤ ਕੌਰ ਚੌਧਰੀ ਬੁੱਢੀ ਹੋ ਗਈ ਹੈ। ਉਸ ਨੂੰ ਹੁਣ ਆਰਾਮ ਕਰਨਾ ਚਾਹੀਦਾ ਹੈ।

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ, ਚੌਧਰੀ ਪਰਿਵਾਰ ਨੇ ਕਾਂਗਰਸ ਪਾਰਟੀ ਲਈ ਸ਼ੁਰੂ ਤੋਂ ਹੀ ਸਖ਼ਤ ਮਿਹਨਤ ਕੀਤੀ ਹੈ। ਮੈਂ ਚੌਧਰੀ ਸੰਤੋਖ ਸਿੰਘ, ਚੌਧਰੀ ਜਗਜੀਤ ਸਿੰਘ ਅਤੇ ਗੁਰਬੰਤਾ ਸਿੰਘ ਦਾ ਬਹੁਤ ਸਤਿਕਾਰ ਕਰਦਾ ਹਾਂ ਅਤੇ ਕਰਦਾ ਰਹਾਂਗਾ। ਪਰ ਅੱਜ ਪਰਿਵਾਰ ਨੇ ਕਾਂਗਰਸ ਛੱਡਣ ਦਾ ਕੰਮ ਕੀਤਾ ਹੈ, ਇਸ ਨਾਲ ਕਾਂਗਰਸ ਦਾ ਕੋਈ ਨੁਕਸਾਨ ਨਹੀਂ ਹੋਇਆ। ਪਰ ਤੁਸੀਂ ਆਪਣੇ ਪਰਿਵਾਰ ਦਾ ਨੁਕਸਾਨ ਜ਼ਰੂਰ ਕੀਤਾ ਹੈ।

ਚੰਨੀ ਨੇ ਅੱਗੇ ਕਿਹਾ, ਸੰਤੋਖ ਸਿੰਘ ਚੌਧਰੀ ਦੀ ਮੌਤ ਭਾਰਤ ਜੋੜੋ ਯਾਤਰਾ ਦੌਰਾਨ ਨਹੀਂ ਹੋਈ, ਸਗੋਂ ਅੱਜ ਉਸ ਸਮੇਂ ਹੋਈ ਜਦੋਂ ਪਰਿਵਾਰ ਭਾਜਪਾ ਵਿੱਚ ਸ਼ਾਮਲ ਹੋ ਰਿਹਾ ਸੀ। ਅੱਜ ਸੰਤੋਖ ਸਿੰਘ ਚੌਧਰੀ ਕਾਂਗਰਸ ਦੀ ਸੋਚ ਵਿੱਚ ਜਿੰਦਾ ਸੀ। ਅੱਜ ਮੈਨੂੰ ਬਹੁਤ ਦੁੱਖ ਹੈ ਕਿ ਚੌਧਰੀ ਪਰਿਵਾਰ ਨੇ ਅਜਿਹਾ ਕਦਮ ਚੁੱਕਿਆ ਹੈ। ਚੌਧਰੀ ਪਰਿਵਾਰ ਪਿਛਲੇ ਕਈ ਦਹਾਕਿਆਂ ਤੋਂ ਕਾਂਗਰਸ ਦੀ ਸੇਵਾ ਕਰਦਾ ਆ ਰਿਹਾ ਹੈ।

ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੇ ਫਿਲੌਰ ਦੇ ਵਿਧਾਇਕ ਬਿਕਰਮਜੀਤ ਸਿੰਘ ਚੌਧਰੀ ਦੀ ਤੁਲਨਾ ਦੁਰਯੋਧਨ ਨਾਲ ਕਰਦਿਆਂ ਕਿਹਾ, ਜਿਵੇਂ ਦੁਰਯੋਧਨ ਨੇ ਮਹਾਭਾਰਤ ਕਰਵਾ ਕੇ ਪਰਿਵਾਰ ਨੂੰ ਤਬਾਹ ਕਰ ਦਿੱਤਾ ਹੋਵੇ। ਅੱਜ ਬਿਕਰਮ ਨੇ ਉਸੇ ਤਰ੍ਹਾਂ ਆਪਣੇ ਪਰਿਵਾਰ ਨੂੰ ਤਬਾਹ ਕਰ ਦਿੱਤਾ ਹੈ। ਬਿਕਰਮ ਦੇ ਇਸ਼ਾਰੇ ’ਤੇ ਕਾਂਗਰਸ ਛੱਡਣ ਨਾਲ ਸਿਰਫ ਚੌਧਰੀ ਪਰਿਵਾਰ ਦਾ ਹੀ ਨੁਕਸਾਨ ਹੋਇਆ ਹੈ, ਕਾਂਗਰਸ ਨੂੰ ਨਹੀਂ। ਪਰਿਵਾਰ ਨੇ ਅੱਜ ਆਪਣਾ ਸਿਆਸੀ ਜੀਵਨ ਖ਼ਤਮ ਕਰ ਦਿੱਤਾ ਹੈ।

ਚੰਨੀ ਨੇ ਕਿਹਾ ਕਿ ਜੇਕਰ ਚੌਧਰੀ ਪਰਿਵਾਰ ਸਬਰ ਨਾਲ ਪਾਰਟੀ ਲਈ ਕੰਮ ਕਰਦੇ ਤਾਂ ਪਾਰਟੀ ਉਨ੍ਹਾਂ ਦੇ ਲਈ ਚੰਗਾ ਸੋਚਦੀ। ਪਾਰਟੀ ਨੇ ਬਿਕਰਮਜੀਤ ਨੂੰ ਸਾਰੀ ਜ਼ਿੰਦਗੀ ਰਾਜ ਕਰਵਾਇਆ ਹੈ।

Next Story
ਤਾਜ਼ਾ ਖਬਰਾਂ
Share it